Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 7, 2026

BSF ‘ਤੇ ਆਲ ਪਾਰਟੀ ਮੀਟਿੰਗ, ਚੰਨੀ ਨੇ ਕਿਹਾ- ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰ ਅਹੁਦਾ ਕੁਰਬਾਨ; ਲੋੜ ਪਈ ਤਾਂ SC ਵੀ ਜਾਵਾਂਗੇ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ 15 ਤੋਂ 50 ਕਿਲੋਮੀਟਰ ਵਰਗ ਦਾ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਬ ਪਾਰਟੀ ਮੀਟਿੰਗ ਸੱਦੀ। ਇਹ ਮੀਟਿੰਗ ਦੇ ਸਬੰਧ ਵਿਚ ਪ੍ਰੈਸ ਕਾਨਫਰੰਸ ਸੱਦ ਕੇ ਸੀਐਮ ਚੰਨੀ ਨੇ ਕਿਹਾ ਕਿ ਇਹ ਮੀਟਿੰਗ ਬੇਹੱਦ ਸੁਖਾਵੇਂ ਮਾਹੌਲ ਵਿਚ ਹੋਈ। ਇਸ ਮੌਕੇ ਸਾਰੀਆਂ ਪਾਰਟੀਆਂ ਨੇ ਇਕ ਸਾਂਝਾ ਮਤਾ ਪਾਸ ਕੀਤਾ ਕਿ ਪੰਜਾਬ ਦੇ ਹਿੱਤਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਭਾਵੇਂ ਇਸ ਲਈ ਕੋਈ ਵੀ ਅਹੁਦਾ ਕੁਰਬਾਨ ਕਰਨਾ ਪਵੇ। ਇਸ ਵਿਚ ਸਾਰੀਆਂ ਪਾਰਟੀਆਂ ਵੱਲੋਂ ਮਤਾ ਪਾਸ ਕੀਤਾ ਗਿਆ ਕਿ ਬੀਐਸਐਫ ਦਾ ਦਾਇਰਾ ਵਧਾਉਣ ਦੇ ਨੋਟੀਫਿਕੇਸ਼ਨ ਅਤੇ 3 ਖੇਤੀ ਕਾਨੂੰਨਾਂ ਨੂੰ ਪੰਜਾਬ ਵਿਚ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ। ਲੋਡ਼ ਪਈ ਤਾਂ ਸੱਤਿਆਗ੍ਰਹਿ ਵੀ ਕੀਤਾ ਜਾਵੇਗਾ ਅਤੇ ਸੁਪਰੀਮ ਕੋਰਟ ਦਾ ਵੀ ਦਰਵਾਜ਼ਾ ਖੜਕਾਇਆ ਜਾਵੇਗਾ।

ਚੰਨੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਸਿਰਫ਼ ਦੇਸ਼ ਦੀਆਂ ਸਰਹੱਦਾਂ ਦੀ ਫਿਕਰ ਕਰਨ। ਪੰਜਾਬ ਆਪਣੇ ਹਿੱਤਾਂ ਦੀ ਰਾਖੀ ਕਰਨਾ ਜਾਣਦਾ ਹੈ। ਸਰਕਾਰ ਕੋਲ ਹਰ ਵਸੀਲਾ ਹੈ, ਜਿਸ ਜ਼ਰੀਏ ਪੰਜਾਬ ਦੀ ਸਾਂਭ ਸੰਭਾਲ ਕੀਤੀ ਜਾ ਸਕਦੀ ਹੈ। ਇਸ ਲਈ ਕੇਂਦਰ ਬੀਐਸਐਫ ਦੀ ਆਡ਼ ਵਿਚ ਦਖਲਅੰਦਾਜ਼ੀ ਨਾ ਕਰੇ।

ਇਸ ਪ੍ਰੈਸ ਕਾਨਫਰੰਸ ਮੌਕੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾਉਣ ਨਾਲ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਜਾ ਰਿਹੈ। ਕੇਂਦਰ ਆਪਣੇ ਨਿੱਜੀ ਸਵਾਰਥਾਂ ਲਈ ਬੀਐਸਐਫ ਦੀ ਵਰਤੋਂ ਕਰ ਰਹੀ ਹੈ। ਬੀਐਸਐਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ। ਹਮੇਸ਼ਾਂ ਅਜਿਹਾ ਕਿਉਂ ਹੁੰਦੈ ਕਿ ਚੋਣਾਂ ਆਉਣ ਤੋਂ ਪਹਿਲਾਂ ਹੀ ਸੂਬੇ ਦੇ ਮਾਹੌਲ ਖਰਾਬ ਹੋਣ ਦਾ ਜ਼ਿਕਰ ਕੀਤਾ ਜਾਂਦਾ ਹੈ। ਅੱਧਾ ਸੂਬਾ ਕੇਂਦਰ ਨੇ ਬੀਐਸਐਫ ਦੇ ਹੱਥਾਂ ਵਿਚ ਦੇ ਕੇ ਅਸਿੱਧੇ ਤੌਰ ’ਤੇ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਹੈ। ਇਸ ਪੰਜਾਬ ਅੰਦਰ ਦੂਜਾ ਸੂਬਾ ਬਣਾਉਣ ਦੀ ਕੇਂਦਰ ਦੀ ਕੋਝੀ ਸਾਜਿਸ਼ ਹੈ। ਪੰਜਾਬ ਦੇ ਹਿੱਤਾਂ ਲਈ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ ।

