Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਹਵਾਲਾਤੀ ਦੇ ਹਿਰਾਸਤ ‘ਚੋਂ ਭੱਜਣ ਦਾ ਮਾਮਲਾ, ਏਐਸਆਈ ਅਤੇ ਦੋ ਵਾਰਡਨਾਂ ਸਮੇਤ ਪੰਜ ਖ਼ਿਲਾਫ਼ ਕੇਸ ਦਰਜ

ਬਠਿੰਡਾ : ਹਵਾਲਾਤੀ ਦੇ ਹਿਰਾਸਤ ਵਿੱਚੋਂ ਭੱਜ ਜਾਣ ਦੇ ਮਾਮਲੇ ਵਿਚ ਬਠਿੰਡਾ ਪੁਲਸ ਨੇ ਏਐਸਆਈ, ਦੋ ਜੇਲ੍ਹ ਵਾਰਡਨਾਂ ਸਣੇ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪੁਲਿਸ ਪਾਰਟੀ ਏਐੱਸਆਈ ਜਸਪਾਲ ਸਿੰਘ ਦੀ ਅਗਵਾਈ ਹੇਠ ਜੇਲ੍ਹ ਵਿੱਚੋਂ ਹਵਾਲਾਤੀ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਲੈ ਆਈ ਸੀ, ਜਿਸ ਦੌਰਾਨ ਉਕਤ ਹਵਾਲਾਤੀ ਨਵਦੀਪ ਸਿੰਘ ਪੁੱਤਰ ਰਣਜੀਤ ਸਿੰਘ ਵੱਖ ਵਾਸੀ ਡਿੱਖ ਪੁਲਸ ਟੀਮ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ। ਸਿਪਾਹੀ ਗੇਜਾ ਸਿੰਘ ਦੇ ਬਿਆਨਾਂ ‘ਤੇ ਪੁਲੀਸ ਨੇ ਏਐਸਆਈ ਜਸਪਾਲ ਸਿੰਘ ਸਿਪਾਹੀ ਅਮਨਦੀਪ ਸਿੰਘ ਵਾਰਡਨ ਸੰਦੀਪ ਸਿੰਘ ਅਤੇ ਅਮਨਦੀਪ ਸਿੰਘ ਤੋਂ ਇਲਾਵਾ ਫਰਾਰ ਹੋਏ ਹਵਾਲਾਤੀ ਨਵਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਮੁਲਜ਼ਮ ਹਵਾਲਾਤੀ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਏ ਸਨ, ਪਰ ਉਨ੍ਹਾਂ ਡਿਊਟੀ ਵਿੱਚ ਅਣਗਹਿਲੀ ਵਰਤੀ ਜਿਸ ਕਾਰਨ ਕਥਿਤ ਦੋਸ਼ੀ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ। ਉਕਤ ਕਥਿਤ ਦੋਸ਼ੀ ਕਤਲ ਕੇਸ ਵਿੱਚ ਜੇਲ੍ਹ ਅੰਦਰ ਬੰਦ ਸੀ। ਦੂਜੇ ਪਾਸੇ ਪੁਲਸ ਨੇ ਫਰਾਰ ਹੋਏ ਹਵਾਲਾਤੀ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਕਥਿਤ ਦੋਸ਼ੀ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਸਵਿੱਫਟ ਗੱਡੀ ਤੇ ਟਰਾਲੇ ‘ਚ ਭਿਆਨਕ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

Read Next

ਲੁਧਿਆਣਾ ‘ਚ ਧਾਗਾ ਫੈਕਟਰੀ ‘ਚ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਦਰਜ਼ਨਾਂ ਗੱਡੀਆਂ ਪਹੁੰਚੀਆਂ