Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੇ ਹੈਕਰ ਅਟੈਕ, ਦੋ ਦਿਨ ਤੋਂ ਵੈੱਬਸਾਈਟ ਹੈ ਬੰਦ, ਚਾਲੂ ਕਰਨ ‘ਚ ਨਹੀਂ ਮਿਲ ਰਹੀ ਕੋਈ ਵੀ ਸਫ਼ਲਤਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧ ਅਧੀਨ ਗੁਰਦੁਆਰਿਆਂ ਦੀ ਜਾਣਕਾਰੀ ਦੇ ਲਈ ਵੈੱਬਸਾਈਟ ਸ਼ੁਰੂ ਕੀਤੀ ਹੈ, ਇਸ ਵੈੱਬਸਾਈਟ ਨੂੰ ਹੈਕਰ ਅਟੈਕ ਦੇ ਡਰ ਕਾਰਨ ਬੰਦ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਐੱਸਜੀਪੀਸੀ ਡਾਟ ਨੈੱਟ ਅਤੇ ਹੁਣ ਐਸਜੀਪੀਸੀ ਅੰਮ੍ਰਿਤਸਰ ਡਾਟ ਓਆਰਜੀ ਵੈੱਬਸਾਈਟ ਸ਼ੁਰੂ ਕੀਤੀ ਗਈ ਸੀ। ਜਿਸ ‘ਤੇ ਹੈਕਰ ਅਟੈਕ ਦਾ ਖ਼ਤਰਾ ਹੋਣ ਕਾਰਨ ਇਸ ਨੂੰ ਬੰਦ ਕਰ ਦਿੱਤਾ ਹੈ। ਹੈਕਰ ਅਟੈਕ ਨੂੰ ਰੋਕਣ ਲਈ ਇਸ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਤਕ ਹੈਕਰ ਅਟੈਕ ਨੂੰ ਰੋਕਣ ਵਿੱਚ ਅਸਫ਼ਲਤਾ ਹਾਸਲ ਹੀ ਹੋਈ ਹੈ। ਇਸ ਨੂੰ ਜਨਤਕ ਨਹੀਂ ਕੀਤਾ ਜਾ ਰਿਹਾ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਇੰਟਰਨੈੱਟ ਵਿਭਾਗ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੈੱਬਸਾਈਟ ਤੇ ਹੈਕਰ ਅਟੈਕ ਦਾ ਖ਼ਤਰਾ ਸੀ,ਜਿਸ ਨੂੰ ਮੌਕੇ ‘ਤੇ ਟੈਕਨੀਕਲ ਸਟਾਫ ਦੀ ਮੌਜੂਦਗੀ ਕਾਰਨ ਸੰਕੇਤ ਮਿਲਦਿਆ ਹੀ, ਆਪਣਾ ਸਰਵਰ ਹੋਣ ਕਾਰਨ ਬਚਾ ਕਰ ਲਿਆ ਹੈ। ਜਿਸ ਕਾਰਨ ਇਸ ਵੈੱਬਸਾਈਟ ਨੂੰ ਬੰਦ ਕਰਕੇ, ਇਸ ‘ਤੇ ਹੈਕਰ ਅਟੈਕ ਨੂੰ ਰੋਕਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਵੈੱਬਸਾਈਟ ਨੂੰ ਹੈਕਰ ਅਟੈਕ ਮੁਕਤ ਕਰਕੇ, ਮੁੜ ਚਾਲੂ ਕੀਤਾ ਜਾਵੇਗਾ ਅਤੇ ਸੰਗਤ ਨੂੰ ਇਸ ਵੈੱਬਸਾਈਟ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ, ਇਸ ਰਾਹੀੰ ਕੀਰਤਨ ਦਾ ਪ੍ਰਸਾਰਣ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਵੈੱਬਸਾਈਟ ਰਾਹੀਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਸਬੰਧਤ ਗੁਰਦੁਆਰਿਆਂ ਅਤੇ ਹੋਰ ਸੇਵਾਵਾਂ ਵਿੱਚ ਮਾਇਆ ਦਾ ਯੋਗਦਾਨ ਪਾ ਸਕਦੀਆਂ ਹਨ। ਉੱਥੇ ਹੀ ਇਸ ਵੈੱਬਸਾਈਟ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ 24 ਘੰਟੇ ਲਾਈਵ ਪ੍ਰਸਾਰਣ, ਅੰਮ੍ਰਿਤ ਵੇਲੇ ਦਾ ਹੁਕਮਨਾਮਾ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਤੋਂ ਹੁਕਮਨਾਮੇ ਦੀ ਕਥਾ ਵਿਚਾਰ ਨਾਲ ਵੀ ਇਸ ਵੈੱਬਸਾਈਟ ਰਾਹੀਂ ਸੰਗਤ ਨੂੰ ਜੋੜਿਆ ਜਾਂਦਾ ਹੈ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਨਾਲ ਸੰਬੰਧਤ ਗੁਰਦੁਆਰਿਆਂ ਦੀਆਂ ਸਰਾਵਾਂ ਤੋਂ ਇਲਾਵਾ ਹੋਰ ਕਈ ਸਹੂਲਤਾਂ ਇਸ ਵੈੱਬਸਾਈਟ ਤੇ ਮੌਜੂਦ ਹਨ।

Vinkmag ad
Share Our Daily Posts

News Desk

Read Previous

ਲੜਕੀ ਨੇ ਫੋਨ ਕਰਕੇ ਨੌਜਵਾਨ ਨੂੰ ਬੁਲਾਇਆ ਘਰ, ਮਾਰ ਦੇਣ ਦੀ ਨੀਯਤ ਨਾਲ ਢਾਹ ਕੇ ਪਿਆਈ ਜ਼ਹਿਰ, ਤਿੰਨ ਖ਼ਿਲਾਫ਼ FIR ਦਰਜ

Read Next

ਵੀ.ਕੇ.ਮੀਨਾ ਨੇ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਿਆ, ਵੱਖ-ਵੱਖ ਸਕੀਮਾਂ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਕੀਤੀ ਹਦਾਇਤ