Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਅੰਮ੍ਰਿਤਸਰ ‘ਚ BSF ਦੇ ਅਧਿਕਾਰ ਵਧਾਉਣ ਦਾ ਵਿਰੋਧ, ਸੁਖਬੀਰ ਦੀ ਅਗਵਾਈ ਅਕਾਲੀ ਦਲ ਨੇ ਕੱਢਿਆ ਰੋਸ ਮਾਰਚ

ਜੇਐੱਨਐੱਨ, ਅੰੰਮ੍ਰਿਤਸਰ : ਬੀਐੱਸਐੱਫ ਨੂੰ ਹੋਰ ਅਧਿਕਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ‘ਚ ਸਿਆਸਤ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਚ ਅਰਥੀ ਫੂਕ ਮਾਰਚ ਕੱਢ ਕੇ ਇਸ ਦਾ ਵਿਰੋਧ ਕੀਤਾ ਹੈ। ਇਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੀਤੀ। ਬਿਕਰਮ ਸਿੰਘ ਮਜੀਠੀਆ ਮੋਟਰਸਾਈਕਲ ’ਤੇ ਮਾਰਚ ਵਿਚ ਸ਼ਾਮਲ ਹੋਏ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਖੁੱਲ੍ਹੀ ਜੀਪ ਵਿਚ ਸਵਾਰ ਹੋ ਕੇ ਇਸ ਦੀ ਅਗਵਾਈ ਕਰ ਰਹੇ ਹਨ।

ਅਟਾਰੀ ਤੋਂ ਸ਼ੁਰੂ ਹੋ ਕੇ ਇਹ ਅਰਥੀ ਫੂਕ ਮਾਰਚ ਅਟਾਰੀ ਰੋਡ ਤੋਂ ਹੁੰਦਾ ਹੋਇਆ ਜੀਟੀ ਰੋਡ ਹਰਿਮੰਦਰ ਸਾਹਿਬ ਵੱਲ ਵਧਿਆ। ਰਸਤੇ ਵਿਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਆਪਣੇ ਵਰਕਰਾਂ ਸਮੇਤ ਮਾਰਚ ਵਿਚ ਸ਼ਾਮਲ ਹੋ ਰਹੇ ਹਨ। ਇਸ ਕਾਰਨ ਇਹ ਕਾਫਲਾ ਲੰਮਾ ਹੁੰਦਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵਿਚ ਸ਼ਾਮਲ ਹਜ਼ਾਰਾਂ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਅਕਾਲੀ ਦਲ ਤੇ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਝੰਡੇ ਚੁੱਕੇ ਹੋਏ ਸਨ। ਵੱਡੀ ਗਿਣਤੀ ਵਿਚ ਮੋਟਰਸਾਈਕਲਾਂ ਤੇ ਚਾਰ ਪਹੀਆ ਵਾਹਨਾਂ ’ਤੇ ਅਕਾਲੀ ਵਰਕਰ ਮਾਰਚ ਵਿਚ ਸ਼ਾਮਲ ਹੋ ਰਹੇ ਹਨ।

ਹੁਣ ਬੀਐਸਐਫ ਸਰਹੱਦ ਤੋਂ 50 ਕਿਲੋਮੀਟਰ ਤਕ ਤਲਾਸ਼ੀ ਲੈ ਸਕਦੀ ਹੈ ਅਤੇ ਗ੍ਰਿਫਤਾਰ ਕਰ ਸਕਦੀ ਹੈ

ਦੱਸ ਦੇਈਏ ਕਿ ਪਿਛਲੇ ਦਿਨੀਂ ਭਾਰਤ ਤੇ ਪਾਕਿਸਤਾਨ ਨੂੰ ਡਰੋਨ ਰਾਹੀਂ ਹਥਿਆਰਾਂ ਤੇ ਹੈਰੋਇਨ ਦੀ ਖੇਪ ਭੇਜਣ ਦੇ ਮਾਮਲਿਆਂ ਅਤੇ ਕਈ ਅੱਤਵਾਦੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਬੀਐਸਐਫ ਨੂੰ ਸਰਹੱਦ ਤੋਂ 50 ਕਿਲੋਮੀਟਰ ਦੇ ਘੇਰੇ ਵਿਚ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਕਿਹਾ ਗਿਆ ਹੈ। ਪੰਜਾਬ ਵਿਚ ਉਸ ਨੂੰ ਖੋਜ ਦਾ ਅਧਿਕਾਰ ਦਿੱਤਾ ਗਿਆ ਸੀ। ਹੁਣ ਤਕ ਇਹ ਰੇਂਜ ਸਿਰਫ 15 ਕਿਲੋਮੀਟਰ ਤਕ ਸੀ। ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਸਮੇਤ ਪੰਜਾਬ ਦੀਆਂ ਕਈ ਪਾਰਟੀਆਂ ਇਸ ਦਾ ਸਖ਼ਤ ਵਿਰੋਧ ਕਰ ਰਹੀਆਂ ਹਨ।

 

 

Vinkmag ad
Share Our Daily Posts

News Desk

Read Previous

ਫਿਰੋਜ਼ਪੁਰ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬੱਬਲ ਦੀ ਡੇਂਗੂੁ ਨਾਲ ਮੌਤ

Read Next

ਲੁਧਿਆਣਾ ’ਚ ਮੁਥੁਟ ਫਾਇਨਾਂਸ ਦੇ ਦਫ਼ਤਰ ’ਚ ਲੁੱਟ ਦਾ ਯਤਨ, ਗਾਰਡ ਨੇ ਚਲਾਈ ਗੋਲੀ, ਇਕ ਲੁਟੇਰਾ ਜ਼ਖ਼ਮੀ, ਦੋ ਫ਼ਰਾਰ