Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਹਥਿਆਰਬੰਦ ਲੁਟੇਰਿਆਂ ਨੇ ਮਾਰਿਆ ਫਾਈਨਾਂਸ ਕੰਪਨੀ ਦੀ ਬ੍ਰਾਂਚ ’ਚ ਡਾਕਾ, ਪਿਸਤੌਲ ਦੇ ਜ਼ੋਰ ’ਤੇ ਤਿਜੌਰੀ ‘ਚੋਂ ਲੁੱਟੇ ਲੱਖਾਂ ਰੁਪਏ

ਤਰਨਤਾਰਨ : ਤਰਨਤਾਰਨ ਦੇ ਸ੍ਰੀ ਗੋਇੰਦਵਾਲ ਸਾਹਿਬ ਬਾਈਪਾਸ ’ਤੇ ਸਥਿਤ ਇਕ ਫਾਇਨਾਂਸ ਕੰਪਨੀ ਦੇ ਦਫਤਰ ’ਚ ਦਾਖਲ ਹੋਏ ਅੱਠ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਡਾਕਾ ਮਾਰਿਆ। ਉਹ ਇਸ ਦੌਰਾਨ ਤਿਜੋਰੀ ਵਿਚੋਂ 6.46 ਲੱਖ ਰੁਪਏ ਲੁੱਟ ਕੇ ਲੈ ਗਏ। ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਇੰਨ੍ਹਾਂ ਲੁਟੇਰਿਆਂ ਵਿਰੁੱਧ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ੍ਰੀ ਗੋਇੰਦਵਾਲ ਸਾਹਿਬ ਬਾਈਪਾਸ ’ਤੇ ਤਾਜ ਕਲੋਨੀ ਵਿਚ ਸਥਿਤ ਭਾਰਤੀ ਫਾਇਨਾਂਸ ਲਿਮਟਿਡ ਦੀ ਬ੍ਰਾਂਚ ਦੇ ਕੈਸ਼ੀਅਰ ਸੁਸ਼ੀਲ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਸਵੇਰੇ ਕਰਬ 9.20 ਵਜੇ ਅੱਠ ਲੋਕ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਜਿਨ੍ਹਾਂ ਨੇ ਕੱਪੜੇ ਨਾਲ ਮੂੰਹ ਢੱਕੇ ਹੋਏ ਸਨ। ਉਕਤ ਲੋਕ ਬ੍ਰਾਂਚ ਦੇ ਅੰਦਰ ਦਾਖਲ ਹੋਏ ਅਤੇ ਆਉਦਿਆਂ ਹੀ ਪਿਸਤੌਲ ਤਾਣ ਲਏ। ਲੁਟੇਰਿਆਂ ਨੇ ਕੈਸ਼ ਵਾਲੀ ਤਿਜੋਰੀ ਵਿਚੋਂ 6 ਲੱਖ 45 ਹਜਾਰ 956 ਰੁਪਏ ਦੀ ਰਾਸ਼ੀ ਲੁੱਟ ਲਈ ਅਤੇ ਜਾਂਦੇ ਹੋਏ ਇਕ ਕਾਲੇ ਰੰਗ ਦਾ ਪਲਸਰ ਮੋਟਰਸਾਈਕਲ ਵੀ ਲੈ ਗਏ। ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ’ਤੇ ਪਹੁੰਚੀ ਥਾਣਾ ਸਿਟੀ ਤਰਨਤਾਰਨ ਦੀ ਮਹਿਲਾ ਸਬ ਇੰਸਪੈਕਟਰ ਨੇ ਦੱਸਿਆ ਕਿ 8 ਅਣਪਛਾਤੇ ਲੋਕਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜਮਾਂ ਦਾ ਜਲਦ ਪਤਾ ਲਗਾ ਲਿਆ ਜਾਵੇਗਾ।

 

 

Vinkmag ad
Share Our Daily Posts

News Desk

Read Previous

ਠੇਕੇ ਬੰਦ ਹੋਣ ਤੋਂ ਬਾਅਦ ਸ਼ਰਾਬ ਪਿਲਾਉਂਦਾ ਠੇਕਾ ਮੁਲਾਜ਼ਮ ਗਿ੍ਫ਼ਤਾਰ

Read Next

ਲੁਧਿਆਣਾ ’ਚ 100 ਦੇ ਪਾਰ ਹੋਇਆ ਡੀਜ਼ਲ, ਜਨਵਰੀ 2021 ਤੋਂ ਹੁਣ ਤਕ 24 ਰੁਪਏ ਪ੍ਰਤੀ ਲੀਟਰ ਹੋਇਆ ਇਜਾਫਾ