Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮਿਲੇ ਮੁਆਵਜ਼ਾ : ਪਾਰਸ

ਸ਼ਾਹਕੋਟ/ਮਲਸੀਆਂ : ਪੰਜਾਬ ਸਰਕਾਰ ਨੂੰ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰ ਕੇ ਤੁਰੰਤ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣਾ ਚਾਹੀਦਾ ਹੈ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਢਾਡੀ ਗਿਆਨੀ ਸੰਤ ਸਿੰਘ ਪਾਰਸ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਖੇਤਾਂ ‘ਚ ਝੋਨੇ ਦੀ ਪੱਕੀ ਫ਼ਸਲ ਦੇ ਨਾਲ ਸਬਜ਼ੀਆਂ ਤੇ ਹੋਰ ਫ਼ਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ। ਬਹੁਤੇ ਥਾਈਂ ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ‘ਚ ਪਏ ਝੋਨੇ ਦਾ ਵੀ ਨੁਕਸਾਨ ਵੀ ਹੋਇਆ ਹੈ। ਪਾਰਸ ਨੇ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਤੇ ਹੁਣ ਮੌਸਮ ਦੀ ਖਰਾਬੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤੁਰੰਤ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ।

ਇਕ ਵੱਖਰੇ ਬਿਆਨ ‘ਚ ਪੰਥਕ ਸੇਵਾ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮਾਣਕਪੁਰ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ਿਆਂ ਦੇ ਬੋਝ ਹੇਠਾਂ ਦੱਬੇ ਹੋਏ ਹਨ। ਉਨਾਂ੍ਹ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਅਹਿਮ ਮੰਗਾਂ ਲਗਾਤਾਰ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ ਤੇ ਉੱਤੋਂ ਕੁਦਰਤੀ ਕਹਿਰ ਵੀ ਕਿਸਾਨਾਂ ਦਾ ਇਮਤਿਹਾਨ ਲੈ ਰਿਹਾ ਹੈ, ਪਰ ਫਿਰ ਵੀ ਆਪਣੀ ਸੁੱਚੀ ਕਿਰਤ ਤੇ ਮਾਂ ਜ਼ਮੀਨ ਦੀ ਰਾਖੀ ਖਾਤਰ ਕਿਸਾਨ ਹਰ ਬਿਪਤਾ ਦਾ ਟਾਕਰਾ ਸਿਦਕ ਸਿਰੜ ਭਰੇ ਸੰਘਰਸ਼ ਰਾਹੀਂ ਕਰ ਰਹੇ ਹਨ ਤੇ ਕਰਦੇ ਰਹਿਣਗੇ। ਉਨਾਂ੍ਹ ਸਰਕਾਰ ਕੋਲੋਂ ਕਿਸਾਨਾਂ ਨੂੰ ਫਸਲਾਂ ਦੀ ਤਬਾਹੀ ਦਾ ਢੁੱਕਵਾਂ ਮੁਆਵਜ਼ਾ ਜਲਦ ਤੋਂ ਜਲਦ ਦੇਣ ਦੀ ਮੰਗ ਕੀਤੀ।

Vinkmag ad
Share Our Daily Posts

News Desk

Read Previous

ਮੋਟਰ ਸਾਈਕਲ ਤੇ ਸਕੂਟਰ ਦੀ ਆਹਮੋ ਸਾਹਮਣੀ ਟੱਕਰ ‘ਚ ਦੋਵਾਂ ਚਾਲਕਾਂ ਦੀ ਮੌਤ

Read Next

ਘਰ ‘ਚ ਦਾਖਲ ਹੋ ਕੇ ਕੁੱਟਮਾਰ, ਭੰਨਤੋੜ