Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਜਲੰਧਰ ‘ਚ 31 ਅਕਤੂਬਰ ਤਕ ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਠੱਪ, ਹੜਤਾਲੀ ਮੁਲਾਜ਼ਮਾਂ ਨੇ RTA Office ਵੀ ਕਰਵਾਇਆ ਬੰਦ

ਜਲੰਧਰ, ਜੇਐਨਐਨ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਕਾਰਨ ਮੰਗਲਵਾਰ ਨੂੰ ਰੀਜ਼ਨਲ ਟਰਾਂਸਪੋਰਟ ਅਥਾਰਟੀ ਦਫ਼ਤਰ ਸਣੇ ਦੀਆਂ ਸਰਕਾਰੀ ਵਿਭਾਗਾਂ ‘ਚ ਆਮ ਲੋਕਾਂ ਦੇ ਕੰਮਕਾਜ ਨਹੀਂ ਹੋ ਸਕੇ। ਉਨ੍ਹਾਂ ਨੇ ਨਿਰਾਸ਼ ਹੋ ਕੇ ਘਰ ਵਾਪਸ ਜਾਣਾ ਪਿਆ ਹੈ। ਮੰਗਲਵਾਰ ਨੂੰ ਆਰਟੀਏ ਦਫ਼ਤਰ ਖੁੱਲ੍ਹਾ ਸੀ ਪਰ ਇੱਥੇ ਕੰਮ ਬੰਦ ਕਰਵਾ ਦਿੱਤਾ ਗਿਆ। ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ‘ਚ ਮੈਂਬਰ ਆਰਟੀਏ ਦਫ਼ਤਰ ਪਹੁੰਚੇ ਤੇ ਖਿੜਕੀ ਨੰਬਰ ਪੰਜ ‘ਤੇ ਕੰਮ ਕਰ ਰਹੇ ਕਰਮਚਾਰੀ ਨੂੰ ਕੰਮ ਨਾ ਕਰਨ ਲਈ ਕਹਿ ਦਿੱਤਾ।

ਯੂਨੀਅਨ ਨੇ ਕੀਤਾ ਹੈ 31 ਅਕਤੂਬਰ ਤਕ ਕਲਮ ਛੋੜ ਹੜਤਾਲ ਦਾ ਐਲਾਨ

ਫਿਲਹਾਲ ਯੂਨੀਅਨ ਵੱਲੋਂ 31 ਅਕਤੂਬਰ ਤਕ ਪੈਨ ਡਾਊਨ ਸਟ੍ਰਾਈਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਦੇ ਚੱਲਦਿਆਂ ਹੋਰ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਆਰਟੀਏ ਦਫਤਰ ‘ਚ ਵੀ ਕੰਮ ਲਗਪਗ ਬੰਦ ਪਿਆ ਹੈ। ਇਸ ਵਜ੍ਹਾ ਕਾਰਨ ਇੱਥੇ ਕੰਮ ਕਰਵਾਉਣ ਲਈ ਆਉਣ ਵਾਲੇ ਆਮ ਨਾਗਰਿਕ ਪਰੇਸ਼ਾਨ ਹੋ ਰਹੇ ਹਨ।

ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਪਰੇਸ਼ਾਨੀ ਦਾ ਸਾਹਮਣਾ

ਹੜਤਾਲ ਦੀ ਵਜ੍ਹਾ ਕਾਰਨ ਜ਼ਿਲ੍ਹੇ ਦੇ ਦੂਰ-ਦੁਰਾਡੇ ਤੋਂ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਹੋਰ ਵੀ ਪ੍ਰੇਸ਼ਾਨੀ ਹੋ ਰਹੀ ਹੈ। ਦਫ਼ਤਰ ਪਹੁੰਚ ਕੇ ਉਨ੍ਹਾਂ ਨੂੰ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਬਾਰੇ ਪਤਾ ਲੱਗਾ। ਪ੍ਰੇਸ਼ਾਨੀ ਦਾ ਇਕ ਕਾਰਨ ਇਹ ਵੀ ਹੈ ਕਿ ਜਿਨ੍ਹਾਂ ਲੋਕਾਂ ਦੀ ਡਰਾਈਵਿੰਗ ਜਾਂ ਟੈਕਸ ਭਰਨ ਦੀ ਆਖਰੀ ਤਰੀਕ ਨੇੜੇ ਹੈ, ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਤਰੀਕ ਖਤਮ ਹੋਣ ਤੋਂ ਬਾਅਦ ਉਨ੍ਹਾਂ ਦਾ ਕੰਮ ਹੋਵੇਗਾ ਜਾਂ ਨਹੀਂ ਜਾਂ ਫਿਰ ਉਨ੍ਹਾਂ ਨੂੰ ਜੁਰਮਾਨਾ ਭਰਨਾ ਪਵੇਗਾ। ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਆਰਟੀਏ ਦਫ਼ਤਰ ਦਾ ਅਮਲਾ ਲੋਕਾਂ ਲਈ ਖਿੜਕੀਆਂ ਬੰਦ ਰੱਖ ਰਿਹਾ ਹੈ ਪਰ ਅੰਦਰੋਂ ਪ੍ਰਾਈਵੇਟ ਕਰਮਚਾਰੀ ਆਪਣਾ ਕੰਮ ਜਾਰੀ ਰੱਖ ਰਹੇ ਹਨ।

Vinkmag ad
Share Our Daily Posts

News Desk

Read Previous

ਹਾਲੀਵੁੱਡ ਫਿਲਮਾਂ ਤੋਂ ਆਈਡੀਆ ਲੈ ਕੇ ਨਾਈਟ੍ਰੋਜਨ ਗੈਸ ਨਾਲ ਕੀਤੀ ਮੰਗੇਤਰ ਦੀ ਹੱਤਿਆ, ਪਟਿਆਲਾ ਕਤਲ ਕਾਂਡ ’ਚ ਹੈਰਾਨ ਕਰਨ ਵਾਲਾ ਖ਼ੁਲਾਸਾ

Read Next

ਐਲਾਂਤੇ ਮਾਲ ’ਚ ਬੰਬ ਹੈ’, ਕੁਝ ਹੀ ਮਿੰਟਾਂ ’ਚ ਛਾਉਣੀ ’ਚ ਤਬਦੀਲ ਹੋ ਗਿਆ ਮਾਲ, ਡੇਢ ਘੰਟੇ ਤਕ ਚੱਲੀ ਤਲਾਸ਼ੀ ਮੁਹਿੰਮ