Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ

ਲੁਧਿਆਣਾ : ਵੱਖ-ਵੱਖ ਥਾਵਾਂ ‘ਤੇ ਵਾਪਰੇ ਸੜਕ ਹਾਦਸਿਆਂ ਦੌਰਾਨ ਬਜ਼ੁਰਗ ਤੇ ਅਧੇੜ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਮਾਮਲਿਆਂ ਵਿਚ ਥਾਣਾ ਡੇਹਲੋਂ ਤੇ ਲਾਡੋਵਾਲ ਦੀ ਪੁਲਿਸ ਨੇ ਮੁਕੱਦਮੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਡੇਹਲੋਂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਰੰਗੀਆਂ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਹਰਪਾਲ ਸਿੰਘ (52) ਘਰੇਲੂ ਸਾਮਾਨ ਖ਼ਰੀਦਣ ਲਈ ਸਾਈਕਲ ‘ਤੇ ਸਵਾਰ ਹੋ ਕੇ ਬਾਜ਼ਾਰ ਜਾ ਰਿਹਾ ਸੀ। ਉਹ ਜਿਸ ਤਰ੍ਹਾਂ ਹੀ ਕਾਲਖ ਮਾਜਰੀ ਰੋਡ ‘ਤੇ ਪਹੁੰਚਿਆ ਤਾਂ ਤੇਜ਼ ਰਫਤਾਰ ਟੈਂਪੂ ਨੇ ਉਸ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਗੰਭੀਰ ਰੂਪ ਵਿਚ ਫੱਟੜ ਹੋਏ ਹਰਪਾਲ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੋਂ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ। ਗੰਭੀਰ ਸੱਟਾਂ ਲੱਗੀਆਂ ਹੋਣ ਕਾਰਨ ਹਰਪਾਲ ਨੇ ਇਲਾਜ ਦੌਰਾਨ ਹਸਪਤਾਲ ਵਿਚ ਦਮ ਤੋੜ ਦਿੱਤਾ। ਇਸੇ ਤਰ੍ਹਾਂ ਦਾ ਇਕ ਹੋਰ ਹਾਦਸਾ ਟੋਲ ਪਲਾਜ਼ਾ ਲਾਡੋਵਾਲ ਦੇ ਲਾਗੇ ਵਾਪਰਿਆ। ਥਾਣਾ ਲਾਡੋਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਫਿਲੌਰ ਦੇ ਰਹਿਣ ਵਾਲੇ ਜਸਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਰਾਮ ਸਰਨ (60) ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਸੇ ਜ਼ਰੂਰੀ ਕੰਮ ਲਈ ਲੁਧਿਆਣਾ ਜਾ ਰਹੇ ਸਨ। ਰਾਮ ਸਰਨ ਜਿਸ ਤਰ੍ਹਾਂ ਹੀ ਟੋਲ ਪਲਾਜ਼ਾ ਦੇ ਲਾਗੇ ਪਹੁੰਚੇ ਤਾਂ ਤੇਜ਼ ਰਫਤਾਰ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇਸ ਕਦਰ ਭਿਆਨਕ ਸੀ ਕਿ ਰਾਮ ਸਰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ਮਾਮਲਿਆਂ ਵਿਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮ ਤੇ ਥਾਣਾ ਡੇਹਲੋਂ ਦੀ ਪੁਲਿਸ ਨੇ ਟੈਂਪੂ ਚਾਲਕ ਕੱਕੜਵਾਲ ਸੰਗਰੂਰ ਦੇ ਵਾਸੀ ਪਰਮਜੀਤ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲਿਆਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਟਰੇਨਾਂ ‘ਚ ਸੀਟਾਂ ਨਹੀਂ, ਤਿੰਨ ਗੁਣਾ ਕਿਰਾਇਆ ਦੇ ਕੇ ਗੈਰ-ਕਾਨੂੰਨੀ ਬੱਸਾਂ ‘ਚ ਸਫਰ ਕਰਦੇ ਹਨ ਯੂਪੀ-ਬਿਹਾਰ ਦੇ ਲੋਕ

Read Next

ਮਹਿਤਪੁਰ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਪਰਿਵਾਰਕ ਮੈਂਬਰਾਂ ਨੇ ਲਾਇਆ ਜਾਮ