Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਬੰਦੀਆਂ ਨੇ ਗਰੁੱਪ ਬਣਾ ਕੀਤੀ ਗੁੰਡਾਗਰਦੀ, ਜੇਲ੍ਹ ਵਾਰਡਨ ਦੀ ਕੁੱਟਮਾਰ ਕਰਦਿਆਂ ਪਾੜੀ ਵਰਦੀ, FIR ਦਰਜ

ਬਰਨਾਲਾ : ਜ਼ਿਲ੍ਹਾ ਜੇਲ੍ਹ ਅੰਦਰ ਨਸ਼ਾ ਤਸਕਰਾਂ ਦੇ ਦਰਜਨ ਤੋਂ ਵੱਧ ਬੰਦੀਆਂ ਵਲੋਂ ਗਰੁੱਪ ਬਣਾ ਕੇ ਗੁੰਡਾਗਰਦੀ ਕਰਦਿਆਂ ਜੇਲ੍ਹ ਵਾਰਡਨ ਦੀ ਵਰਦੀ ਪਾੜਣ ਸਣੇ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ ਤੇ ਇੱਟਾਂ ਰੋੜਿਆਂ ਦੀ ਬਰਸਾਤ ਵੀ ਕੀਤੀ ਗਈ। ਬੜੀ ਜੱਦੋਜਹਿਦ ਉਪਰੰਤ ਜੇਲ੍ਹ ਮੁਲਾਜ਼ਮਾਂ ਵਲੋਂ ਹਲਾਤਾਂ ’ਤੇ ਕਾਬੂ ਪਾਇਆ ਗਿਆ। ਪੁਲਿਸ ਨੇ ਸਹਾਇਕ ਸੁਪਰਡੈਂਟ ਜੇਲ੍ਹ ਦੀ ਸ਼ਿਕਾਇਤ ’ਤੇ 13 ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ 1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਹੈ। ਨਾਮਜ਼ਦ ਮੁਲਜ਼ਮਾਂ ’ਚ ਪਟਿਆਲਾ ਜ਼ਿਲ੍ਹੇ ਦੇ 6, ਬਰਨਾਲਾ ਜ਼ਿਲ੍ਹੇ ਦੇ 2, ਸੰਗਰੂਰ ਦਾ 1 ਤੇ ਐਸ.ਏ.ਐਸ ਨਗਰ ਮੋਹਾਲੀ ਦੇ 4 ਵਿਅਕਤੀ ਸ਼ਾਮਲ ਹਨ।

ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਦਰਜ ਹਨ ਕੇਸ

ਸਹਾਇਕ ਸੁਪਰਡੈਂਟ ਜੇਲ੍ਹ ਵਲੋਂ ਲਿਖ਼ਤੀ ਸ਼ਿਕਾਇਤ ’ਚ ਦੱਸਿਆ ਗਿਆ ਕਿ ਕਪੂਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਾਜਗੜ੍ਹ, ਸੁਖਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਟਿਆਲਾ, ਰਿੰਕੂ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਚੋਵਾਸ ਜਖੇਪਲ, ਰਵੀ ਸਿੰਘ ਪੁੱਤਰ ਕ੍ਰਿਪਾ ਸਿੰਘ ਵਾਸੀ ਤਰਖਾਣ ਮਾਜ਼ਰਾ, ਗਗਨਦੀਪ ਸਿੰਘ ਪੁੱਤਰ ਕ੍ਰਿਪਾਲ ਸਿੰਘ ਵਾਸੀ ਤਰਖਾਣ ਮਾਜ਼ਰਾ, ਵਿਜੈ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਤੁਲੇਵਾਲ, ਗੋਤਮ ਕੁਮਾਰ ਪੁੱਤਰ ਕਰਮਜੀਤ ਸਿੰਘ ਵਾਸੀ ਤਰਖਾਣ ਮਾਜ਼ਰਾ, ਗੋਬਿੰਦ ਸਿੰਘ ਪੁੱਤਰ ਗੁਰਧਿਆਨ ਸਿੰਘ ਵਾਸੀ ਦੁਘਾਟ, ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰਾਜਗੜ੍ਹ, ਅੰਮ੍ਰਿਤਪਾਲ ਸਿੰਘ ਪੁੱਤਰ ਕੰਗਣ ਸਿੰਘ ਵਾਸੀ ਹਿਰਦਾਪੁਰ, ਜਗਦੀਸ਼ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਸੈਦੀਪੁਰ, ਗੁਰਪ੍ਰੀਤ ਸਿੰਘ ਪੁੱਤਰ ਬੰਤ ਸਿੰਘ ਵਾਸੀ ਕੱਲਰ ਭੈਣੀ ਤੇ ਗੁਰਪ੍ਰੀਤ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਤਰਖਾਣ ਮਾਜ਼ਰਾ ਖ਼ਿਲਾਫ਼ ਵੱਖ ਵੱਖ ਥਾਣਿਆਂ ’ਚ ਐਨ.ਡੀ.ਪੀ.ਐਸ ਐਕਟ ਤਹਿਤ ਦੇਸ ਦਰਜ ਹਨ।

