15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਲੁਧਿਆਣਾ : ਥਾਣਾ ਸਾਹਨੇਵਾਲ ਦੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਨਿਊ ਰਾਮਨਗਰ ਗਿਆਸਪੁਰਾ ਵਾਸੀ ਵਿਸ਼ਾਲ ਕੁਮਾਰ ਨੂੰ ਚੋਰੀਸ਼ੁਦਾ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨਾਂ ਸਮੇਤ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਗਜੀਵਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖਾਸ ਕੋਲੋਂ ਇਤਲਾਹ ਮਿਲੀ ਸੀ ਕਿ ਮੁਲਜ਼ਮ ਵਾਹਨ ਅਤੇ ਮੋਬਾਈਲ ਫੋਨ ਚੋਰੀ ਕਰਨ ਦਾ ਆਦੀ ਹੈ ਅਤੇ ਉਹ ਚੋਰੀਸ਼ੁਦਾ ਮੋਟਰਸਾਈਕਲ ‘ਤੇ ਜੀਟੀ ਰੋਡ ਵੱਲ ਆ ਰਿਹਾ ਹੈ। ਨਾਕਾਬੰਦੀ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਕੰਗਨਵਾਲ ਕੱਟ ਨੇੜਿਓਂ ਗਿ੍ਫ਼ਤਾਰ ਕੀਤਾ। ਤਫ਼ਤੀਸ਼ੀ ਅਫ਼ਸਰ ਜਗਜੀਵਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ‘ਚੋਂ ਦੋ ਮੋਬਾਈਲ ਫੋਨ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
