Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਅਸਤੀਫ਼ਾ ਵਾਪਸ ਲੈਣ ਦੇ ਦੂਸਰੇ ਦਿਨ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਨਤਮਸਤਕ ਹੋਏ ਸਿੱਧੂ, ਬੇਅਦਬੀ ਦੇ ਦੋਸ਼ੀਆਂ ਲਈ ਕੀਤੀ ਮਿਸਾਲੀ ਸਜ਼ਾ ਦੀ ਅਰਦਾਸ

ਫ਼ਰੀਦਕੋਟ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਸ਼ੁੱਕਰਵਾਰ ਨੂੰ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕੀਤਾ ਸੀ ਤੇ ਦੂਸਰੇ ਹੀ ਦਿਨ ਸ਼ਨਿਚਰਵਾਰ ਨੂੰ ਬਿਨਾਂ ਕਿਸੇ ਰਸਮੀ ਪ੍ਰੋਗਰਾਮ ਦੇ ਉਹ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਨਤਮਸਤਕ ਹੋਏ। ਇਸ ਬਾਰੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰ ਕੇ ਜਾਣਕਾਰੀ ਦਿੱਤੀ। ਸਿੱਧੂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾਵਾਂ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪਿੰਡ ਵਾਸੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਕਿ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣ।

ਜ਼ਿਕਰਯੋਗ ਹੈ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਇਸੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕੀਤਾ ਗਿਆ ਸੀ ਤੇ ਕੁਝ ਸਮੇਂ ਬਾਅਦ 12 ਅਕਤੂਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ। ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਪਹਿਲਾਂ ਵੀ ਸਿੱਧੂ ਨੇ ਵਿਸਾਖੀ ਮੌਕੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਸੀ ਤੇ ਬੇਅਦਬੀ ਦੀਆਂ ਘਟਨਾਵਾਂ ‘ਚ ਇਨਸਾਫ਼ ਦਿਵਾਉਣ ਦਾ ਸੰਕਲਪ ਕੀਤਾ ਸੀ।

Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਦੀ ਸੀਐੱਮ ਚੰਨੀ ਨੂੰ ਚੁਣੌਤੀ, ਡਰੱਗਜ਼ ਰਿਪੋਰਟ ਜਨਤਕ ਕਰਨ ਦੀ ਹਿੰਮਤ ਨਹੀਂ ਤਾਂ ਮੈਨੂੰ ਦੇ ਦਿਉ, ਮੈਂ ਕਰ ਦਿਆਂਗਾ

Read Next

ਪੈਟਰੋਲ-ਡੀਜ਼ਲ ’ਤੇ ਪੰਜਾਬ ਵੀ ਘਟਾਏਗਾ ਵੈਟ, ਅੱਜ ਮੰਤਰੀ ਮੰਡਲ ਦੀ ਮੀਟਿੰਗ ’ਚ ਹੋਵੇਗਾ ਫ਼ੈਸਲਾ