Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਪੰਜਾਬ ‘ਚ ਬਿਹਾਰ ਦੇ ਵਿਦਿਆਰਥੀਆਂ ਨੂੰ ਹੌਸਟਲ ‘ਚੋਂ ਕੱਢਣ ਦਾ ਫ਼ੈਸਲਾ ਵਾਪਸ, ਪਾਕਿਸਤਾਨ ਦੀ ਜਿੱਤ ‘ਤੇ ਕਸ਼ਮੀਰੀ ਵਿਦਿਆਰਥੀਆਂ ਦੇ ਜਸ਼ਨ ਦਾ ਕੀਤਾ ਸੀ ਵਿਰੋਧ

ਜੇਐੱਨਐੱਨ, ਜਲੰਧਰ : ਭਾਜਪਾ ਦੇ ਵਿਰੋਧ ਤੋਂ ਬਾਅਦ ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਬਾਬਾ ਫ਼ਰੀਦ ਕਾਲਜ ਨੇ ਬਿਹਾਰ ਦੇ ਚਾਰਾਂ ਵਿਦਿਆਰਥੀਆਂ ਨੂੰ ਹੌਸਟਲ ਤੋਂ ਬਾਹਰ ਕੱਢਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਇਨ੍ਹਾਂ ਵਿਦਿਆਰਥੀਆਂ ‘ਤੇ ਕਥਿਤ ਤੌਰ ‘ਤੇ 24 ਅਕਤੂਬਰ ਨੂੰ ਭਾਰਤ ਖਿਲਾਫ਼ ਹੋਏ T20 ਵਿਸ਼ਵ ਕੱਪ ਮੈਚ ‘ਚ ਪਾਕਿਸਤਾਨ ਦੀ ਜਿੱਤ ‘ਤੇ ਕਸ਼ਮੀਰੀ ਵਿਦਿਆਰਥੀਆਂ ਨਾਲ ਝਗੜੇ ਤੋਂ ਬਾਅਦ ਕਾਰਵਾਈ ਕੀਤੀ ਸੀ। ਵਿਦਿਆਰਥੀਆਂ ‘ਤੇ ਹੌਸਟਲ ‘ਚ ਡਾਂਗਾਂ ਲੈ ਕੇ ਘੁੰਮਣ ਦਾ ਦੋਸ਼ ਲੱਗਿਆ ਸੀ। ਉੱਥੇ ਹੀ ਬਿਹਾਰ ਦੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਕਸ਼ਮੀਰੀ ਵਿਦਿਆਰਥੀ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਵਿਰੋਧ ਕਰਨ ‘ਤੇ ਉਨ੍ਹਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਤੇ ਹੌਸਟਲ ‘ਚ ਭੰਨਤੋੜ ਕੀਤੀ ਸੀ।

ਕਾਲਜ ਪ੍ਰਸ਼ਾਸਨ ਨੇ ਕੁੱਟਮਾਰ ਤੇ ਤੋੜਭੰਨ ਕਰਨ ਵਾਲੇ ਕਸ਼ਮੀਰੀ ਵਿਦਿਆਰਥੀਆਂ ਖਿਲਾਫ਼ ਕਾਰਵਾਈ ਕਰਨ ਦੀ ਜਗ੍ਹਾ ਉਨ੍ਹਾਂ ਨੂੰ ਹੀ ਹੌਸਟਲ ਤੋਂ ਬਾਹਰ ਕੱਢਣ ਦਾ ਫ਼ੈਸਲਾ ਲੈ ਲਿਆ। ਹਾਲਾਂਕਿ ਇਸ ਕਾਰਵਾਈ ਵੇਲੇ ਕਾਲਜ ਮੈਨੇਜਮੈਂਟ ਨੇ ਕਿਹਾ ਸੀ ਕਿ ਇਸ ਕਾਰਵਾਈ ਦਾ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਵਾਲੇ ਮਾਮਲੇ ਨਾਲ ਕੋਈ ਸੰਬੰਧ ਨਹੀਂ।

