Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਜੇ ਦੀਵਾਲੀ ਤੋਂ ਪਹਿਲਾਂ ਵਧੀ ਤਨਖ਼ਾਹ ਖਾਤਿਆਂ ‘ਚ ਨਾ ਆਈ ਤਾਂ…., ਪਨਬੱਸ ਤੇ PRTC ਦੇ ਕੱਚੇ ਕਾਮਿਆਂ ਦਿੱਤੀ ਚੰਨੀ ਸਰਕਾਰ ਨੂੰ ਚਿਤਾਵਨੀ

ਚੰਡੀਗੜ੍ਹ : ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਗਲਵਾਰ ਨੂੰ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਚੈਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਸੈਕਟਰੀ ਬਲਜੀਤ ਸਿੰਘ ਗਿੱਲ ਅਤੇ ਹਰਕੇਸ਼ ਕੁਮਾਰ ਵਿੱਕੀ, ਗੁਰਪ੍ਰੀਤ ਸਿੰਘ ਪੰਨੂੰ, ਜਗਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਪਨਬੱਸ /ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਭੱਜ ਰਹੀ ਹੈ। ਦੂਜੇ ਪਾਸੇ ਪਿਛਲੇ ਦਿਨੀਂ ਹੜਤਾਲ ਦੌਰਾਨ 30% ਤਨਖਾਹ ਵਾਧੇ ‘ਤੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਨੇ ਮੋਹਰ ਤਾਂ ਲਗਾ ਦਿੱਤੀ ਅਤੇ ਮਿਤੀ 12 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 20 ਦਿਨ ਦਾ ਸਮਾਂ ਮੰਗਿਆ ਸੀ ਅਤੇ ਆਊਟਸੋਰਸਿੰਗ +ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਟਰਾਂਸਪੋਰਟ ਵਿਭਾਗ ਵਿੱਚ ਸੁਧਾਰ ਲਿਆਉਣ ਦਾ ਵਾਅਦਾ ਕੀਤਾ ਸੀ ਪਰ ਨਾ ਤਾਂ 30% ਵਾਧੇ ਵਾਲੀ ਤਨਖਾਹ ਹੀ ਖਾਤਿਆਂ ਵਿੱਚ ਆਈ ਅਤੇ ਨਾ ਹੀ ਕਿਸੇ ਕੱਚੇ ਮੁਲਾਜ਼ਮ ਨੂੰ ਪੱਕਾ ਕੀਤਾ ਗਿਆ ਹੈ। ਇਸ ਲਈ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਅੱਜ ਵੀ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਆਪਣੇ ਘਰਾਂ ਵਿੱਚ ਬਿਨਾਂ ਤਨਖ਼ਾਹ ਹਨੇਰਾ ਰੱਖਣਾ ਪੈ ਸਕਦਾ ਹੈ ਅਤੇ ਉਹਨਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਕੱਲ੍ਹ ਨੂੰ ਹੋਈ ਕੈਬਨਿਟ ‘ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਅਹਿਮ ਫੈਸਲਾ ਲਿਆ ਜਾ ਸਕਦਾ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਠੇਕੇਦਾਰੀ ਸਿਸਟਮ ਦੇ ਹਨੇਰੇ ਨੂੰ ਦੂਰ ਕੀਤਾ ਜਾਵੇਗਾ ਪਰੰਤੂ ਪੰਜਾਬ ਸਰਕਾਰ ਨੇ ਕੇਵਲ ਚੋਣਾਂਵੀ ਸਟੰਟ ਖੇਡੇ ਹਨ ਅਤੇ ਦੁਬਾਰਾ ਸੱਤਾ ਹਾਸਲ ਕਰਨ ਦੀਆਂ ਨੀਤੀਆਂ ਤੋਂ ਇਲਾਵਾ ਕਿਸੇ ਵਰਗ ਦਾ ਕੁੱਝ ਨਹੀਂ ਕੀਤਾ ਪੂਰੇ ਪੰਜਾਬ ਦੀਆਂ ਔਰਤਾਂ ਨੂੰ ਫ੍ਰੀ ਸਹੂਲਤਾਂ ਅਤੇ ਲੋਕਾਂ ਨੂੰ ਉਹਨਾਂ ਦੀਆਂ ਮੰਜ਼ਿਲਾਂ ਤੇ ਪਹੁੰਚਾਉਣ ਵਾਲੇ ਅੱਜ ਵੀ ਆਪਣੇ ਰੁਜ਼ਗਾਰ ਨੂੰ ਪੱਕਾ ਕਰਨ ਅਤੇ ਵਧੀ ਤਨਖਾਹ ਨਾਲ ਘਰਾਂ ਵਿੱਚ ਰੋਸ਼ਨੀ ਦੀ ਆਸ ਵਿੱਚ ਹਨ।

ਆਗੂਆਂ ਨੇ ਕਿਹਾ ਕਿ ਜੇਕਰ ਵਧੀ ਤਨਖਾਹ ਦੀਵਾਲੀ ਤੋਂ ਪਹਿਲਾਂ ਵਰਕਰਾਂ ਦੇ ਖਾਤਿਆਂ ਵਿੱਚ ਨਾ ਆਈ ਤਾਂ ਤਰੁੰਤ ਪੂਰੇ ਪੰਜਾਬ ਦੀਆਂ ਬੱਸਾਂ ਬੰਦ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਪਨਬੱਸ ਅਤੇ PRTC ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਜਲਦੀ ਸੂਬਾ ਕਮੇਟੀ ਦੀ ਮੀਟਿੰਗ ਰੱਖ ਕੇ ਹੜਤਾਲ ਸਮੇਤ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

Vinkmag ad
Share Our Daily Posts

News Desk

Read Previous

ਲੁਧਿਆਣਾ ’ਚ ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਘਰੋਂ ਕੱਢਿਆ, ਤਲਾਕ ਦਿੱਤੇ ਬਗ਼ੈਰ ਕਰਵਾਇਆ ਦੂਸਰਾ ਵਿਆਹ

Read Next

ਪੰਜਾਬ ਪੁਲਿਸ ’ਚ ਕਾਂਸਟੇਬਲਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ 10 ਨਵੰਬਰ ਤੋਂ ਪੀਏਪੀ ’ਚ ਸ਼ੁਰੂ