Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

BSF ਦਾ ਦਾਇਰਾ ਵਧਾਉਣ ਦੇ ਮਾਮਲੇ ‘ਚ ਚੰਨੀ ਸਰਕਾਰ ਐਕਸ਼ਨ ਮੋਡ ‘ਚ, ਸਰਬ ਪਾਰਟੀ ਬੈਠਕ ਅੱਜ, ਭਾਜਪਾ ਕਰੇਗੀ ਬਾਈਕਾਟ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੂਬੇ ’ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਪੰਜਾਬ ਭਵਨ ’ਚ ਕੁਝ ਕੈਬਨਿਟ ਮਤੰਰੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਚੰਨੀ ਨੇ ਸੋਮਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਸਰਕਾਰ ਇਸ ਬੈਠਕ ’ਚ ਲਏ ਜਾਣ ਵਾਲੇ ਫ਼ੈਸਲੇ ’ਤੇ ਕਾਰਵਾਈ ਕਰੇਗੀ ਤੇ ਮੁੱਦਿਆਂ ਨੂੰ ਕੇਂਦਰ ਕੋਲ ਉਠਾਏਗੀ। ਦੂਜੇ ਪਾਸੇ, ਭਾਜਪਾ ਇਸ ਬੈਠਕ ਦਾ ਬਾਈਕਾਟ ਕਰੇਗੀ ਜਦੋਂਕਿ ਬਾਕੀ ਸਾਰੀਆਂ ਪਾਰਟੀਆਂ ’ਚ ਹਿੱਸਾ ਲੈਣਗੀਆਂ। ਭਾਜਪਾ ਨੂੰ ਛੱਡ ਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸਮੇਤ ਬਾਕੀ ਪਾਰਟੀਆਂ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਦਾ ਘੇਰਾ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਸੰਘਵਾਦ ਤੇ ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਦੱਸਿਆ ਸੀ।

ਚੰਨੀ ਦੀ ਅਗਵਾਈ ’ਚ ਹੋਣ ਵਾਲੀ ਬੈਠਕ ਲਈ ਪ੍ਰਦੇਸ਼ ਕਾਂਗਰਸ ਪ੍ਰਧਾਨ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਭਾਜਪਾ ਦੇ ਸੂਬੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸੱਦਾ ਭੇਜਿਆ ਗਿਆ ਹੈ ਪਰ ਭਾਜਪਾ ਨੇ ਬੈਠਕ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵੱਧ ਰਹੇ ਅੱਤਵਾਦੀ ਦੇ ਖ਼ਤਰੇ ਕਾਰਨ ਦੇਸ਼ ਦੇ ਸਾਰੇ ਸਰਹੱਦੀ ਸੂਬਿਆਂ ’ਚ ਬੀਐੱਸਐੱਫ ਦਾ ਘੇਰਾ ਵਧਾਇਆ ਗਿਆ ਹੈ। ਕਾਂਗਰਸ ਨੂੰ ਕਿਸ ਗੱਲ ਦਾ ਡਰ ਲੱਗ ਰਿਹਾ ਹੈ। ਮੁੱਖ ਮੰਤਰੀ ਪੰਜਾਬ ’ਚ ਵੱਧ ਰਹੀ ਬੇਰੁਜ਼ਗਾਰੀ ਤੇ ਨਸ਼ੇ ’ਤੇ ਲਗਾਮ ਲਾਉਣ ਲਈ ਸਰਬ ਪਾਰਟੀ ਬੈਠਕ ਕਿਉਂ ਨਹੀਂ ਬਲਾਉਂਦੇ।

ਉਧਰ, ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਬੈਠਕ ’ਚ ਸ਼ਾਮਲ ਹੋਣਗੇ, ਜਦੋਂਕਿ ਆਪ ਦੇ ਭਗਵੰਤ ਮਾਨ ਤੇ ਅਮਨ ਅਰੋੜਾ ਦੇ ਬੈਠਕ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਕਾਬਿਲੇਗੌਰ ਹੈ ਕਿ ਚੰਨੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੀਐੱਸਐੱਫ ਦੇ ਅਧਿਕਾਰ ਖੇਤਰ ਦੇ ਮੁੱਦੇ ’ਤੇ ਫ਼ੈਸਲਾ ਬਦਲਣ ਦੀ ਮੰਗ ਕੀਤੀ ਸੀ। ਇਹ ਵੀ ਕਿਹਾ ਸੀ ਕਿ ਕੇਂਦਰ ਸਰਕਾਰ ਸੰਘਵਾਦ ਦੀ ਭਾਵਨਾ ਨੂੰ ਕਮਜ਼ੋਰ ਕਰਨ ਤੇ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਤੇ ਫ਼ਾਜ਼ਿਲਕਾ ਦੇ ਕੁੱਲ ਖੇਤਰਫਲ ਦਾ 80 ਫ਼ੀਸਦੀ ਤੋਂ ਵੱਧ ਇਸੇ ਘੇਰੇ ’ਚ ਆਉਂਦਾ ਹੈ।ਸ਼ ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਦਾ ਜ਼ਿਲ੍ਹਾ ਦਫ਼ਤਰ ਵੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ’ਚ ਹਨ।

Vinkmag ad
Share Our Daily Posts

News Desk

Read Previous

ਘਰ ‘ਚ ਦਾਖਲ ਹੋ ਕੇ ਕੁੱਟਮਾਰ, ਭੰਨਤੋੜ

Read Next

ਦਰਦਨਾਕ ਹਾਦਸੇ ‘ਚ ਉੱਡੇ ਕਾਰ ਦੇ ਪਰਖੱਚੇ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਤਿੰਨ ਦੀ ਹਾਲਤ ਗੰਭੀਰ