ਮੋਗਾ : ਮੋਗਾ ਪੁਲਿਸ ਨੇ ਦੋਹਰੇ ਕਤਲ ਕੇਸ ਵਿੱਚ ਪੁਲਿਸ ਨੂੰ ਲੋੜੀਂਦੇ 10 ਮੁਲਜ਼ਮਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਘਟਨਾ ਦੇ ਕੁਝ ਦਿਨਾਂ ਦੇ ਅੰਦਰ ਹੀ 3 ਦੋਸ਼ੀਆਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਸੀ ਤੇ ਆਖਿਰਕਾਰ ਬਾਕੀ ਦੋਸ਼ੀਆਂ ਨੂੰ ਫੜਨ ਵਿਚ ਕਾਮਯਾਬ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰਜੀਤ ਸਿੰਘ ਮੰਡ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਇਹ ਘਟਨਾ 17 ਸਤੰਬਰ 2021 ਨੂੰ ਵਾਪਰੀ ਸੀ ਜਦੋਂ ਇੱਕ ਵਿਆਹੁਤਾ ਜੋੜੇ ਨੂੰ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਕੁੱਟਮਾਰ, ਅਗਵਾ ਕਰਕੇ ਕਤਲ ਕਰ ਦਿੱਤਾ ਗਿਆ ਸੀ। ਇਹ ਆਨਰ ਕਿਿਲੰਗ ਦਾ ਮਾਮਲਾ ਸੀ ਕਿਉਂਕਿ ਜੋੜੇ ਨੇ ਲੜਕੀ ਦੇ ਪਰਿਵਾਰ ਦੀ ਮਰਜ਼ੀ ਦੇ ਖਿਲਾਫ ਵਿਆਹ ਕੀਤਾ ਸੀ। ਜਿਸ ਤਹਿਤ ਧਾਰਾ 302 (ਕਤਲ), 452 (ਸੱਟ ਮਾਰਨ, ਹਮਲਾ ਕਰਨ ਅਤੇ ਗਲਤ ਤਰੀਕੇ ਨਾਲ ਰੋਕ ਲਗਾਉਣ ਦੀ ਤਿਆਰੀ ਤੋਂ ਬਾਅਦ ਘਰ ਵਿਚ ਦਾਖਲ ਹੋਣਾ), 364 (ਅਗਵਾ ਜਾਂ ਕਤਲ ਲਈ ਅਗਵਾ ਕਰਨਾ), 148 (ਮਾਰੂ ਹਥਿਆਰਾਂ ਨਾਲ ਲੈਸ ਦੰਗਾ ਕਰਨਾ) ਅਤੇ 149 ਦੇ ਤਹਿਤ ਐਫਆਈਆਰ ਨੰਬਰ 199 ਮਾਮਲਾ ਦਰਜ ਕੀਤਾ ਗਿਆ ਸੀ। ਉਨਾਂ੍ਹ ਦੱਸਿਆ ਕਿ ਏਐੱਸਪੀ ਨਿਹਾਲ ਸਿੰਘ ਵਾਲਾ, ਐਸਐਚਓ ਐਸਆਈ ਨਿਰਮਲਜੀਤ ਸਿੰਘ, ਐਸਆਈ ਅਮਰਿੰਦਰ ਸਿੰਘ ਗਿੱਲ ਐਸਐਚਓ ਖੂਈਆਂ ਸਰਵਰ ਸਮੇਤ ਹੋਰ ਪੁਲਿਸ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਟੀਮ ਨੇ ਇਸ ਮਾਮਲੇ ‘ਤੇ ਲਗਾਤਾਰ ਕੰਮ ਕੀਤਾ ਅਤੇ ਟਰੇਸ ਕਰਕੇ ਵੱਖ-ਵੱਖ ਥਾਵਾਂ ਤੋਂ 10 ਮੁਲਜ਼ਮਾਂ ਨੂੰ ਗਿ੍ਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਟੀਮ ਹੋਰ ਮੁਲਜ਼ਮਾਂ ਨੂੰ ਵੀ ਗਿ੍ਫ਼ਤਾਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇੱਕ ਟੀਮ ਸਬੂਤਾਂ ਦਾ ਹੋਰ ਵਿਸ਼ਲੇਸ਼ਣ ਕਰ ਰਹੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਇਸ ਕਤਲ ਕੇਸ ਵਿੱਚ ਵੱਖ-ਵੱਖ ਮੁਲਜ਼ਮਾਂ ਦੇ ਤੱਥਾਂ, ਕਹਾਣੀ, ਇਰਾਦਿਆਂ ਅਤੇ ਭੂਮਿਕਾ ਨੂੰ ਸਪੱਸ਼ਟ ਕਰਨ ਵਿੱਚ ਮਦਦ ਕਰੇਗੀ।
