Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਖਿਡੌਣਿਆਂ ਤੇ ਬਿਜਲਈ ਵਸਤਾਂ ਦੇ ਰੂਪ ’ਚ ਬਰਾਮਦ ਕੀਤੇ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ

ਜਲੰਧਰ : ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਵਲੋਂ ਦੀਵਾਲੀ ਦੇ ਤਿਉਹਾਰ ਦੇ ਮੱਦੇ ਨਜ਼ਰ ਪਟਾਕਿਆਂ ਦੀ ਵੇਚ ਸਬੰਧੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਰਲਟਨ ਪਾਰਕ ਜਲੰਧਰ ਵਿਖੇ ਆਰਜੀ ਲਾਇਸੰਸ ਵਾਲੀਆਂ ਦੁਕਾਨਾਂ ਤੋਂ ਇਲਾਵਾ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਹੋਰ ਕਿਸੇ ਵੀ ਜਗ੍ਹਾ ’ਤੇ ਪਟਾਕੇ ਵੇਚਣ ਦੀ ਆਗਿਆ ਨਹੀਂ ਹੈ।

ਡਿਪਟੀ ਕਮਿਸ਼ਨਰ ਪੁਲਿਸ ਨੇ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੀਵਾਲੀ ਦੇ ਮੱਦੇ ਨਜ਼ਰ ਪਟਾਕਿਆਂ ਦੇ ਅਣ-ਅਧਿਕਾਰਤ ਭੰਡਾਰਨ ਤੇ ਵੇਚ ਦੀ ਸੰਭਾਵਨਾ ਹੈ ਜਿਸ ਕਾਰਨ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਰਹਿੰਦਾ ਹੈ ਜਿਸ ਦੇ ਮੱਦੇ ਨਜ਼ਰ ਪਟਾਕਿਆਂ ਨੂੰ ਵੇਚਣ ਲਈ ਸਥਾਨ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਈਲੈਂਸ ਜ਼ੋਨ ਜਿਸ ਵਿੱਚ ਹਸਪਤਾਲ, ਵਿਦਿਅਕ ਅਦਾਰੇ ਦੇ ਨੇੜੇ ਪਟਾਕੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ ਇਸ ਤੋਂ ਇਲਾਵਾ ਸੁੱਚੀ ਪਿੰਡ ਦੀ ਹੱਦਬੰਦੀ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ,ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਖਿਡੌਣਿਆਂ ਅਤੇ ਬਿਜਲਈ ਵਸਤਾਂ ਦੇ ਰੂਪ ਵਾਲੇ ਬਰਾਮਦ ਕੀਤੇ ਪਟਾਕਿਆਂ ’ਤੇ ਵੀ ਮੁਕੰਮਲ ਪਾਬੰਦੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਪਟਾਕੇ ਚਲਾਉਣ ਦੀ ਆਗਿਆ ਰਾਤ 11.55 ਵਜੇ ਤੋਂ ਰਾਤ 12.30 ਵਜੇ ਤੱਕ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਸ਼ਾਮ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਨਾਂ ਹੁਕਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨਾ ਏ.ਡੀ.ਸੀ.ਪੀ.ਸਿਟੀ-1 ਅਤੇ 2, ਏ.ਸੀ.ਪੀ.ਉਤੱਰੀ, ਏ.ਸੀ.ਪੀ.ਪੱਛਮੀ, ਏ.ਸੀ.ਪੀ.ਕੇਂਦਰੀ, ਏ.ਸੀ.ਪੀ.ਮਾਡਲ ਟਾਊਨ, ਏ.ਸੀ.ਪੀ. ਕੈਂਟ, ਏ.ਸੀ.ਪੀ.ਸੀ.ਆਰ.,ਏ.ਸੀ.ਪੀ.ਸਪੈਸ਼ਲ ਬਰਾਂਚ ਅਤੇ ਸਾਰੇ ਪੁਲਿਸ ਸਟੇਸ਼ਨਾਂ ਦੇ ਐਸ.ਐਚ.ਓਜ਼. ਵਲੋਂਂ ਯਕੀਨੀ ਬਣਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਜਲੰਧਰ ਦਾ ਦੌਰਾ,ਲਿਆ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

Read Next

ਅੰਮ੍ਰਿਤਸਰ ‘ਚ ਫ਼ੌਜ ਦੀ ਜਾਸੂਸੀ ਕਰਦਾ ਹਰਿਆਣੇ ਦਾ ਨੌਜਵਾਨ ਗ੍ਰਿਫ਼ਤਾਰ, ਪਾਕਿਸਤਾਨ ਭੇਜ ਰਿਹਾ ਸੀ ਪਠਾਨਕੋਟ ਏਅਰ ਬੇਸ ਦੀ ਜਾਣਕਾਰੀ