Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਵੀ.ਕੇ.ਮੀਨਾ ਨੇ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਿਆ, ਵੱਖ-ਵੱਖ ਸਕੀਮਾਂ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਕੀਤੀ ਹਦਾਇਤ

ਜਲੰਧਰ ; 1997 ਬੈਚ ਦੇ ਆਈ.ਏ.ਐਸ.ਅਧਿਕਾਰੀ ਸ੍ਰੀ ਵੀ.ਕੇ.ਮੀਨਾ ਨੇ ਅੱਜ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਦਾ ਆਹੁਦਾ ਸੰਭਾਲ ਲਿਆ ਹੈ । ਉਨ੍ਹਾਂ ਨੂੰ ਅੱਜ ਸਵੇਰੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਨਮਾਨ ਵਜੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਸਮੇਤ ਵੱਖ-ਵੱਖ ਸਿਵਲ ਅਤੇ ਪੁਲਿਸ ਦੇ ਅਧਿਕਾਰੀਆਂ ਵਲੋਂ ਉਨ੍ਹਾ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ।

ਉਪਰੰਤ ਵੀ.ਕੇ.ਮੀਨਾ ਨੇ ਮੀਡੀਆ ਦੇ ਰੁ-ਬ-ਰੂ ਹੁੰਦਿਆਂ ਕਿਹਾ ਕਿ ਜਲੰਧਰ ਡਿਵੀਜ਼ਨ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾ ਕਿਹਾ ਕਿ ਬੁਢਾਪਾ ਪੈਨਸ਼ਨ , 5-5 ਮਰਲੇ ਦੇ ਪਲਾਟ ਸਮੇਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾਉਣਾ ਵੀ ਉਨ੍ਹਾ ਦੀ ਮੁੱਖ ਤਰਜ਼ੀਹ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਿੱਢੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਵੀ ਜਲਦੀ ਮੁਕੰਮਲ ਕਰਵਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤਿਉਹਾਰੀ ਸੀਜ਼ਨਾਂ ਦੌਰਾਨ ਮਿਲਾਵਟ ਖੋਰੀ ਖਿਲਾਫ਼ ਸਖ਼ਤ ਕਦਮ ਪੁੱਟੇ ਜਾਣਗੇ। ਉਨ੍ਹਾਂ ਰੈਵਿਨਿਊ ਕੇਸਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਕੇਸਾਂ ਨੁੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਵੀ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ।

ਇਸ ਉਪਰੰਤ ਕਮਿਸ਼ਨਰ ਸ੍ਰੀ ਵੀ.ਕੇ.ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀਆਂ ਸੇਵਾਵਾਂ ਸਬੰਧੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਸਮੇਤ ਵਿਭਾਗਾਂ ਦੇ ਮੁਖੀ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਉਣ, ਤਾਂ ਜੋ ਜਨਤਾ ਨੂੰ ਇਨਾਂ ਸਕੀਮਾਂ ਦਾ ਸਮੇਂ ਸਿਰ ਲਾਭ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਰੈਵਿਨਿਊ ਕੇਸਾਂ ਵਿੱਚ ਕੋਈ ਵੀ ਕੇਸ ਪੈਂਡਿੰਗ ਨਹੀਂ ਰਹਿਣੇ ਚਾਹੀਦੇ । ਉਨ੍ਹਾਂ ਅਧਿਕਾਰੀਆਂ ਨੂੰ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਭਰੋਸਾ ਦੁਆਉਂਦਿਆ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ ਤੋਂ ਵਾਂਝਾ ਨਾ ਰਹੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਸ੍ਰੀ ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜਗਮੋਹਨ ਸਿੰਘ, ਐਸ.ਡੀ.ਐਮਜ਼ ਸ੍ਰੀ ਬਲਬੀਰ ਰਾਜ ਸਿੰਘ, ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਮੈਡਮ ਪੂਨਮ ਸਿੰਘ, ਸ੍ਰੀ ਲਾਲ ਵਿਸਵਾਸ਼, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਜਲੰਧਰ ਸ੍ਰੀ ਅਮਿਤ ਮਹਾਜਨ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਜੋਤੀ ਬਾਲਾ, ਏ.ਡੀ.ਸੀ.ਪੀ. ਸ੍ਰੀ ਜਗਜੀਤ ਸਿੰਘ ਸਰੋਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੇ ਹੈਕਰ ਅਟੈਕ, ਦੋ ਦਿਨ ਤੋਂ ਵੈੱਬਸਾਈਟ ਹੈ ਬੰਦ, ਚਾਲੂ ਕਰਨ ‘ਚ ਨਹੀਂ ਮਿਲ ਰਹੀ ਕੋਈ ਵੀ ਸਫ਼ਲਤਾ

Read Next

ਪੰਜਾਬ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਜਲੰਧਰ ਦਾ ਦੌਰਾ,ਲਿਆ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