Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਲੜਕੀ ਨੇ ਫੋਨ ਕਰਕੇ ਨੌਜਵਾਨ ਨੂੰ ਬੁਲਾਇਆ ਘਰ, ਮਾਰ ਦੇਣ ਦੀ ਨੀਯਤ ਨਾਲ ਢਾਹ ਕੇ ਪਿਆਈ ਜ਼ਹਿਰ, ਤਿੰਨ ਖ਼ਿਲਾਫ਼ FIR ਦਰਜ

ਫਿਰੋਜ਼ਪੁਰ: ਇਕ ਲੜਕੀ ਵੱਲੋਂ ਨੌਜਵਾਨ ਨੂੰ ਘਰ ਬੁਲਾ ਕੇ ਤੇ ਉਸ ਦੇ ਪਰਿਵਾਰ ਨੇ ਨੌਜਵਾਨ ਨੂੰ ਮਾਰ ਦੇਣ ਦੀ ਨੀਯਤ ਨਾਲ ਜ਼ਹਿਰੀਲੀ ਦਵਾਈ ਪਿਆ ਦਿੱਤੀ। ਨੌਜਵਾਨ ਦਾ ਇਲਾਜ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਚੱਲ ਰਿਹਾ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਤਿੰਨ ਜਣਿਆਂ ਖਿਲਾਫ 307, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜੋਬਨ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਸਾਬੂਆਣਾ ਨੇ ਦੱਸਿਆ ਕਿ ਮਿਤੀ 21 ਅਕਤੂਬਰ 2021 ਨੂੰ ਕੋਮਲ ਪੁੱਤਰੀ ਬਲਵੀਰ ਸਿੰਘ ਵਾਸੀ ਸਾਬੂਆਣਾ ਨੇ ਫੋਨ ਕਰਕੇ ਆਪਣੇ ਘਰ ਬੁਲਾ ਲਿਆ, ਜਿਥੇ ਉਸ ਦੇ ਕਹਿਣ ਮੁਤਾਬਿਕ ਉਹ ਉਸ ਦੇ ਘਰ ਚਲਾ ਗਿਆ ਤੇ ਐਨੇ ਵਿਚ ਬਲਵੀਰ ਸਿੰਘ ਬਾਹਰੋਂ ਆ ਗਿਆ, ਜਿਸ ਤੇ ਬਲਵੀਰ ਸਿੰਘ ਤੇ ਉਸ ਦੀ ਪਤਨੀ ਨੇ ਉਸ ਨੂੰ ਧੱਕੇ ਮਾਰੇ ਤੇ ਬਾਅਦ ਵਿਚ ਬਲਵੀਰ ਸਿੰਘ ਨੇ ਮਾਰ ਦੇਣ ਦੀ ਨੀਯਤ ਨਾਲ ਉਸ ਨੂੰ ਢਾਹ ਕੇ ਦਵਾਈ (ਜ਼ਹਿਰੀਲੀ) ਪਿਆ ਦਿੱਤੀ। ਜੋਬਨ ਨੇ ਦੱਸਿਆ ਕਿ ਉਸ ਨੂੰ ਪਹਿਲਾ ਸਿਵਲ ਹਸਪਤਾਲ ਫਿਰੋਜ਼ਪੁਰ ਤੇ ਫਿਰ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਇਲਾਜ ਲਈ ਦਾਖਲ ਹੋਇਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਲੜਕੀ ਕੋਮਲ, ਬਲਵੀਰ ਸਿੰਘ ਤੇ ਉਸ ਦੀ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

 

 

Vinkmag ad
Share Our Daily Posts

News Desk

Read Previous

ਪਹਾੜਾਂ ‘ਚ ਬਰਫ਼ਬਾਰੀ ਨਾਲ ਪੰਜਾਬ ‘ਚ ਅਗਲੇ ਹਫ਼ਤੇ ਡਿੱਗੇਗਾ ਤਾਪਮਾਨ, ਵਧੇਗੀ ਠੰਢ

Read Next

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੇ ਹੈਕਰ ਅਟੈਕ, ਦੋ ਦਿਨ ਤੋਂ ਵੈੱਬਸਾਈਟ ਹੈ ਬੰਦ, ਚਾਲੂ ਕਰਨ ‘ਚ ਨਹੀਂ ਮਿਲ ਰਹੀ ਕੋਈ ਵੀ ਸਫ਼ਲਤਾ