Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 27, 2026

ਜਲਾਲਾਬਾਦ ਬੰਬ ਬਲਾਸਟ ‘ਚ ਫ਼ਰਾਰ ਮੁਜ਼ਰਮ ਦੇ ਦੋ ਸਾਥੀ ਗ੍ਰਿਫ਼ਤਾਰ,15 ਸਤੰਬਰ ਨੂੰ ਜਲਾਲਾਬਾਦ ਚ ਮੋਟਰਸਾਈਕਲ ਚ ਹੋਇਆ ਸੀ ਬਲਾਸਟ

ਜਗਰਾਉਂ : ਜਗਰਾਉਂ ਪੁਲਿਸ ਨੇ 15 ਸਤੰਬਰ ਨੂੰ ਫਾਜ਼ਿਲਕਾ ਦੇ ਜਲਾਲਾਬਾਦ ਚ ਮੋਟਰਸਾਈਕਲ ਚ ਹੋਏ ਬੰਬ ਧਮਾਕੇ ਦੇ ਭਗੌਡ਼ੇ ਦੋਸ਼ੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਟੀਮਾਂ ਬੰਬ ਬਲਾਸਟ ਦੇ ਦੋਸ਼ੀ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਵਰਨਣਯੋਗ ਹੈ ਕਿ ਬੀਤੀ 15 ਸਤੰਬਰ ਨੂੰ ਫ਼ਾਜ਼ਿਲਕਾ ਦੇ ਜਲਾਲਾਬਾਦ ਵਿਖੇ ਇਕ ਮੋਟਰਸਾਈਕਲ ਵਿਚ ਬੰਬ ਧਮਾਕਾ ਹੋਇਆ ਸੀ । ਇਸ ਘਟਨਾ ਚ ਜਲਾਲਾਬਾਦ ਦੇ ਥਾਣਾ ਸਿਟੀ ਵਿਖੇ ਪੁਲੀਸ ਨੇ ਜਾਂਚ ਉਪਰੰਤ ਰਣਜੀਤ ਸਿੰਘ ਉਰਫ ਗੋਰਾ ਪੁੱਤਰ ਜਸਵੰਤ ਸਿੰਘ ਵਾਸੀ ਨ‌ਹੰਗਾਂ ਦੇ ਝੁੱਗੇ (ਫਿਰੋਜ਼ਪੁਰ ) ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ , ਉਦੋਂ ਤੋਂ ਹੀ ਰਣਜੀਤ ਸਿੰਘ ਉਰਫ ਗੋਰਾ ਫ਼ਰਾਰ ਚੱਲਿਆ ਆ ਰਿਹਾ ਹੈ। ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਅਧੀਨ ਪੈਂਦੇ ਥਾਣਾ ਸਿੱਧਵਾਂ ਬੇਟ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੂੰ ਬੀਤੀ ਦੇਰ ਰਾਤ ਰਣਜੀਤ ਸਿੰਘ ਉਰਫ ਗੋਰਾ ਦੇ ਬੇਟ ਇਲਾਕੇ ਚ ਆਪਣੇ ਰਿਸ਼ਤੇਦਾਰਾਂ ਅਤੇ ਸਾਥੀਆਂ ਦੇ ਘਰ ਲੁਕੇ ਹੋਣ ਦੀ ਸੂਚਨਾ ਮਿਲੀ । ਇਸ ਸੂਚਨਾ ਵਿੱਚ ਇਹ ਵੀ ਖੁਲਾਸਾ ਹੋਇਆ ਕਿ ਗੋਰਾ ਆਪਣੇ ਸਾਥੀਆਂ ਨਾਲ ਅਸਲਾ ਤੇ ਧਮਾਕਾਖੇਜ਼ ਸਮੱਗਰੀ ਲੈ ਕੇ ਦੀਵਾਲੀ ਦੇ ਤਿਉਹਾਰ ਵਿਚ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਲਈ ਕਿਸੇ ਵੱਡੀ ਵਾਰਦਾਤ ਦੇ ਫਿਰਾਕ ਵਿਚ ਹੈ । ਜਿਸ ਤੇ ਥਾਣਾ ਮੁਖੀ ਨੇ ਵੱਡੀ ਪੁਲਸ ਟੀਮ ਨਾਲ ਤੁਰੰਤ ਕਾਰਵਾਈ ਕਰਦਿਆਂ ਬੇਟ ਇਲਾਕੇ ਦੇ ਪਿੰਡ ਖੁਰਸ਼ੈਦਪੁਰਾ ਵਿਖੇ ਘੇਰਾਬੰਦੀ ਕਰਕੇ ਛਾਪਾਮਾਰੀ ਕੀਤੀ। ਇਸ ਛਾਪਾਮਾਰੀ ਦੌਰਾਨ ਪੁਲਸ ਦੇ ਗੋਰਾ ਤਾ ਹੱਥ ਨਹੀਂ ਲੱਗਾ ਪਰ ਇਸ ਛਾਪਾਮਾਰੀ ਦੌਰਾਨ ਗੋਰਾ ਨੂੰ ਪਨਾਹ ਦੇਣ ਅਤੇ ਉਸ ਦੇ ਨਾਲ ਮਿਲ ਕੇ ਵੱਡੀ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਸਾਥ ਦੇਣ ਨੂੰ ਤਿਆਰ ਹੋਏ ਤਰਲੋਕ ਸਿੰਘ ਪੁੱਤਰ ਜੀਤ ਸਿੰਘ ਵਾਸੀ ਖੁਰਸ਼ੈਦਪੁਰਾ ਅਤੇ ਬਲਵੰਤ ਸਿੰਘ ਪੁੱਤਰ ਗੁਰਿੰਦਰ ਸਿੰਘ ਵਾਸੀ ਬਲੀਪੁਰ ਖੁਰਦ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਹੋਈ। ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਗੋਰਾ ਆਪਣੇ ਹੀ ਪਿੰਡ ਦੇ ਰਹਿਣ ਵਾਲੇ ਸਾਥੀ ਜਸਵੰਤ ਸਿੰਘ ਪੁੱਤਰ ਜੀਵਨ ਸਿੰਘ ਨਾਲ ਗ੍ਰਿਫ਼ਤਾਰ ਕੀਤੇ ਗਏ ਉਕਤ ਦੋਵਾਂ ਦੇ ਘਰਾਂ ਤੋਂ ਇਲਾਵਾ ਵੇਟ ਇਲਾਕੇ ਵਿਚ ਰਹਿੰਦਾ ਰਿਹਾ ਹੈ , ਹੁਣ ਉਸ ਵੱਲੋਂ ਇਨ੍ਹਾਂ ਦੋਵਾਂ ਨੂੰ ਆਪਣੇ ਨਾਲ ਸ਼ਾਮਲ ਕਰ ਕੇ ਅਸਲਾ ਅਤੇ ਧਮਾਕੇਦਾਰ ਸਮੱਗਰੀ ਇਕੱਠੀ ਕਰਕੇ ਦੀਵਾਲੀ ਤੇ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਜਿਸ ਨੂੰ ਫਿਲਹਾਲ ਜਗਰਾਉਂ ਪੁਲੀਸ ਨੇ ਅਸਫ਼ਲ ਬਣਾ ਦਿੱਤਾ ਹੈ ।

Vinkmag ad
Share Our Daily Posts

News Desk

Read Previous

ਸਸਤੀ ਬਿਜਲੀ ਦੇ ਵਾਅਦੇ ‘ਤੇ ਚੰਨੀ ‘ਤੇ ਚੱਢਾ ਨੇ ਕੀਤਾ ਹਮਲਾ, ਪੜ੍ਹੋ ਕੀ ਕਿਹਾ

Read Next

ਕੈਨੇਡਾ ਗਏ ਪਿੰਡ ਰੌਂਤਾ ਦੇ ਨੌਜਵਾਨ ਦੀ ਭੇਦਭਰੀ ਹਾਲਤ ‘ਚ ਮੌਤ