ਦੱਸ ਦੇਈਏ ਕਿ ਬੈਠਕ ‘ਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸਮੇਤ ਕਈ ਹੋਰਨਾਂ ਪਾਰਟੀਆਂ ਦੇ ਆਗੂ ਸਾਮਲ ਹੋਏ ਹਨ। ਪੰਜਾਬ ਕਾਂਗਰਸ ਵੱਲੋਂ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੈਠਕ ‘ਚ ਪਹੁੰਚੇ। ਪੰਜਾਬ ਭਾਜਪਾ ਨੇ ਇਸ ਬੈਠਕ ਦਾ ਬਾਈਕਾਟ ਕੀਤਾ ਹੈ।

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਵੀ ਆਲ ਪਾਰਟੀ ਬੈਠਕ ਲਈ ਪਹੁੰਚੇ। ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਵੀ ਪਹੁੰਚੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਬੈਠਕ ‘ਚ ਹਿੱਸਾ ਲੈ ਰਹੇ ਹਨ।

ਦੂਸਰੇ ਪਾਸੇ, ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਪਹਿਲਾਂ ਬੀਐੱਸਐੱਫ ਕੋਲ 15 ਕਿੱਲੋਮੀਟਰ ਦਾ ਦਾਇਰਾ ਸੀ, ਉਦੋਂ ਤਕ ਕਿਸੇ ਵੀ ਸਰਕਾਰ ਨੂੰ ਕੋਈ ਪਰੇਸ਼ਾਨੀ ਨਹੀਂ ਹੋਈ। ਹੁਣ ਤਕ ਸਰਹੱਦ ਪਾਰੋਂ ਹਥਿਆਰ ਤੇ ਨਸ਼ਾ ਆ ਰਿਹਾ ਹੈ ਤੇ ਬੀਐੱਸਐੱਫ ਦਾ ਦਾਇਰਾ ਵਧਾਇਆ ਗਿਆ ਹੈ ਤਾਂ ਸਿਆਸੀ ਪਾਰਟੀਆਂ ਨੂੰ ਦਿੱਕਤ ਹੋ ਰਹੀ ਹੈ। ਮਨੋਰੰਜਨ ਕਾਲੀਆ ਦਾ ਕਹਿਣਾ ਹੈ ਕਿ ਦੇਸ਼ ਦੀ ਸੁਰੱਖਿਆ ਸਬੰਧੀ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਲਈ ਭਾਜਪਾ ਨੇ ਸਰਬਪਾਰਟੀ ਬੈਠਕ ਦਾ ਬਾਈਕਾਟ ਕੀਤਾ ਹੈ।

ਕਾਬਿਲੇਗੌਰ ਹੈ ਕਿ ਚੰਨੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੀਐੱਸਐੱਫ ਦੇ ਅਧਿਕਾਰ ਖੇਤਰ ਦੇ ਮੁੱਦੇ ’ਤੇ ਫ਼ੈਸਲਾ ਬਦਲਣ ਦੀ ਮੰਗ ਕੀਤੀ ਸੀ। ਇਹ ਵੀ ਕਿਹਾ ਸੀ ਕਿ ਕੇਂਦਰ ਸਰਕਾਰ ਸੰਘਵਾਦ ਦੀ ਭਾਵਨਾ ਨੂੰ ਕਮਜ਼ੋਰ ਕਰਨ ਤੇ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਤੇ ਫ਼ਾਜ਼ਿਲਕਾ ਦੇ ਕੁੱਲ ਖੇਤਰਫਲ ਦਾ 80 ਫ਼ੀਸਦੀ ਤੋਂ ਵੱਧ ਇਸੇ ਘੇਰੇ ’ਚ ਆਉਂਦਾ ਹੈ।ਸ਼ ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਦਾ ਜ਼ਿਲ੍ਹਾ ਦਫ਼ਤਰ ਵੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ’ਚ ਹਨ।

Vinkmag ad
Share Our Daily Posts

News Desk

Read Previous

ਫਰਜ਼ੀ ਸਿਵਲ ਜੱਜ ਪਤੀ ਸਮੇਤ ਗ੍ਰਿਫ਼ਤਾਰ, ਕਾਰ ‘ਤੇ ਲਗਾਈ ਸੀ ਜ਼ਿਲ੍ਹਾ ਸੈਸ਼ਨ ਕੋਰਟ ਦੀ ਨੇਮ ਪਲੇਟ; ਲੋਕਾਂ ਨਾਲ ਕਰ ਚੁੱਕੀ ਹੈ ਲੱਖਾਂ ਦੀ ਠੱਗੀ

Read Next

ਤਰਨਤਾਰਨ ‘ਚ 2000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਕੀਤਾ ਇਕ ਵਿਅਕਤੀ ਦਾ ਕਤਲ, ਦੂਜਾ ਹਸਪਤਾਲ ‘ਚ ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