Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਤਰਨਤਾਰਨ ‘ਚ 2000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਕੀਤਾ ਇਕ ਵਿਅਕਤੀ ਦਾ ਕਤਲ, ਦੂਜਾ ਹਸਪਤਾਲ ‘ਚ ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ

ਸਭਰਾ : ਪੱਟੀ ਦੇ ਪੈਂਦੇ ਪਿੰਡ ਸਭਰਾ ਵਿਖੇ ਨੇ ਥੋੜ੍ਹੇ ਜਿਹੇ ਪੈਸਿਆਂ ਦੇ ਲੈਣ ਦੇਣ ਨੂੰ ਲੈਣ ਕੇ ਇਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂਕਿ ਇਕ ਵਿਅਕਤੀ ਜ਼ਖਮੀ ਦੱਸਿਆ ਜਾ ਰਿਹਾ ਹੈ। ਮਿਰਤਕ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਜੋਂ ਹੋਈ ਹੈ। ਜਦੋਂਕਿ ਬਲਜਿੰਦਰ ਸਿੰਘ ਦਾ ਪੁੱਤਰ ਰਣਜੀਤ ਸਿੰਘ ਇਸ ਝਗੜੇ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ। ਜੋ ਹਸਪਤਾਲ ਵਿਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਪ੍ਰਤੱਖ ਦਰਸੀਆਂ ਮੁਤਾਬਕ ਜਗਤਾਰ ਸਿੰਘ ਮਾਹਣੇਕੇ ਪਿੰਡ ਸਭਰਾ ਵਿਖੇ ਆੜ੍ਹਤ ਦਾ ਕੰਮ ਕਰਦਾ ਹੈ ਜਦ ਕਿ ਮ੍ਰਿਤਕ ਬਲਜਿੰਦਰ ਸਿੰਘ ਟਰੱਕ ਚਲਾਉਂਦਾ ਸੀ। ਬਲਜਿੰਦਰ ਸਿੰਘ ਨੇ ਜਗਤਾਰ ਸਿੰਘ ਦੀ ਆੜਤ ਤੋਂ ਝੋਨੇ ਦੀ ਫ਼ਸਲ ਦੇ ਕੁਝ ਗੇੜੇ ਲਗਾਏ ਪਰ ਫ਼ਸਲ ਦੀ ਵਾਧ ਘਾਟ ਦੇ 2 ਹਜ਼ਾਰ ਰੁਪਏ ਨੂੰ ਲੈ ਕੇ ਦੋਹਾਂ ਧਿਰਾਂ ਵਿੱਚ ਬੋਲ ਬੁਲਾਰਾ ਹੋ ਗਿਆ। ਇਸੇ ਤਲਖ਼ੀ ਦੇ ਚੱਲਦਿਆਂ ਜਗਤਾਰ ਸਿੰਘ ਨੇ ਪਰਖ਼ੀ (ਕਣਕ ਚੈੱਕ ਕਰਨ ਵਾਲਾ ਬੰਬੁ) ਮਾਰ ਕੇ ਬਲਜਿੰਦਰ ਸਿੰਘ ਦਾ ਕਤਲ ਕਰ ਦਿੱਤਾ। ਆਪਣੇ ਪਿਤਾ ਦੇ ਬਚਾਅ ਲਈ ਅੱਗੇ ਆਏ ਰਣਜੀਤ ਸਿੰਘ ਤੇ ਵੀ ਜਗਤਾਰ ਸਿੰਘ ਨੇ ਹਮਲਾ ਕਰ ਦਿੱਤਾ ਜੋ ਇਸ ਹਮਲੇ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

BSF ‘ਤੇ ਆਲ ਪਾਰਟੀ ਮੀਟਿੰਗ, ਚੰਨੀ ਨੇ ਕਿਹਾ- ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰ ਅਹੁਦਾ ਕੁਰਬਾਨ; ਲੋੜ ਪਈ ਤਾਂ SC ਵੀ ਜਾਵਾਂਗੇ

Read Next

ਪੰਜਾਬ ਸਰਕਾਰ ਨੇ ਅੱਠ ਪੁਲਿਸ ਅਧਿਕਾਰੀਆਂ ਦੇ ਕੀਤੀ ਤਬਾਦਲੇ, ਪੜ੍ਹੋ ਪੂਰੀ ਸੂਚੀ