ਨਵੀਂ ਦਿੱਲੀ- ਦੀਵਾਲੀ 2021 ਦੀ ਪੂਰਵ ਸੰਧਿਆ ‘ਤੇ ਕੇਂਦਰ ਸਰਕਾਰ ਨੇ ਦੇਸ਼ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਦਰਅਸਲ, ਮੋਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਦੀਵਾਲੀ ਯਾਨੀ 4 ਨਵੰਬਰ 2021 ਤੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘੱਟ ਕੀਤੀ ਜਾ ਰਹੀ ਹੈ। ਪੈਟਰੋਲ ‘ਤੇ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਐਕਸਾਈਜ਼ ਡਿਊਟੀ ਦਿੱਤੀ ਜਾ ਰਹੀ ਹੈ। ਉਮੀਦ ਹੈ ਕਿ ਐਕਸਾਈਜ਼ ਡਿਊਟੀ ‘ਚ ਕਟੌਤੀ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ‘ਚ ਵੀ ਕਮੀ ਆਵੇਗੀ।
ਮੌਜੂਦਾ ਸਮੇਂ ‘ਚ ਕੇਂਦਰ ਸਰਕਾਰ ਪੈਟਰੋਲ ‘ਤੇ 32.90 ਰੁਪਏ ਅਤੇ ਡੀਜ਼ਲ ‘ਤੇ 31.80 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਲਗਾਉਂਦੀ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪੈਟਰੋਲ ‘ਤੇ ਐਕਸਾਈਜ਼ ਡਿਊਟੀ 27.90 ਰੁਪਏ ਅਤੇ ਡੀਜ਼ਲ ‘ਤੇ 21.80 ਰੁਪਏ ਹੋ ਜਾਵੇਗੀ। ਇਸ ਦੇ ਨਾਲ ਹੀ ਕੇਂਦਰ ਨੇ ਰਾਜ ਸਰਕਾਰਾਂ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਉਣ ਦੀ ਅਪੀਲ ਵੀ ਕੀਤੀ ਹੈ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।
