Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕੈਨੇਡਾ ਗਏ ਪਿੰਡ ਰੌਂਤਾ ਦੇ ਨੌਜਵਾਨ ਦੀ ਭੇਦਭਰੀ ਹਾਲਤ ‘ਚ ਮੌਤ

ਮੋਗਾ : ਰੋਜ਼ੀ-ਰੋਟੀ ਲਈ ਕੈਨੇਡਾ ਗਏ ਪਿੰਡ ਰੌਂਤਾ ਦੇ 22 ਵਰਿ੍ਹਆਂ ਦੇ ਨੌਜਵਾਨ ਹਰਕੰਵਲ ਉਰਫ਼ ਹਨੀ ਦੀ ਟਰਾਲੇ ਵਿਚੋਂ ਭੇਦਭਰੀ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਹਨੀ ਦੇ ਪਿਤਾ ਸਵਰਨ ਸਿੰਘ ਗਿੱਲ ਨੇ ਦੱਸਿਆ ਕਿ ਹਨੀ ਕੈਨੇਡਾ ਵਿਖੇ ਆਪਣੇ ਦੋਸਤਾਂ ਨਾਲ ਟਰਾਲੇ ’ਚ ਜਾ ਰਿਹਾ ਸੀ। ਉਸ ਦੀ ਤਬੀਅਤ ਵਿਗੜਨ ’ਤੇ ਉਸ ਦੇ ਸਾਥੀ ਉਸ ਨੂੰ ਟਰਾਲੇ ਵਿਚ ਹੀ ਛੱਡ ਕੇ ਚਲੇ ਗਏ। ਪੁਲਿਸ ਨੇ ਪੈਟਰੋਲ ਪੰਪ ’ਤੇ ਖੜ੍ਹੇ ਟਰਾਲੇ ’ਚੋਂ ਉਨ੍ਹਾਂ ਦੇ ਪੁੱਤਰ ਦੀ ਲਾਸ਼ ਕਬਜ਼ੇ ਵਿੱਚ ਲਈ। ਬਰੈਂਪਟਨ ਵਿਖੇ ਰਹਿ ਰਿਹਾ ਹਨੀ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਹ 14 ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਇਸ ਮੌਕੇ ਮਿ੍ਰਤਕ ਹਨੀ ਦੇ ਪਿਤਾ ਸਵਰਨ ਸਿੰਘ ਤੇ ਦਾਦਾ ਹਰਬੰਸ ਸਿੰਘ ਗਿੱਲ ਨਾਲ ਹਮਦਰਦੀ ਪ੍ਰਗਟ ਕਰਦਿਆਂ ਜਿੰਦਰ ਸਿੰਘ ਪੰਚ, ਮਨਜੀਤ ਜੀਤੀ, ਕੁਲਦੀਪ ਸਿੰਘ, ਲਛਮਣ ਸਿੰਘ, ਰਾਜਵਿੰਦਰ ਰੌਂਤਾ, ਜੀਵਨ ਸਿੰਘ ਗਰੇਵਾਲ, ਜੱਗਰ ਸਿੰਘ, ਤੇਜਾ ਸਿੰਘ ਨੇ ਪ੍ਰਮਾਤਮਾ ਨੂੰ ਪਰਿਵਾਰ ਨੂੰ ਹੌਸਲਾ ਦੇਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Vinkmag ad
Share Our Daily Posts

News Desk

Read Previous

ਜਲਾਲਾਬਾਦ ਬੰਬ ਬਲਾਸਟ ‘ਚ ਫ਼ਰਾਰ ਮੁਜ਼ਰਮ ਦੇ ਦੋ ਸਾਥੀ ਗ੍ਰਿਫ਼ਤਾਰ,15 ਸਤੰਬਰ ਨੂੰ ਜਲਾਲਾਬਾਦ ਚ ਮੋਟਰਸਾਈਕਲ ਚ ਹੋਇਆ ਸੀ ਬਲਾਸਟ

Read Next

ਲੁਧਿਆਣਾ ’ਚ ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਘਰੋਂ ਕੱਢਿਆ, ਤਲਾਕ ਦਿੱਤੇ ਬਗ਼ੈਰ ਕਰਵਾਇਆ ਦੂਸਰਾ ਵਿਆਹ