Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਮਹਿਤਪੁਰ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਪਰਿਵਾਰਕ ਮੈਂਬਰਾਂ ਨੇ ਲਾਇਆ ਜਾਮ

ਜਲੰਧਰ : ਮਹਿਤਪੁਰ ਇਲਾਕੇ ਵਿਚ ਅੱਜ ਸਵੇਰੇ 8 ਵਜੇ ਦੇ ਕਰੀਬ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹੱਤਿਆਰਾ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਮਹਿਤਪੁਰ ਵਾਸੀ ਲਾਡੀ ਘੁੰਮਣ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਲਾਡੀ ਘੁੰਮਣ ਦਾ ਹਮਲਾਵਰ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਲਾਡੀ ਸਵੇਰੇ 8 ਵਜੇ ਦੇ ਕਰੀਬ ਟਰੈਕਟਰ ਉਤੇ ਖੇਤਾਂ ਵਿਚ ਗਿਆ ਹੋਇਆ ਸੀ। ਇਸ ਦੌਰਾਨ ਪਹਿਲਾਂ ਹੀ ਘਾਤ ਲਾ ਕੇ ਬੈਠੇ ਹਮਲਾਵਰ ਨੇ ਉਸ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ ਜਿਸ ਨਾਲ ਲਾਡੀ ਦੀ ਮੌਕੇ ਉਤੇ ਹੀ ਮੌਤ ਹੋ ਗਈ। ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਮੌਕੇ ਉਤੇ ਪੁੱਜੇ ਤੇ ਲਾਡੀ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

(ਮ੍ਰਿਤਕ ਲਾਡੀ ਘੁੰਮਣ)

ਰੋਹ ਵਿਚ ਆਏ ਪਰਿਵਾਰਕ ਮੈਂਬਰਾਂ ਤੇ ਹਮਾਇਤੀਆਂ ਨੇ ਲਾਸ਼ ਸੜਕ ਉਤੇ ਰੱਖ ਕੇ ਜਾਮ ਲਾ ਦਿੱਤਾ। ਪਰਿਵਾਰਕ ਮੈਂਬਰ ਹੱਤਿਆਰੇ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤਕ ਉਹ ਧਰਨਾ ਨਹੀਂ ਚੁੱਕਣਗੇ ਨਾ ਹੀ ਲਾਸ਼ ਪੋਸਟਮਾਰਟਮ ਲਈ ਪੁਲਿਸ ਨੂੰ ਦਿੱਤੀ ਜਾਵੇਗੀ। ਧਰਨਾ ਲੱਗਣ ਤੋਂ ਬਾਅਦ ਵੱਡੀ ਗਿਣਤੀ ਵਿਚ ਪੁਲਿਸ ਮੌਕੇ ਉਪਰ ਪੁੱਜ ਗਈ ਅਤੇ ਪਰਿਵਾਰਕ ਮੈਂਬਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ।

 

Vinkmag ad
Share Our Daily Posts

News Desk

Read Previous

ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ

Read Next

ਪੈਟਰੋਲੀਅਮ ਡੀਲਰਜ਼ ‘ਤੇ ਆਫ਼ਤ ਬਣ ਕੇ ਟੁੱਟੀ ਰਾਹਤ, ਕੇਂਦਰ ਦੇ ਹੁਕਮਾਂ ਤੋਂ ਬਾਅਦ ਮਹਿੰਗੇ ਰੇਟ ‘ਤੇ ਖਰੀਦੇ ਗਏ ਮਾਲ ਨੂੰ ਸਸਤੇ ‘ਚ ਵੇਚਣਾ ਪਵੇਗਾ