Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਫਰਜ਼ੀ ਸਿਵਲ ਜੱਜ ਪਤੀ ਸਮੇਤ ਗ੍ਰਿਫ਼ਤਾਰ, ਕਾਰ ‘ਤੇ ਲਗਾਈ ਸੀ ਜ਼ਿਲ੍ਹਾ ਸੈਸ਼ਨ ਕੋਰਟ ਦੀ ਨੇਮ ਪਲੇਟ; ਲੋਕਾਂ ਨਾਲ ਕਰ ਚੁੱਕੀ ਹੈ ਲੱਖਾਂ ਦੀ ਠੱਗੀ

ਬਠਿੰਡਾ : ਪੁਲਿਸ ਨੇ ਇਕ ਅਜਿਹੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਹੜੀ ਆਪਣੇ ਆਪ ਨੂੰ ਜ਼ਿਲ੍ਹਾ ਸੈਸ਼ਨ ਜੱਜ ਦੱਸ ਕੇ ਲੋਕਾਂ ਨਾਲ ਠੱਗੀਆਂ ਮਾਰਦੀ ਸੀ। ਉਕਤ ਔਰਤ ਨੇ ਆਪਣਾ ਰੋਅਬ ਜਮਾਉਣ ਲਈ ਕਾਰ ਤੇ ਜ਼ਿਲ੍ਹਾ ਸੈਸ਼ਨ ਜੱਜ ਦੀ ਪਲੇਟ ਲਗਾ ਰੱਖੀ ਸੀ ਅਤੇ ਫਰਜ਼ੀ ਸ਼ਨਾਖ਼ਤੀ ਕਾਰਡ ਬਣਾਇਆ ਹੋਇਆ ਸੀ। ਇਸ ਫਰਜ਼ੀਵਾੜੇ ਦਾ ਖੁਲਾਸਾ ਕਰਨ ਵਾਲੀ ਥਾਣਾ ਨਥਾਣਾ ਦੀ ਪੁਲਿਸ ਨੇ ਕਥਿਤ ਦੋਸ਼ਣ ਅਤੇ ਉਸਦੇ ਪਤੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਇਸ ਕਾਰਵਾਈ ਦੌਰਾਨ ਉਕਤ ਵਿਅਕਤੀਆਂ ਕੋਲੋਂ ਫਰਜ਼ੀ ਸ਼ਨਾਖਤੀ ਕਾਰਡ, ਜਾਅਲੀ ਨੇਮ ਪਲੇਟ ਲੱਗੀ ਕਾਰ ਬਰਾਮਦ ਕੀਤੀ ਗਈ ਹੈ।