ਮੁਲਾਜ਼ਮਾਂ ’ਤੇ ਵਰ੍ਹਾਏ ਇੱਟਾਂ-ਰੋੜੇ

ਉਕਤਾਨ ਜੇਲ੍ਹ ਬੰਦੀਆਂ ਨੇ ਆਪਸ ’ਚ ਮਿਲਕੇ ਇਕ ਗਰੁੱਪ ਬਣਾਕੇ ਜੇਲ੍ਹ ਵਾਰਡਨ ਯਾਦਵਿੰਦਰ ਸਿੰਘ ਪੇਟੀ ਨਾਲ ਗਾਲੀ-ਗਲੋਚ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਦੌਰਾਨ ਉਨ੍ਹਾਂ ਉਸਦੀ ਵਰਦੀ ਪਾੜ ਦਿੱਤੀ ਤੇ ਦਰੱਖਤਾਂ ਤੋਂ ਡੰਡੇ ਬਣਾਕੇ ਗੁੰਡਾਗਰਦੀ ਸ਼ੁਰੂ ਕਰ ਦਿੱਤੀ। ਜਦੋਂ ਉਹ ਮੁਲਾਜ਼ਮ ਬਚਾਅ ਕਰਨ ਲਈ ਅੱਗੇ ਆਏ ਤਾਂ ਮੁਲਜ਼ਮਾਂ ਨੇ ਇੱਟਾ ਰੋੜੇ ਵਰ੍ਹਾ ਦਿੱਤੇ। ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ ’ਤੇ ਉਕਤ 13 ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਧਾਰਾ 353, 186, 332, 506, 148,149 ਆਈ.ਪੀ.ਸੀ ਤਹਿਤ ਕੇਸ ਦਰਜ ਕਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅਦਾਲਤ ਦੀ ਮਨਜ਼ੂਰੀ ਨਾਲ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਐਲਾਂਤੇ ਮਾਲ ’ਚ ਬੰਬ ਹੈ’, ਕੁਝ ਹੀ ਮਿੰਟਾਂ ’ਚ ਛਾਉਣੀ ’ਚ ਤਬਦੀਲ ਹੋ ਗਿਆ ਮਾਲ, ਡੇਢ ਘੰਟੇ ਤਕ ਚੱਲੀ ਤਲਾਸ਼ੀ ਮੁਹਿੰਮ

Read Next

ਸੀਐੱਮ ਚੰਨੀ ਪਹਿਲੀ ਵਾਰ ਆਉਣਗੇ ਲੁਧਿਆਣਾ, ਸਰਕਟ ਹਾਊਸ ਦੇ ਸੁੰਦਰੀਕਰਨ ‘ਚ ਲੱਗੇ ਅਫ਼ਸਰ