Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 3, 2026

ਪੰਜਾਬ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਜਲੰਧਰ ਦਾ ਦੌਰਾ,ਲਿਆ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਜਲੰਧਰ : ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਵਲੋਂ ਸੂਬੇ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਚੋਣ ਅਫ਼ਸਰ ਪੰਜਾਬ ਹਰੀਸ਼ ਕੁਮਾਰ ਵਲੋਂ ਜ਼ਿਲ੍ਹਾ ਚੋਣ ਦਫ਼ਤਰ ਜਲੰਧਰ ਦਾ ਦੌਰਾ ਕਰਕੇ ਚੋਣ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਚੋਣ ਅਫ਼ਸਰ ਪੰਜਾਬ ਹਰੀਸ਼ ਕੁਮਾਰ ਨੇ ਚੋਣ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣਾਂ ਸਬੰਧੀ ਕੰਮ ਵਿੱਚ ਇਕ-ਜੁੱਟ ਹੋ ਕੇ ਪੂਰੀ ਮਿਹਨਤ ਅਤੇ ਲਗਨ ਨਾਲ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਐਫ.ਸੀ.ਐਲ. ਦੇ ਚੱਲ ਰਹੇ ਕੰਮ ਦਾ ਵੀ ਨਿਰੀਖਣ ਕਰਨ ਤੋਂ ਇਲਾਵਾ ਅਗਾਮੀ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਜਿਵੇਂ ਸਰਸਰੀ ਸੁਧਾਈ, ਬੂਥ ਲੈਵਲ ਸਵੀਪ ਗਤੀਵਿਧੀਆਂ, ਨੌਜਵਾਨ ਵਰਗ ਦੀ 100 ਫੀਸਦ ਰਜਿਸਟਰੇਸ਼ਨ ਕਰਨ ਲੀ ਕੀਤੇ ਜਾ ਰਹੇ ਉਪਰਾਲਿਆਂ ਤੋਂ ਇਲਾਵਾ ਗਰੁਡਾ ਐਪ  ਰਾਹੀਂ ਬੀ.ਐਲ.ਓਜ਼ ਵਲੋਂ ਮਿਤੀ 23.10.2021 ਤੋਂ 25.10.2021 ਤੱਕ ਕੈਪਚਰ ਕੀਤੀ ਗਈ ਲੇਟ ਲਾਂਗ, ਪੋਲੰਗ ਸਟੇਸ਼ਨ ਫੋਟੋਆਂ ਅਤੇ ਏਐਮਐਫ/ਈਐਮਐਫ (Lat Long, Polling stations Photos & 1M6/5M6))ਸਬੰਧੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਇਸ ਉਪਰੰਤ ਚੋਣ ਅਫ਼ਸਰ ਪੰਜਾਬ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣ ਰਹੇ ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਦਾ ਨਿਰੀਖਣ ਕੀਤਾ ਗਿਆ ਅਤੇ ਵੇਅਰ ਹਾਊਸ ਦੀ ਉਸਾਰੀ ਦੀ ਪ੍ਰਗਤੀ ਬਾਰੇ ਸਾਈਟ ਇੰਜੀਨੀਅਰ ਯੋਗੇਸ਼ ਸੈਣੀ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਵੀ.ਕੇ.ਮੀਨਾ ਨੇ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਿਆ, ਵੱਖ-ਵੱਖ ਸਕੀਮਾਂ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਕੀਤੀ ਹਦਾਇਤ

Read Next

ਖਿਡੌਣਿਆਂ ਤੇ ਬਿਜਲਈ ਵਸਤਾਂ ਦੇ ਰੂਪ ’ਚ ਬਰਾਮਦ ਕੀਤੇ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