Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 7, 2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਰਪੰਚ ਨੇ ਆਪਣੀ ਸਾਥੀਆਂ ਨਾਲ ਮਿਲ ਕੇ ਔਰਤ ‘ਤੇ ਹਮਲਾ ਕਰਕੇ ਦਿੱਤੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ, ਪਰਚਾ ਦਰਜ

ਲੁਧਿਆਣਾ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਸੰਜੇ ਗਾਂਧੀ ਕਾਲੋਨੀ ਰਹਿਣ ਵਾਲੇ ਵਿਅਕਤੀ ਅਤੇ ਉਸ ਦੀ ਸੱਸ ਉਪਰ ਹਮਲਾ ਕਰਨ ਦੇ ਆਰੋਪੀਆਂ ਖਿਲਾਫ ਥਾਣਾ ਟਿੱਬਾ ਪੁਲਿਸ ਵੱਲੋਂ ਵੱਖ-ਵੱਖ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਸੰਜੇ ਗਾਂਧੀ ਕਾਲੋਨੀ ਦੇ ਰਹਿਣ ਵਾਲੇ ਵਿਕਰਮਜੀਤ ਸਿੰਘ ਦੇ ਬਿਆਨਾਂ ਉਪਰ ਬਾਬਾ ਨਾਮਦੇਵ ਕਲੋਨੀ ਵਾਸੀ ਬੇਅੰਤ ਸਿੰਘ, ਪੰਚਮ, ਰਾਕੇਸ਼, ਰਮਨ ਅਤੇ ਉਸਦੇ ਅਣਪਛਾਤੇ ਸਾਥੀ ਖ਼ਿਲਾਫ਼ ਦਰਜ ਕੀਤਾ ਹੈ।

ਵਿਕਰਮਜੀਤ ਸਿੰਘ ਮੁਤਾਬਕ ਉਸ ਦੀ ਪਤਨੀ ਨੇ ਆਪਣੇ ਮਾਤਾ-ਪਿਤਾ ਦੀ ਲੜਾਈ ਬਾਰੇ ਦੱਸਿਆ ਤਾਂ ਉਹ ਆਪਣੇ ਸਹੁਰੇ ਘਰ ਬਾਬਾ ਨਾਮਦੇਵ ਕਾਲੋਨੀ ਚਲਾ ਗਿਆ। ਮੌਕੇ ‘ਤੇ ਜਾ ਕੇ ਵੇਖਿਆ ਕਿ ਉਸ ਦੀ ਸੱਸ ਕਮਲੇਸ਼ ਨੂੰ ਆਰੋਪੀ ਬੇਅੰਤ ਸਿੰਘ ਸਰਪੰਚ ਅਤੇ ਕਰੀਬ ਦਰਜਨ ਭਰ ਨੌਜਵਾਨ ਘੇਰ ਕੇ ਖੜ੍ਹੇ ਸਨ। ਮੁੱਦਈ ਮੁਤਾਬਕ ਇਹ ਸਾਰੇ ਆਰੋਪੀ ਉਸ ਦੀ ਸੱਸ ਕਮਲੇਸ਼ ਨਾਲ ਗਾਲੀ ਗਲੋਚ ਕਰ ਰਹੇ ਸਨ। ਜਦ ਉਸ ਨੇ ਜਾ ਕੇ ਰੋਕਿਆ ਤਾਂ ਬੇਅੰਤ ਸਿੰਘ ਸਮੇਤ ਹੋਰ ਨਾਮਜ਼ਦ ਆਰੋਪੀਆਂ ਨੇ ਉਸ ਦੀ ਸੱਸ ਅਤੇ ਮੁੱਦਈ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਜਾਨ ਬਚਾਉਣ ਲਈ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਆਰੋਪੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ।

ਸ਼ਿਕਾਇਤਕਰਤਾ ਮੁਤਾਬਕ ਉਸਦੀ ਸੱਸ ਨੇ ਸਰਪੰਚ ਬੇਅੰਤ ਦੇ ਪਿਤਾ ਖ਼ਿਲਾਫ਼ ਥਾਣੇ ਦਰਖਾਸਤ ਦਿੱਤੀ ਸੀ ਅਤੇ ਇਸ ਹਮਲੇ ਵਿੱਚ ਬੇਅੰਤ ਦੇ ਪਿਤਾ ਨੂੰ ਮਾਫ਼ੀ ਮੰਗ ਕੇ ਰਾਜ਼ੀਨਾਮਾ ਕਰਨਾ ਪਿਆ ਸੀ। ਇਸ ਗੱਲ ਤੋਂ ਰੰਜਿਸ਼ ਰੱਖਦਿਆਂ ਬੇਅੰਤ ਨੇ ਉਸ ਦੀ ਸੱਸ ਉੱਪਰ ਹਮਲਾ ਕੀਤਾ।

Vinkmag ad
Share Our Daily Posts

News Desk

Read Previous

ਰੰਜਿਸ਼ਨ ਨੌਜਵਾਨ ਤੇ ਉਸ ਦੀ ਸੱਸ ‘ਤੇ ਕੀਤਾ ਹਮਲਾ

Read Next

ਲਾਟਰੀ ਦਾ ਝਾਂਸਾ ਦੇ ਕੇ ਪੈਸੇ ਠੱਗਣ ਦੇ ਦੋਸ਼ ‘ਚ ਇਕ ਕਾਬੂ