Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਟੰਕੀ ‘ਤੇ ਚੜ੍ਹੇ ਅਧਿਆਪਕਾਂ ਦਾ ਪ੍ਰਦਰਸ਼ਨ ਰਹੇਗਾ ਜਾਰੀ, ਅੱਜ ਮੁੱਖ ਮੰਤਰੀ ਚੰਨੀ ਤੇ ਸਿੱਖਿਆ ਮੰਤਰੀ ਦਾ ਵੀ ਕਰਨਗੇ ਘਿਰਾਓ

ਜਲੰਧਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਬੱਸ ਅੱਡੇ ਵਿਖੇ ਪਿਛਲੇ ਚਾਰ ਦਿਨਾਂ ਤੋਂ ਮੋਰਚਾ ਲਾਈ ਬੈਠੇ ਬੀਐੱਡ ਟੈੱਟ ਬੇਰੁਜ਼ਗਾਰਾਂ ਅਧਿਆਪਕਾਂ ਦੇ ਧਰਨੇ ਵਾਲੀ ਥਾਂ ‘ਤੇ ਸਵੇਰੇ ਤੜਕੇ ਤੋਂ ਹੀ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਆਮਦ ਮੌਕੇ ਘੇਰਾਓ ਕਰਨ ਦਾ ਐਕਸ਼ਨ ਉਲੀਕਿਆ ਹੋਇਆ ਹੈ। ਪਿਛਲੇ ਦਿਨੀਂ ਵੀ ਉਕਤ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਸੀ। ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਤੇ ਅਮਨਦੀਪ ਸੇਖਾ ਨੇ ਕਿਹਾ ਕਿ ਪ੍ਰਸ਼ਾਸਨ ਜਿੰਨੀ ਮਰਜ਼ੀ ਸਖ਼ਤੀ ਕਰ ਲਵੇ ਸਾਡਾ ਸੰਘਰਸ਼ ਓਨੀ ਦੇਰ ਤਕ ਜਾਰੀ ਰਹੇਗਾ ਜਦੋਂ ਤਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ।

ਸੁਰਜੀਤ ਹਾਕੀ ਸਟੇਡੀਅਮ ਵਿੱਚ ਫਾਈਨਲ ਮੈਚ ਵਿੱਚ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਨਾਲ-ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਅਟਕਲਾਂ ਦਾ ਬਾਜ਼ਾਰ ਗਰਮ ਹੈ। ਇਸ ਦੇ ਨਾਲ ਹੀ ਤਿੰਨ ਦਿਨਾਂ ਤੋਂ ਜਨਰਲ ਬੱਸ ਸਟੈਂਡ ਵਿੱਚ ਧਰਨਾ ਦੇ ਰਹੇ ਅਧਿਆਪਕਾਂ ਲਈ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਕੱਢਣ ਦੀ ਮੰਗ ਨੂੰ ਲੈ ਕੇ ਸ਼ਹਿਰ ਦੇ ਅੰਤਰਰਾਜੀ ਬੱਸ ਅੱਡੇ ਵਿਚ ਟੈਂਕੀ ਉਪਰ ਮੋਰਚਾ ਤੇ ਲੜੀਵਾਰ ਭੁੱਖ ਹੜਤਾਲ ਉਤੇ ਬੈਠੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਹੈ। ਅੱਜ ਭੁੱਖ ਹੜਤਾਲ ਉਤੇ ਬੇਰੁਜ਼ਗਾਰ ਅਧਿਆਪਕਾਂ ਦੇ ਪੰਜ ਸਾਥੀਆਂ ਵਿਚ ਨੰਦ ਲਾਲ, ਕੁਸ਼ ਕੁਮਾਰ, ਰਾਜਿੰਦਰ ਕੌਰ,ਸਿਮਰਜੀਤ ਕੌਰ, ਵੀਨਾ ਰਾਣੀ ਸ਼ਾਮਲ ਹਨ। ਭੁੱਖ ਹੜਤਾਲ ਉਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਓਨੀ ਦੇਰ ਤਕ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸ਼ਹਿਰ ਵਿਚ ਪਾਣੀ ਦੀ ਟੈਂਕੀ ਉਪਰ ਲੱਗਾ ਮੋਰਚਾ ਤੇ ਲੜੀਵਾਰ ਭੁੱਖ ਹੜਤਾਲ ਜਾਰੀ ਰਹੇਗੀ।

ਯੂਨੀਅਨ ਆਗੂਆਂ ਅਮਨ ਸੇਖਾ ਅਤੇ ਹਰਜਿੰਦਰ ਕੌਰ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਲਈ ਜੇਕਰ ਮੁੱਖ ਮੰਤਰੀ ਸ਼ਹਿਰ ਵਿੱਚ ਆਉਂਦੇ ਹਨ ਤਾਂ ਉਹ ਵੀ ਸਿੱਖਿਆ ਮੰਤਰੀ ਵਾਂਗ ਉਨ੍ਹਾਂ ਦਾ ਘਿਰਾਓ ਕਰਨਗੇ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਪੰਜਾਬੀ, ਹਿੰਦੀ ਅਤੇ ਇਤਿਹਾਸ ਦੇ ਅਧਿਆਪਕਾਂ ਦੀਆਂ 9000 ਅਸਾਮੀਆਂ ਲਈ ਜਲਦੀ ਤੋਂ ਜਲਦੀ ਇਸ਼ਤਿਹਾਰ ਜਾਰੀ ਕਰੇ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਧਾਗਾ ਫੈਕਟਰੀ ‘ਚ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਦਰਜ਼ਨਾਂ ਗੱਡੀਆਂ ਪਹੁੰਚੀਆਂ

Read Next

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜੇ ਜਲੰਧਰ, ਗਰਮਜੋਸ਼ੀ ਨਾਲ ਹੋਇਆ ਸਵਾਗਤ ਅਮਰਜੀਤ ਸਿੰਘ ਵੇਗਲ ਜਲੰਧਰ