Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਰਵਨੀਤ ਬਿੱਟੂ ਨੇ ਸਿੱਧੂ ‘ਤੇ ਕੱਸਿਆ ਤਨਜ਼, ਬੋਲੇ- ਸਾਬ੍ਹ ! ਕਾਂਗਰਸ ਭਵਨ ਦੇ ਮੰਜੇ ਤੁਹਾਡਾ ਇੰਤਜ਼ਾਰ ਕਰ ਰਹੇ ਨੇ

ਜੇਐੱਨਐੱਨ, ਲੁਧਿਆਣਾ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਕ ਵਾਰ ਫਿਰ ਸੂਬਾਈ ਪ੍ਰਧਾਨ ਨਵਜੋਤ ਸਿੰਘ ਬਿੱਟੂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਬਿੱਟੂ ਨੇ ਕਿਹਾ,‘‘ਸਿੱਧੂ ਸਾਬ੍ਹ! ਕਾਂਗਰਸ ਭਵਨ ’ਚ ਲੱਗੇ ਮੰਜੇ ਤੁਹਾਡਾ ਇੰਤਜ਼ਾਰ ਕਰ ਰਹੇ ਹਨ। ਦੀਵਾਲੀ ਆ ਰਹੀ ਹੈ, ਕਾਂਗਰਸ ਭਵਨ ’ਚ ਲੜੀਆਂ ਲਗਾਉਣ ਜ਼ਰੂਰ ਜਾਓ।’’ ਦਰਅਸਲ ਸਿੱਧੂ ਨੇ ਪ੍ਰਧਾਨ ਬਣਨ ਤੋਂ ਬਾਅਦ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਭਵਨ ’ਚ ਆਪਣਾ ਮੰਜਾ ਲਗਾ ਦੇਣਗੇ ਤੇ ਇੱਥੇ ਹੀ ਰਹਿਣਗੇ ਪਰ ਉਹ ਲੰਬੇ ਸਮੇਂ ਤੋਂ ਕਾਂਗਰਸ ਦਫ਼ਤਰ ਨਹੀਂ ਗਏ। ਬਿੱਟੂ ਨੇ ਕਿਹਾ ਕਿ ਪ੍ਰਧਾਨ ਨਹੀਂ ਜਾ ਰਹੇ ਤਾਂ ਮੰਤਰੀਆਂ ਨੇ ਵੀ ਜਾਣਾ ਬੰਦ ਕਰ ਦਿੱਤਾ ਹੈ।

ਉਧਰ ਕੈਪਟਨ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਫ਼ੈਸਲੇ ’ਤੇ ਉਨ੍ਹਾਂ ਕਿਹਾ ਕਿ ਕੈਪਟਨ ਦੀ ਉਮਰ ਜ਼ਿਆਦਾ ਹੋ ਗਈ ਹੈ, ਹੁਣ ਉਹ 117 ਵਿਧਾਨ ਸਭਾ ਹਲਕਿਆਂ ਮੈਂਬਰ ਬਣਾਉਣ ਕਿਵੇਂ ਜਾਣਗੇ। ਇਹੀ ਨਹੀਂ ਬਿੱਟੂ ਨੇ ਕਿਹਾ ਕਿ ਕੈਪਟਨ ਉਨ੍ਹਾਂ ਦੇ ਸਤਿਕਾਰ ਯੋਗ ਆਗੂ ਹਨ। ਨਿੱਜੀ ਤੌਰ ’ਤੇ ਵੀ ਉਹ ਕੈਪਟਨ ਨਾਲ ਹਨ ਪਰ ਪਾਰਟੀ ਦੀ ਗੱਲ ਕਰੀਏ ਤਾਂ ਉਹ ਕਾਂਗਰਸ ਨਾਲ ਹਨ। ਬਿੱਟੂ ਨੇ ਕਿਹਾ ਕਿ ਕੈਪਟਨ ਦੇ ਯੋਗਦਾਨ ਨੂੰ ਪੰਜਾਬ ਕਦੇ ਭੁਲਾ ਨਹੀਂ ਸਕਦਾ, ਉਨ੍ਹਾਂ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਐਵੇਂ ਹੀ ਨਹੀਂ ਕਿਹਾ ਜਾਂਦਾ। ਉਧਰ ਜਗਦੀਸ਼ ਟਾਈਟਲਰ ਨੂੰ ਕਾਂਗਰਸ ਦੇ ਸਥਾਈ ਮੈਂਬਰਾਂ ਦੀ ਸੂਚੀ ’ਚ ਰੱਖੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਹ ਇਸ ਮਾਮਲੇ ’ਚ ਹਾਈ ਕਮਾਂਡ ਨਾਲ ਗੱਲਬਾਤ ਕਰਨਗੇ।

Vinkmag ad
Share Our Daily Posts

News Desk

Read Previous

ਰੇਤ ਦੀਆਂ ਦੋ ਟਰੈਕਟਰ ਟਰਾਲੀਆਂ ਸਮੇਤ 2 ਕਾਬੂ

Read Next

ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ‘ਚ CM ਚੰਨੀ ਬਣੇ ਗੋਲਕੀਪਰ ਤੇ ਪਰਗਟ ਸਿੰਘ ਹਿਟਰ