Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਕੁੱਟਮਾਰ ਦੀਆਂ ਵੱਖ-ਵੱਖ ਘਟਨਾਵਾਂ ਦੇ ਮਾਮਲਿਆਂ ‘ਚ ਕੇਸ ਦਰਜ

ਮਾਨਸਾ : ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਕੁੱਟਮਾਰ ਕਰਨ ਦੀਆਂ ਅਨੇਕਾਂ ਘਟਨਾਵਾਂ ਵਾਪਰੀਆਂ ਹਨ। ਜਿਸ ਨੂੰ ਲੈ ਕੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਭੀਖੀ ਪੁਲਿਸ ਨੂੰ ਰਾਜ ਸਿੰਘ ਵਾਸੀ ਖੀਵਾ ਖੁਰਦ ਨੇ ਦੱਸਿਆ ਕਿ ਨਹਿਰ ਦੇ ਪੁਲ ‘ਤੇ ਕੁਝ ਵਿਅਕਤੀਆਂ ਨੇ ਦਸਤੀ ਹਥਿਆਰਾਂ, ਰਾਡ, ਡੰਡੇ, ਸੋਟੀਆਂ ਨਾਲ ਉਸ ਦੀ ਤੇ ਉਸ ਦੇ ਸਾਥੀ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਪੁਲਿਸ ਨੇ ਦਰੋਗਾ ਸਿੰਘ, ਰਾਕੇਸ਼, ਬੰਧੂ ਅਤੇ 8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਦਰ ਮਾਨਸਾ ਪੁਲਿਸ ਨੂੰ ਕੁਲਦੀਪ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਕੁੱਝ ਵਿਅਕਤੀਆਂ ਨੇ ਘੇਰ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਬਲਵਿੰਦਰ ਸਿੰਘ, ਗੁਰਪਾਲ ਸਿੰਘ, ਅਮਰ ਸਿੰਘ, ਆਤਮਾ ਸਿੰਘ, ਕੁਲਵਿੰਦਰ ਸਿੰਘ ਵਾਸੀ ਬੁਰਜ ਹਰੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਪੁਲਿਸ ਨੂੰ ਮਨਜੀਤ ਸਿੰਘ ਵਾਸੀ ਘਰਾਂਗਣਾ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਘੇਰ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਤਹਿਤ ਪੁਲਿਸ ਨੇ ਜਗਦੀਸ਼ ਸਿੰਘ, ਸਾਧੂ ਸਿੰਘ ਅਤੇ ਸਿਮਲਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਿਟੀ 2 ਮਾਨਸਾ ਪੁਲਿਸ ਨੂੰ ਸੰਨੀ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਟੀਡਾ, ਸਿਬੂ, ਅਮਨ, ਕਾਕੂ, ਸਤੀਸ਼ ਕੁਮਾਰ, ਵਿਜੇ ਕੁਮਾਰ ਆਦਿ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।

 

 

 

 

 

 

 

Vinkmag ad
Share Our Daily Posts

News Desk

Read Previous

ਲਾਟਰੀ ਦਾ ਝਾਂਸਾ ਦੇ ਕੇ ਪੈਸੇ ਠੱਗਣ ਦੇ ਦੋਸ਼ ‘ਚ ਇਕ ਕਾਬੂ

Read Next

ਸਵਿੱਫਟ ਗੱਡੀ ਤੇ ਟਰਾਲੇ ‘ਚ ਭਿਆਨਕ ਟੱਕਰ, ਤਿੰਨ ਨੌਜਵਾਨਾਂ ਦੀ ਮੌਤ