Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਪੈਟਰੋਲੀਅਮ ਡੀਲਰਜ਼ ‘ਤੇ ਆਫ਼ਤ ਬਣ ਕੇ ਟੁੱਟੀ ਰਾਹਤ, ਕੇਂਦਰ ਦੇ ਹੁਕਮਾਂ ਤੋਂ ਬਾਅਦ ਮਹਿੰਗੇ ਰੇਟ ‘ਤੇ ਖਰੀਦੇ ਗਏ ਮਾਲ ਨੂੰ ਸਸਤੇ ‘ਚ ਵੇਚਣਾ ਪਵੇਗਾ

ਜਲੰਧਰ, ਜੇਐੱਨਐੱਨ : ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀ ਵਿਕਰੀ ‘ਤੇ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਖਪਤਕਾਰਾਂ ਨੂੰ ਰਾਹਤ ਦੇਣ ਤੋਂ ਬਾਅਦ ਪੈਟਰੋਲੀਅਮ ਡੀਲਰਾਂ ਲਈ ਵੱਡੀ ਮੁਸੀਬਤ ਆਈ ਹੈ। ਪੈਟਰੋਲ ਦੀ ਕੀਮਤ ‘ਚ ਕਰੀਬ 7 ਰੁਪਏ ਪ੍ਰਤੀ ਲੀਟਰ ‘ਤੇ ਡੀਜ਼ਲ ਦੀ ਕੀਮਤ ‘ਚ ਕਰੀਬ 12 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਨਾਲ ਪੈਟਰੋਲੀਅਮ ਡੀਲਰਾਂ ਨੂੰ ਭਾਰੀ ਆਰਥਿਕ ਝਟਕਾ ਲੱਗਾ ਹੈ। ਦੀਵਾਲੀ ਤੋਂ ਠੀਕ ਪਹਿਲਾਂ ਪੈਟਰੋਲੀਅਮ ਡੀਲਰਾਂ ਵੱਲੋਂ ਹਜ਼ਾਰਾਂ ਲੀਟਰ ਪੈਟਰੋਲ ਤੇ ਡੀਜ਼ਲ ਵਿਕਰੀ ਲਈ ਖਰੀਦਿਆ ਗਿਆ ਸੀ, ਜੋ ਅਜੇ ਤਕ ਟੈਂਕੀਆਂ ਵਿਚ ਹੀ ਪਿਆ ਸੀ।

ਦੀਵਾਲੀ ਤੋਂ ਇਕ ਦਿਨ ਪਹਿਲਾਂ ਦੇਰ ਸ਼ਾਮ ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ। ਇਹ ਐਲਾਨ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਅਤੇ ਪੈਟਰੋਲੀਅਮ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹਿੰਗੇ ਭਾਅ ‘ਤੇ ਖਰੀਦਿਆ ਸਾਮਾਨ ਸਸਤੇ ਭਾਅ ਵੇਚਣ ਲਈ ਮਜਬੂਰ ਹੋਣਾ ਪਿਆ। ਕੀਮਤਾਂ ਵਿੱਚ ਅਚਾਨਕ ਗਿਰਾਵਟ ਕਾਰਨ ਡੀਲਰਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਮੌਂਟੀ ਗੁਰਮੀਤ ਸਹਿਗਲ ਨੇ ਕਿਹਾ ਕਿ ਪਹਿਲਾਂ ਕੀਮਤਾਂ ਜ਼ਿਆਦਾ ਹੁੰਦੀਆਂ ਸਨ ਤਾਂ ਵੀ ਡੀਲਰਾਂ ਨੂੰ ਘਾਟਾ ਪੈ ਰਿਹਾ ਸੀ ਅਤੇ ਉਸ ਤੋਂ ਬਾਅਦ ਅਚਾਨਕ ਕੀਮਤਾਂ ਇੰਨੀਆਂ ਘਟ ਗਈਆਂ ਕਿ ਫਿਰ ਤੋਂ ਪੈਟਰੋਲੀਅਮ ਡੀਲਰਾਂ ਨੂੰ ਆਰਥਿਕ ਨੁਕਸਾਨ ਸਹਿਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਤੇਲ ਕੰਪਨੀਆਂ ਪੈਟਰੋਲੀਅਮ ਡੀਲਰਾਂ ‘ਤੇ ਦਬਾਅ ਪਾ ਕੇ ਹਜ਼ਾਰਾਂ ਲੀਟਰ ਪੈਟਰੋਲ ਅਤੇ ਡੀਜ਼ਲ ਸਟੋਰ ਕਰਦੀਆਂ ਹਨ। ਮੌਨਸੂਨ ਕਾਰਨ ਤੇਲ ਕੰਪਨੀਆਂ ਦੇ ਅਧਿਕਾਰੀਆਂ ਨੇ ਦੋ ਦਿਨ ਪਹਿਲਾਂ ਹੀ ਭਾਰੀ ਬਿਲਿੰਗ ਕੀਤੀ ਸੀ। ਜ਼ਿਆਦਾਤਰ ਪੈਟਰੋਲ ਪੰਪਾਂ ਦੇ ਉੱਪਰ ਕਈ ਹਜ਼ਾਰ ਲੀਟਰ ਪੈਟਰੋਲ ਅਤੇ ਡੀਜ਼ਲ ਸਟੋਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਆਮ ਤੌਰ ’ਤੇ ਹਰੇਕ ਪੰਪ ਵਿਚ 5 ਤੋਂ 7 ਦਿਨ ਦੀ ਐਡਵਾਂਸ ਸਟੋਰੇਜ ਕੀਤੀ ਜਾਂਦੀ ਹੈ। ਮੌਂਟੀ ਗੁਰਮੀਤ ਸਹਿਗਲ ਨੇ ਦੱਸਿਆ ਕਿ ਪ੍ਰਤੀ ਡੀਲਰ ਔਸਤਨ 5 ਤੋਂ 10 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ, ਜਿਸ ਦੀ ਭਰਪਾਈ ਨਹੀਂ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਮਹਿਤਪੁਰ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਪਰਿਵਾਰਕ ਮੈਂਬਰਾਂ ਨੇ ਲਾਇਆ ਜਾਮ

Read Next

ਟੈਂਪੂ, ਸਕੂਟਰ ਤੇ ਦੋ ਮੋਟਰਸਾਈਕਲ ਚੋਰੀ