ਜਲੰਧਰ : ਬੀਤੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਫੇਰੀ ਦੌਰਾਨ ਸੀਪੀਐੱਫ ਯੂਨੀਅਨ ਦੀ ਸੁਣਵਾਈ ਨਾ ਕੀਤੇ ਜਾਣ ਕਾਰਨ ਪੰਜਾਬ ਸਰਕਾਰ ਦੇ ਦਫਤਰਾਂ ਦੇ ਕਲੈਰੀਕਲ ਸਟਾਫ ਨੇ 7 ਨਵੰਬਰ ਤਕ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਅੱਜ ਡੀਸੀ ਕੰਪਲੈਕਸ ਅੰਦਰ ਵੱਖ-ਵੱਖ ਸਰਕਾਰੀ ਦਫਤਰਾਂ ਦੇ ਕਲੈਰੀਕਲ ਮੁਲਾਜ਼ਮ ਹੜਤਾਲ ‘ਤੇ ਹੋਣ ਕਾਰਨ ਦਫਤਰਾਂ ਵਿਚ ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।
