Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਤਰਨਤਾਰਨ ਚ‌‌’ ਦੁਕਾਨ ‘ਤੇ ਚੌਥੀ ਵਾਰ ਹੱਥ ਸਾਫ

ਹਰੀਕੇ ਪੱਤਣ : ਕਸਬੇ ਦੇ ਮੱੁਖ ਬਾਜ਼ਾਰ ਅਤੇ ਨੇੜਲੇ ਪਿੰਡਾਂ ‘ਚ ਚੋਰਾਂ ਦਾ ਬੋਲਬਾਲਾ ਇਸ ਕਦਰ ਹੋ ਰਿਹਾ ਹੈ ਕਿ ਲੋਕਾਂ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਤਾਜ਼ਾ ਮਿਸਾਲ ਦੌਰਾਨ ਅਣਪਛਾਤਿਆਂ ਵੱਲੋਂ ਤਰਨਤਾਰਨ ਰੋਡ ‘ਤੇ ਸਥਿਤ ਮਕੈਨੀਕਲ ਦੁਕਾਨ ਨੂੰ ਚੌਥੀ ਵਾਰ ਨਿਸ਼ਾਨਾ ਬਣਾਉਦਿਆਂ ਮੁਰੰਮਤ ਲਈ ਆਇਆ ਸੁਹਾਗਾ ਚੋਰੀ ਕਰ ਲਿਆ ਗਿਆ। ਪੀੜ੍ਹਤ ਵੱਲੋਂ ਥਾਣੇ ਸੂਚਨਾ ਦੇਣ ਮਗਰੋਂ ਸਥਾਨਕ ਪੁਲਿਸ ਨੇ ਜਲਦੀ ਚੋਰਾਂ ਨੂੰ ਕਾਬੂ ਕਰ ਲੈਣ ਦੀ ਗੱਲ ਕਹੀ। ਜਾਣਕਾਰੀ ਦਿੰਦਿਆ ਸੁਖਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਹਰੀਕੇ ਪੱਤਣ ਨੇ ਦੱਸਿਆ ਕਿ ਉਹ ਤਰਨਤਾਰਨ ਰੋਡ ਹਰੀਕੇ ਵਿਖੇ ਮਕੈਨੀਕਲ ਦੀ ਦੁਕਾਨ ਕਰਦਾ ਹੈ ਅਤੇ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਅਣਪਛਾਤਿਆਂ ਵੱਲੋਂ ਦੁਕਾਨ ਤੋਂ ਲੋਹਾ ਅਤੇ ਹੋਰ ਖੇਤੀ ਦੇ ਕੀਮਤੀ ਅੌਜਾਰ ਚੋਰੀ ਕੀਤੇ ਜਾ ਚੁੱਕੇ ਹਨ। ਲੰਘੀ ਰਾਤ ਚੋਰਾਂ ਨੇ ਦੁਕਾਨ ਦੇ ਬਾਹਰ ਪਿਆ ਸੁਹਾਗਾ ਚੋਰੀ ਕਰ ਲਿਆ। ਸਿਤਮਜ਼ਰੀਫੀ ਇਹ ਹੈ ਕਿ ਪਹਿਲੇ ਮਾਮਲਿਆਂ ‘ਚ ਚੋਰਾਂ ਦੀ ਸ਼ਨਾਖਤ ਹੋਣ ਦੇ ਬਾਵਜੂਦ ਉਸ ਦੇ ਨੁਕਸਾਨ ਦੀ ਭਰਪਾਈ ਨਹੀਂ ਹੋਈ ਚੋਹਲਾ ਸਾਹਿਬ ਪੁਲਿਸ ਨੇ ਚੋਰ ਨੂੰ ਕਾਬੂ ਕਰਕੇ ਕਥਿਤ ‘ਮਹਿਮਾਨਨਿਵਾਜ਼ੀ’ ਮਗਰੋਂ ਕਲੀਨ ਚਿੱਟ ਦੇ ਦਿੱਤੀ ਉਨਾਂ੍ਹ ਕਿਹਾ ਕਿ ਹੁਣ ਥਾਣਾ ਹਰੀਕੇ ਪੱਤਣ ਵਿਖੇ ਇਤਲਾਹ ਦਿੱਤੀ ਜਾ ਚੁੱਕੀ ਹੈ। ਸੰਪਰਕ ਕਰਨ ਤੇ ਥਾਣਾ ਮੁਖੀ ਇੰਸਪੈਕਟਰ ਭੁਪਿੰਦਰ ਕੌਰ ਨੇ ਕਿਹਾ ਕਿ ਸੁਹਾਗਾ ਚੋਰੀ ਦੇ ਮਾਮਲੇ ਦੀ ਪੜਤਾਲ ਲਈ ਸਬ ਇੰਸਪੈਕਟਰ ਹਰਦਿਆਲ ਸਿੰਘ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਤੇ ਜਲਦੀ ਹੀ ਚੋਰ ਸੀਖਾਂ ਪਿੱਛੇ ਹੋਣਗੇ।

Vinkmag ad
Share Our Daily Posts

News Desk

Read Previous

ਲੁਧਿਆਣਾ ’ਚ ਮੁਥੁਟ ਫਾਇਨਾਂਸ ਦੇ ਦਫ਼ਤਰ ’ਚ ਲੁੱਟ ਦਾ ਯਤਨ, ਗਾਰਡ ਨੇ ਚਲਾਈ ਗੋਲੀ, ਇਕ ਲੁਟੇਰਾ ਜ਼ਖ਼ਮੀ, ਦੋ ਫ਼ਰਾਰ

Read Next

ਪੰਜਾਬ ‘ਚ ਟੈਕਸ ਨਾ ਦੇਣ ਵਾਲਿਆਂ ‘ਤੇ ਸ਼ਿਕੰਜਾ ਕੱਸਿਆ, ਬਠਿੰਡਾ ‘ਚ ਨਿਊ ਦੀਪ ਅਤੇ ਔਰਬਿਟ ਕੰਪਨੀ ਦੀਆਂ ਬੱਸਾਂ ਜ਼ਬਤ