Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਦਰਦਨਾਕ ਹਾਦਸੇ ‘ਚ ਉੱਡੇ ਕਾਰ ਦੇ ਪਰਖੱਚੇ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਤਿੰਨ ਦੀ ਹਾਲਤ ਗੰਭੀਰ

ਭੋਗਪੁਰ/ਕਿਸ਼ਨਗੜ੍ਹ : ਲੰਘੀ ਦੇਰ ਰਾਤ ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ ‘ਤੇ ਸਥਿਤ ਅੱਡਾ ਕਾਲਾ ਬੱਕਰਾ ਨੇੜੇ ਇਕ ਢਾਬੇ ਦੇ ਕੋਲ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਤੇ ਤਿੰਨ ਔਰਤਾਂ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸਾਰੇ ਕਾਰ ਸਵਾਰ ਟਾਂਡਾ ਤੋਂ ਆਪਣੇ ਰਿਸ਼ਤੇਦਾਰਾਂ ਕੋਲੋ ਕਿਸੇ ਨਿੱਜੀ ਕੰਮ ਕਰਨ ਉਪਰੰਤ ਵਾਪਸ ਆਪਣੇ ਘਰ ਡਿਫੈਂਸ ਕਾਲੋਨੀ ਜਲੰਧਰ ਵੱਲ ਨੂੰ ਆ ਰਹੇ ਸਨ। ਜਦੋਂ ਉਹ ਕਾਲੇ ਬੱਕਰਾ ਨੇੜੇ ਕਿਸੇ ਢਾਬੇ ਨੇੜੀਓਂ ਲੰਘ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਪਿਛਿਓਂ ਜ਼ਬਰਦਸਤ ਤਰੀਕੇ ਨਾਲ ਟੱਕਰ ਮਾਰ ਦਿੱਤੀ। ਹਾਦਸੇ ‘ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਪੁਲਿਸ ਚੌਕੀ ਪਚਰੰਗਾ ਦੇ ਇੰਚਾਰਜ ਬਿਸਮਨ ਸਿੰਘ ਸ਼ਾਹੀ ਨੇ ਦੱਸਿਆ ਕਿ ਡਿਫੈਂਸ ਕਾਲੋਨੀ ਜਲੰਧਰ ਦੇ ਰਹਿਣ ਵਾਲੇ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਗੰਭੀਰ ਰੂਪ ‘ਚ ਜ਼ਖ਼ਮੀ ਹਨ, ਜੋ ਜਲੰਧਰ ਦੇ ਨਿੱਜੀ ਕੈਪੀਟੋਲ ਹਸਪਤਾਲ ਜ਼ੇਰੇ ਇਲਾਜ ਹਨ। ਚੌਕੀ ਇੰਚਾਰਜ ਬਿਸਮਨ ਸਿੰਘ ਨੇ ਦਸਿਆ ਕਿ ਅਨੂਪ ਸਿੰਘ ਪੁੱਤਰ ਬੱਗਾ ਸਿੰਘ, ਪਤਨੀ ਸੁਰਿੰਦਰ ਕੌਰ, 5 ਸਾਲਾ ਭਤੀਜੀ ਅਰਸ਼ੀਆ ਦੀ ਮੌਤ ਹੋ ਗਈ ਜਦਕਿ ਮ੍ਰਿਤਕ ਅਨੂਪ ਸਿੰਘ ਦੀ ਨੂੰਹ ਪ੍ਰਭਜੋਤ ਕੌਰ, ਪੋਤਰੀ ਅਜੂਨੀ ਕੌਰ ਤੇ ਮਹਿਕ ਕੌਰ ਪੁੱਤਰੀ ਲਾਡੀ ਸਿੰਘ ਗੰਭੀਰ ਜ਼ਖ਼ਮੀ ਹਨ। ਟੱਕਰ ਇਨੀਂ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਪੁਲਿਸ ਅਧਿਕਾਰੀਆਂ ਵੱਲੋਂ ਹਾਦਸੇ ਸਬੰਧੀ ਛਾਣਬੀਣ ਜਾਰੀ ਹੈ।

Vinkmag ad
Share Our Daily Posts

News Desk

Read Previous

BSF ਦਾ ਦਾਇਰਾ ਵਧਾਉਣ ਦੇ ਮਾਮਲੇ ‘ਚ ਚੰਨੀ ਸਰਕਾਰ ਐਕਸ਼ਨ ਮੋਡ ‘ਚ, ਸਰਬ ਪਾਰਟੀ ਬੈਠਕ ਅੱਜ, ਭਾਜਪਾ ਕਰੇਗੀ ਬਾਈਕਾਟ

Read Next

ਫਰਜ਼ੀ ਸਿਵਲ ਜੱਜ ਪਤੀ ਸਮੇਤ ਗ੍ਰਿਫ਼ਤਾਰ, ਕਾਰ ‘ਤੇ ਲਗਾਈ ਸੀ ਜ਼ਿਲ੍ਹਾ ਸੈਸ਼ਨ ਕੋਰਟ ਦੀ ਨੇਮ ਪਲੇਟ; ਲੋਕਾਂ ਨਾਲ ਕਰ ਚੁੱਕੀ ਹੈ ਲੱਖਾਂ ਦੀ ਠੱਗੀ