Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਮਾਲੇਰਕੋਟਲਾ ’ਚ ਮੁੱਖ ਮੰਤਰੀ ਚੰਨੀ ਦਾ ਜ਼ਬਰਦਸਤ ਵਿਰੋਧ, ਕਿਸਾਨਾਂ ਨੇ ਬੱਸਾਂ ਪਿੱਛੇ ਚੰਨੀ ਦੇ ਪੋਸਟਰਾਂ ’ਤੇ ਫੇਰੀ ਕਾਲਖ

ਮਾਲੇਰਕੋਟਲਾ : ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮਲੇਰਕੋਟਲਾ ਬੱਸ ਅੱਡੇ ਵਿਖੇ ਪੁੱਜ ਕੇ ਬੱਸਾਂ ਪਿੱਛੇ ਲੱਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੋਰਡਾਂ ’ਤੇ ਕਾਲਖ ਫੇਰ ਕੇ ਰੋਸ ਪ੍ਰਗਟ ਕੀਤਾ। ਕਿਸਾਨ ਯੂਨੀਅਨ ਦੇ ਬਲਾਕ ਮੀਤ ਪ੍ਰਧਾਨ ਨਿਰਮਲ ਸਿੰਘ ਅਲੀਪੁਰ ਨੇ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫਸਲ ਦੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਤੁਰੰਤ ਦਿੱਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਪਿਛਲੇ ਦਿਨੀਂ ਬਠਿੰਡਾ ਜ਼ਿਲ੍ਹੇ ’ਚ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ ਦੀ ਫਸਲ ਦੇ ਖੇਤਾਂ ਦਾ ਦੌਰਾ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਹਾਲੇ ਤਕ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਨੂੰ ਕੋਈ ਸਹਾਇਤਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਗੁਮਰਾਹ ਕਰਨ ਲਈ ਬੱਸਾਂ ਅਤੇ ਸ਼ਹਿਰ ਵਿੱਚ ਥਾਂ-ਥਾਂ ’ਤੇ ਫਲੈਕਸ ਬੋਰਡ ਲਗਾ ਕੇ ਝੂਠ ਦਾ ਪ੍ਰਚਾਰ ਕਰ ਰਹੀ ਹੈ।

 

ਕਿਸਾਨਾਂ ਆਗੂਆਂ ਨੇ ਰਾਜਨੀਤਕ ਪਾਰਟੀਆਂ ’ਤੇ ਵੋਟਾਂ ਦੌਰਾਨ ਝੂਠੇ ਲਾਰੇ ਲਾ ਕੇ ਗੁਮਰਾਹ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਨਰਮੇ ਦੀ ਗੁਲਾਬੀ ਸੁੰਡੀ ਕੁਦਰਤੀ ਆਫ਼ਤ ਨਹੀ ਬਲਕਿ ਸਰਕਾਰ ਅਤੇ ਖੇਤੀ ਮਹਿਕਮੇ ਦੇ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਬਾਜ਼ਾਰ ’ਚ ਘਟੀਆ ਬੀਜਾਂ ਅਤੇ ਕੀਟਨਾਸ਼ਕ ਦੀ ਵਿਕਰੀ ਨੂੰ ਖੁੱਲ੍ਹ ਦੇਣ ਦਾ ਸਿੱਟਾ ਹੈ ਜਿਸ ਕਾਰਨ ਨਰਮੇ ਦੀ ਫਸਲ ਬਰਬਾਦ ਹੋਈ। ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਹਿੱਸਾ ਬਣੀਆਂ ਪੰਜਾਬ ਦੇ ਮਾਨਸਾ ਜ਼ਿਲੇ੍ਹ ਨਾਲ ਸਬੰਧਤ ਪਿੰਡ ਖੀਵਾ ਦਿਆਲੂ ਵਾਲਾ ਦੀਆਂ ਵਸਨੀਕ ਤਿੰਨ ਔਰਤਾਂ ਦੀ ਵੀਰਵਾਰ ਸਵੇਰੇ ਵਾਪਸੀ ਲਈ ਆਉਣ ਸਮੇਂ ਵਾਪਰੀ ਸੜਕ ਦੁਰਘਟਨਾ ’ਚ ਹੋਈ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਹਾਦਸਾਗ੍ਰਸਤ ਵਾਹਨ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਕੁਲਵਿੰਦਰ ਸਿੰਘ ਭੂਦਨ ਬਲਾਕ ਖਜ਼ਾਨਚੀ, ਗੁਰਚਰਨ ਸਿੰਘ ਕੁਠਾਲਾ, ਦਰਸ਼ਨ ਸਿੰਘ ਹਥੋਆ ਬਲਾਕ ਪ੍ਰਧਾਨ ਅਮਰਗੜ੍ਹ, ਕੇਵਲ ਸਿੰਘ ਭੜੀ ਮਾਨਸਾ, ਪੂਰਨ ਸਿੰਘ ਭੂਲਰਾਂ, ਕਰਮ ਸਿੰਘ ਕਲੇਰਾਂ, ਪਰਮਿੰਦਰ ਸਿੰਘ ਅਮਰਗੜ੍ਹ ਸਹਾਇਕ ਸਕੱਤਰ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਬੀਜੇਪੀ ਦਫਤਰ ਪਹੁੰਚੇ ਕਿਸਾਨ, ਕਾਲੇ ਝੰਡੇ ਦਿਖਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Read Next

ਭਾਈਵਾਲਾਂ ਨਾਲ ਠੱਗੀ ਦੇ ਮਾਮਲੇ ’ਚ ਡਾ. ਪੰਕਜ ਤ੍ਰਿਵੇਦੀ ਤੇ ਸਟਾਫ਼ ਖ਼ਿਲਾਫ਼ ਮਾਮਲਾ ਦਰਜ