Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਜੈਜੀਤ ਜੌਹਲ ਨੇ ਕੇਜਰੀਵਾਲ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਦਾ ਕੇਸ, ਲਾਏ ਇਹ ਦੋਸ਼

ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੇ ਨਜ਼ਦੀਕੀ ਰਿਸ਼ਤੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ (Jaijeet Singh Johal) ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਉਨ੍ਹਾਂ ਆਪਣੇ ਵਕੀਲ ਰਾਹੀਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਠਿੰਡਾ ਦੀ ਅਦਾਲਤ ਵਿਚ ਕ੍ਰਿਮੀਨਲ ਮਾਣਹਾਨੀ ਦਾ ਕੇਸ ਦਾਇਰ ਕਰਦਿਆਂ ਦੋਸ਼ ਲਾਇਆ ਕਿ ਕੇਜਰੀਵਾਲ ਨੇ ਉਸ ਦੇ ਸਿਆਸੀ ਅਕਸ ਨੂੰ ਢਾਹ ਲਾਉਣ ਲਈ ਬੇਤੁਕੀ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦਾ ਆਦੀ ਹੈ, ਜਿਸ ਦੀ ਮਿਸਾਲ ਇਸ ਤੋਂ ਵੀ ਮਿਲਦੀ ਹੈ ਕਿ ਉਸ ਨੇ ਪਹਿਲਾਂ ਬਿਕਰਮ ਸਿੰਘ ਮਜੀਠੀਆ ਅਤੇ ਅਰੁਣ ਜੇਤਲੀ ਤੋਂ ਲਾਏ ਦੋਸ਼ਾਂ ਤਹਿਤ ਮਾਫੀ ਮੰਗ ਲਈ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹੋਛੀ ਤੇ ਝੂਠੀ ਰਾਜਨੀਤੀ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਉਸਦੇ ਅਤੇ ਉਸਦੇ ਪਰਿਵਾਰ ਦੀ ਛਵੀ ਨੂੰ ਖ਼ਰਾਬ ਕਰਨ ਲਈ ਇਕ ਸਾਜ਼ਿਸ਼ ਤਹਿਤ ਅਜਿਹੇ ਦੋਸ਼ ਲਾਏ ਹਨ। ਹਾਲਾਂਕਿ ਕੇਜਰੀਵਾਲ ਕੋਲ ਅਜਿਹੇ ਦੋਸ਼ਾਂ ਦਾ ਕੋਈ ਸਬੂਤ ਨਹੀਂ ਹੈ।

ਜੌਹਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਭਾਵੇਂ ਅਰਵਿੰਦ ਕੇਜਰੀਵਾਲ ਨੂੰ ਝੂਠੇ ਦੋਸ਼ ਲਾਉਣ ’ਤੇ ਕਈ ਵਾਰ ਮਾਣਹਾਨੀ ਦੇ ਕੇਸਾਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਉਹ ਹਰ ਵਾਰ ਮਾਫੀ ਮੰਗ ਕੇ ਆਪਣਾ ਖਹਿੜਾ ਛੁਡਾਉਂਦਾ ਆ ਰਿਹਾ ਹੈ ਪਰ ਹੁਣ ਉਹ ਅਰਵਿੰਦ ਕੇਜਰੀਵਾਲ ਨੂੰ ਮਾਫ਼ੀ ਨਹੀਂ ਦੇਣਗੇ। ਜ਼ਿਕਰਯੋਗ ਹੈ ਕਿ 29 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਵਿਚ ਵਪਾਰੀਆਂ ਨਾਲ ਮੀਟਿੰਗ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਜੈਜੀਤ ਸਿੰਘ ਜੌਹਲ ਤੇ ਕੁਝ ਟਿੱਪਣੀਆਂ ਕੀਤੀਆਂ ਸਨ। ਕੇਜਰੀਵਾਲ ਨੇ ਬਠਿੰਡਾ ’ਚ ਵਪਾਰੀਆਂ ’ਤੇ ਜੋਜੋ ਟੈਕਸ ਲਾਏ ਜਾਣ ਦਾ ਜ਼ਿਕਰ ਕੀਤਾ ਸੀ। ਇਸ ਤੋਂ ਤੁਰੰਤ ਬਾਅਦ ਹੀ ਜੈਜੀਤ ਜੌਹਲ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਅੱਜ ਉਨ੍ਹਾਂ ਆਪਣੇ ਐਲਾਨ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਬਠਿੰਡਾ ਦੀ ਅਦਾਲਤ ‘ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕ੍ਰਿਮੀਨਲ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਵੀ ਸ਼ਹਿਰ ਵਾਸੀਆ ’ਤੇ ਜੋ ਜੋ ਟੈਕਸ ਲਾਏ ਜਾਣ ਦੀ ਗੱਲ ਕਹੀ ਸੀ ਜਿਸ ਤੋਂ ਬਾਅਦ ਜੈਜੀਤ ਜੌਹਲ ਨੇ ਸੁਖਬੀਰ ਬਾਦਲ ਖਿਲਾਫ਼ ਵੀ ਮਾਣਹਾਣੀ ਦਾ ਕੇਸ ਦਾਇਰ ਕੀਤਾ ਸੀ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਅੱਜ ਦੇਵੇਗੀ ਦੀਵਾਲੀ ਦਾ ਤੋਹਫ਼ਾ; 300 ਯੂਨਿਟ ਮੁਫ਼ਤ ਬਿਜਲੀ ਜਾਂ ਰੇਟ 3 ਰੁਪਏ ਦਾ ਕਰੇਗੀ ਐਲਾਨ

Read Next

ਬਠਿੰਡਾ ‘ਚ 24 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦੁਕਸ਼ੀ, ਵਿਆਹੁਤਾ ਖਿਲਾਫ਼ ਕੇਸ ਦਰਜ