ਕਾਲਜ ਮੈਨੇਜਮੈਂਟ ਨੇ 30 ਅਕਤੂਬਰ ਨੂੰ ਚਾਰਾਂ ਵਿਦਿਆਰਥੀਆਂ-ਕੁਮਾਰ ਕਾਰਤੀਕੇ ਓਝਾ, ਆਯੁਸ਼ ਕੁਮਾਰ ਤਿਵਾੜੀ, ਉੱਜਵਲ ਪਾਂਡੇ, ਆਯੂਸ਼ ਕੁਮਾਰ ਜਯਸਵਾਲ ਨੂੰ ਹੌਸਟਲ ‘ਚੋਂ ਬਾਹਰ ਕੱਢਣ ਦਾ ਹੁਕਮ ਦਿੱਤਾ ਸੀ। ਇਸ ਦਾ ਭਾਜਪਾ ਨੇ ਭਾਰੀ ਵਿਰੋਧ ਕੀਤਾ ਸੀ। ਭਾਜਪਾ ਆਗੂ ਕਪਿਲ ਮਿਸ਼ਰਾ ਨੇ ਇਸ ਕਾਰਵਾਈ ਨੂੰ ਗ਼ਲਤ ਦੱਸਦੇ ਹੋਏ ਕਿਹਾ ਸੀ ਕਿ ਪੰਜਾਬ ‘ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਜਗ੍ਹਾ ਦੇਸ਼ ਵਿਰੋਧੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ 1 ਨਵੰਬਰ ਨੂੰ ਜਾਰੀ ਤਾਜ਼ਾ ਨੋਟਿਸ ‘ਚ ਕਿਹਾ ਹੈ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਕਿ ਉਸ ਦਿਨ ਨਾ ਤਾਂ ਕੋਈ ਘਟਨਾ ਹੋਈ ਸੀ ਤੇ ਨਾ ਹੀ ਵਿਦਿਆਰਥੀਆਂ ਵਿਚਕਾਰ ਕੋਈ ਝਗੜਾ ਹੋਇਆ ਸੀ। ਅਜਿਹੇ ਵਿਚ ਚਾਰ ਵਿਦਿਆਰਥੀਆਂ ਨੂੰ ਹੌਸਟਲ ਤੋਂ ਬਾਹਰ ਕੱਢਣ ਦੇ 30 ਅਕਤੂਬਰ ਨੂੰ ਜਾਰੀ ਹੁਕਮ ਨੂੰ ਰੱਦ ਕੀਤਾ ਜਾ ਰਿਹਾ ਹੈ। ਚਾਰੋਂ ਵਿਦਿਾਰਥੀ ਹੁਣ ਹੌਸਟਲ ‘ਚ ਰੁਕ ਸਕਦੇ ਹਨ।

Vinkmag ad
Share Our Daily Posts

News Desk

Read Previous

ਦਿਨ-ਦਿਹਾੜੇ 2 ਬਾਈਕ ਸਵਾਰ ਲੁਟੇਰਿਆਂ ਨੇ ਨਕਲੀ ਪਿਸਤੌਲ ਤੇ ਦਾਤਰ ਦਿਖਾ ਕੇ ਦੁਕਾਨਦਾਰ ਕੋਲੋਂ ਲੁੱਟੇ 4 ਨਵੇਂ ਮੋਬਾਈਲ ਫੋਨ ਤੇ ਨਕਦੀ

Read Next

ਸਸਤੀ ਬਿਜਲੀ ਦੇ ਵਾਅਦੇ ‘ਤੇ ਚੰਨੀ ‘ਤੇ ਚੱਢਾ ਨੇ ਕੀਤਾ ਹਮਲਾ, ਪੜ੍ਹੋ ਕੀ ਕਿਹਾ