Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਟਿਕਰੀ ਬਾਰਡਰ ‘ਤੇ ਟਿੱਪਰ ਨੇ ਕੁਚਲੀਆਂ ਮਾਨਸਾ ਜ਼ਿਲ੍ਹੇ ਦੀਆਂ ਔਰਤਾਂ, 3 ਦੀ ਮੌਤ, ਮੁਲਜ਼ਮ ਡਰਾਈਵਰ ਗ੍ਰਿਫ਼ਤਾਰ

ਮਾਨਸਾ : ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ( ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਹਨ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਲਈ ਗਈਆਂ ਹੋਈਆਂ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮਿ੍ਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ ( 60), ਛਿੰਦਰ ਕੌਰ ਪਤਨੀ ਭਾਨ ਸਿੰਘ ( 61) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ, ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪਤਾ ਲੱਗਾ ਹੈ ਕਿ ਇਹ ਔਰਤਾਂ ਦਿੱਲੀ ਤੋਂ ਬਹਾਦਰਗੜ੍ਹ ਹੋ ਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਇੱਕ ਟਰੱਕ ਨੇ ਬੇਕਾਬੂ ਹੋ ਕੇ ਇਨ੍ਹਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ ਤੋਂ ਦੌੜ ਗਿਆ ਸੀ ਪਰ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਹਾਦਸੇ ਦੇ ਮੁਲਜ਼ਨ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਬੱਸ ਅੱਡੇ ਨੇੜੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਟੈੱਟ ਪਾਸ ਅਧਿਆਪਕ, ਪ੍ਰਸ਼ਾਸਨ ਨੂੰ ਪਈਆਂਂ ਭਾਜੜਾਂ

Read Next

ਕਿਸਾਨਾਂ ਲਈ ਬੁਰੀ ਖ਼ਬਰ, ਫਿਰ ਤੋਂ ਬਦਲੇਗਾ ਮੌਸਮ, ਤੇਜ਼ ਹਵਾਵਾਂ ਨਾਲ ਬਾਰਸ਼ ਦੇ ਆਸਾਰ