ਕਥਿਤ ਦੋਸ਼ੀਆਂ ਦੀ ਪਛਾਣ ਜਸਬੀਰ ਕੌਰ ਉਸ ਦੇ ਪਤੀ ਕੁਲਵੀਰ ਸਿੰਘ ਵਾਸੀ ਪਿੰਡ ਕਲਿਆਣ ਸੁੱਖਾ ਅਤੇ ਡਰਾਈਵਰ ਪਰਗਟ ਸਿੰਘ ਵਾਸੀ ਪਿੰਡ ਰਾਮਨਵਾਸ ਵਜੋਂ ਹੋਈ ਹੈ। ਪੁਲਿਸ ਦਾ ਦਾਅਵਾ ਹੈ ਕਿ ਪੁੱਛਗਿੱਛ ਦੌਰਾਨ ਇਸ ਠੱਗ ਗਿਰੋਹ ਵੱਲੋਂ ਕੀਤੀਆਂ ਗਈਆਂ ਠੱਗੀਆਂ ਦਾ ਵੱਡੇ ਪੱਧਰ ਤੇ ਖੁਲਾਸਾ ਹੋ ਸਕਦਾ ਹੈ ਕਿ ਉਹ ਹੁਣ ਤਕ ਕਿੰਨੇ ਵਿਅਕਤੀਆਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕੀ ਹੈ ਅਤੇ ਠੱਗੀ ਮਾਰਨ ਲਈ ਉਹ ਕਿਸ ਤਰ੍ਹਾਂ ਦੇ ਢੰਗ ਤਰੀਕੇ ਅਪਣਾਉਂਦੀ ਸੀ। ਇਸ ਗਰੋਹ ਚ ਉਕਤ ਔਰਤ ਦੇ ਨਾਲ ਹੋਰ ਕਿੰਨੇ ਵਿਅਕਤੀ ਸ਼ਾਮਲ ਹਨ। ਇਸ ਸੰਬੰਧੀ ਥਾਣਾ ਨਥਾਣਾ ਦੇ ਐੱਸਐੱਚਓ ਦਲਜੀਤ ਸਿੰਘ ਬਰਾਡ਼ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਜਸਬੀਰ ਕੌਰ ਵਾਸੀ ਪਿੰਡ ਕਲਿਆਣ ਸੁੱਖਾ ਆਪਣੇ ਆਪ ਨੂੰ ਜ਼ਿਲਾ ਸੈਸ਼ਨ ਜੱਜ ਦੱਸ ਕੇ ਲੋਕਾਂ ਨੂੰ ਨੌਕਰੀਆਂ ਦਿਵਾਉਣ ਦੇ ਬਹਾਨੇ ਠੱਗੀਆਂ ਮਾਰ ਰਹੀ ਹੈ। ਇਸ ਧੰਦੇ ਵਿਚ ਉਕਤ ਔਰਤ ਦਾ ਪਤੀ ਅਤੇ ਡਰਾਈਵਰ ਵੀ ਸਾਥ ਦੇ ਰਿਹਾ ਹੈ ਕਥਿਤ ਦੋਸ਼ਣ ਨੇ ਆਪਣੀ ਬਰੀਜ਼ਾ ਗੱਡੀ ਤੇ ਜ਼ਿਲ੍ਹਾ ਸੈਸ਼ਨ ਜੱਜ ਸੂਰਤ ਦੀ ਨੇਮ ਪਲੇਟ ਲਗਾ ਰੱਖੀ ਹੈ ਤਾਂ ਕਿ ਉਹ ਪੁਲਿਸ ਦੀਆਂ ਅੱਖਾਂ ਵਿੱਚ ਮਿੱਟੀ ਪਾ ਸਕੇ ਤੇ ਲੋਕਾਂ ਤੇ ਆਪਣਾ ਦਬਦਬਾ ਕਾਇਮ ਕਰ ਸਕੇ। ਉਕਤ ਔਰਤ ਦਾ ਪਤੀ ਉਸ ਦੇ ਸਹਾਇਕ ਵਜੋਂ ਆਪਣੀ ਪਛਾਣ ਦੱਸਦਾ ਸੀ ਤੇ ਕਥਿਤ ਦੋਸ਼ੀ ਪਰਗਟ ਸਿੰਘ ਡਰਾਈਵਰ ਦਾ ਕੰਮ ਕਰਦਾ ਸੀ । ਉਕਤ ਮਾਮਲੇ ਦੀ ਪੜਤਾਲ ਕਰ ਰਹੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਸੂਚਨਾ ਤੇ ਕਾਰਵਾਈ ਕਰਦਿਆਂ ਹੋਇਆਂ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਰੋਹ ਹੁਣ ਤੱਕ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਸਰਕਾਰੀ ਨੌਕਰੀ ਦੁਆਉਣ ਦਾ ਝਾਂਸਾ ਦੇ ਕੇ ਠੱਗੀ ਦਾ ਸ਼ਿਕਾਰ ਬਣਾ ਚੁੱਕਾ ਹੈ।

 

Vinkmag ad
Share Our Daily Posts

News Desk

Read Previous

ਦਰਦਨਾਕ ਹਾਦਸੇ ‘ਚ ਉੱਡੇ ਕਾਰ ਦੇ ਪਰਖੱਚੇ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਤਿੰਨ ਦੀ ਹਾਲਤ ਗੰਭੀਰ

Read Next

BSF ‘ਤੇ ਆਲ ਪਾਰਟੀ ਮੀਟਿੰਗ, ਚੰਨੀ ਨੇ ਕਿਹਾ- ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰ ਅਹੁਦਾ ਕੁਰਬਾਨ; ਲੋੜ ਪਈ ਤਾਂ SC ਵੀ ਜਾਵਾਂਗੇ