Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਪੈਟਰੋਲ-ਡੀਜ਼ਲ ’ਤੇ ਪੰਜਾਬ ਵੀ ਘਟਾਏਗਾ ਵੈਟ, ਅੱਜ ਮੰਤਰੀ ਮੰਡਲ ਦੀ ਮੀਟਿੰਗ ’ਚ ਹੋਵੇਗਾ ਫ਼ੈਸਲਾ

ਲੁਧਿਆਣਾ/ ਚੰਡੀਗੜ੍ਹ : ਪੈਟਰੋਲ ਤੇ ਡੀਜ਼ਲ ’ਤੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਟੈਕਸ ਘੱਟ ਕੀਤੇ ਜਾਣ ਦੇ ਦਬਾਅ ’ਚ ਹੁਣ ਪੰਜਾਬ ਸਰਕਾਰ ਵੀ ਵੈਟ ਘਟਾਉਣ ਜਾ ਰਹੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸ਼ੁੱਕਰਵਾਰ ਨੂੰ ਲੁਧਿਆਣੇ ’ਚ ਸਪਸ਼ਟ ਕਰ ਦਿੱਤਾ ਹੈ ਕਿ ਸ਼ਨਿਚਰਵਾਰ ਨੂੰ ਹੋਣ ਵਾਲੀ ਪ੍ਰਦੇਸ਼ ਮੰਤਰੀ ਮੰਡਲ ਦੀ ਬੈਠਕ ’ਚ ਇਸ ਬਾਰੇ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਵੱਡੀ ਰਾਹਤ ਦੇਣਾ ਚਾਹੁੰਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਪੈਟਰੋ ਉਤਪਾਦਾਂ ’ਤੇ ਲੱਗਣ ਵਾਲੀ ਸੈਂਟਰਲ ਐਕਸਾਈਜ਼ ਡਿਊਟੀ ’ਚ ਹੋਰ ਰਾਹਤ ਦੇਣੀ ਚਾਹੀਦੀ ਹੈ।

ਅਸਲ ’ਚ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ’ਚ ਵੈਟ ਕਟੌਤੀ ਤੋਂ ਬਾਅਦ ਇਨ੍ਹਾਂ ਸੂੁਬਿਆਂ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਦੇ ਲੋਕ ਉੱਥੇ ਤੇਲ ਭਰਵਾ ਰਹੇ ਹਨ। ਜੇਕਰ ਮੋਹਾਲੀ ਤੇ ਹੋਰਨਾਂ ਸੂੁਬਿਆਂ ਨਾਲ ਮੁਕਾਬਲਾ ਕੀਤਾ ਜਾਵੇ ਤਾਂ ਚੰਡੀਗੜ੍ਹ ਤੋਂ ਪੈਟਰੋਲ ’ਚ 11.95 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ’ਚ 8.91 ਰੁਪਏ ਪ੍ਰਤੀ ਲੀਟਰ ਸਸਤਾ ਹੈ। ਇਸ ਤੋੋਂ ਇਲਾਵਾ ਪੰਜਾਬ ਦੇ ਮੁਕਾਬਲੇ ਊਨਾ ’ਚ ਪੈਟਰੋਲ 12.37 ਰੁਪਏ ਤੇ ਡੀਜ਼ਲ 11.05 ਰੁਪਏ, ਜੰਮੂ ’ਚ ਪੈਟਰੋਲ 10.03 ਰੁਪਏ ਤੇ ਡੀਜ਼ਲ 9.49 ਰੁਪਏ, ਜਦਕਿ ਅੰਬਾਲਾ ’ਚ ਪੈਟਰੋਲ 10.87 ਰੁਪਏ ਤੇ ਡੀਜ਼ਲ 3.27 ਰੁਪਏ ਸਸਤਾ ਹੈ। ਇਸ ਨਾਲ ਬਠਿੰਡਾ, ਮਾਨਸਾ, ਪਟਿਆਲਾ, ਮੋਹਾਲੀ, ਰੋਪੜ, ਪਠਾਨਕੋਟ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਪੰਪ ਮਾਲਕਾਂ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਸੱਤ ਨਵੰਬਰ ਤੋਂ ਇਕ ਸ਼ਿਫਟ ’ਚ ਪੰਪ ਬੰਦ ਰੱਖਣ ਦੀ ਚਿਤਾਵਨੀ ਦਿੱਤੀ ਹੈ।

ਇਸ ਨੂੰ ਦੇਖਦੇ ਹੋਏ ਹੁਣ ਪੰਜਾਬ ਸਰਕਾਰ ਵੀ ਵੈਟ ਘੱਟ ਕਰਨ ਜਾ ਰਹੀ ਹੈ। ਇਸ ਦੇ ਪਿੱਛੇ ਵਿਰੋਧੀ ਧਿਰ ਦਾ ਦਬਾਅ ਵੀ ਕਾਰਨ ਹੈ। ਸ਼ੁੱਕਰਵਾਰ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂੁਬਾ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ’ਤੇ ਦਸ ਰੁਪਏ ਘੱਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਹਿੰਦੇ ਹਨ ਕਿ ਖ਼ਜ਼ਾਨਾ ਭਰਿਆ ਹੈ, ਤਾਂ ਉਨ੍ਹਾਂ ਨੂੰ ਤੁਰੰਤ ਕਟੌਤੀ ਕਰਨੀ ਚਾਹੀਦੀ ਹੈ। ਆਮ ਆਦਮੀ ਪਾਰਟੀ ਤੇ ਭਾਜਪਾ ਵੀ ਇਸ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾ ਰਹੀਆਂ ਸਨ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕੇਂਦਰ ਦੇ ਕਦਮ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ਸਰਕਾਰ ਨੂੰ ਵੀ ਕਟੌਤੀ ਕਰਨੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਬਾਰੇ ਪੱਤਰ ਵੀ ਲਿਖਿਆ ਹੈ। ਦੂਜੇ ਪਾਸੇ, ਟੈਕਸੇਸ਼ਨ ਵਿਭਾਗ ਮੁਤਾਬਕ ਕੇਂਦਰ ਸਰਕਾਰ ਨੇ ਯੂਟੀ ’ਚ ਐਕਸਾਈਜ਼ ਡਿਊਟੀ ਜਿੰਨੀ ਘੱਟ ਕੀਤੀ ਹੈ, ਉਸ ਨਾਲ ਪੰਜਾਬ ਦੇ ਵੈਟ ਕੁਲੈਕਸ਼ਨ ’ਚ ਵੀ ਕਮੀ ਆਏਗੀ। ਇਸ ਨਾਲ ਹਰ ਮਹੀਨੇ 71.40 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਜੇਕਰ ਸੂਬਾ ਸਰਕਾਰ ਆਪਣੇ ਟੈਕਸਾਂ ’ਚ ਵੀ ਰਾਹਤ ਦਿੰਦੀ ਹੈ ਤਾਂ ਇਹ ਬੋਝ ਹੋਰ ਵਧੇਗਾ।

ਸ਼ੁੱਕਰਵਾਰ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ ’ਚ ਫ਼ਰਕ

ਸ਼ਹਿਰ————————-ਪੈਟਰੋਲ/ ਡੀਜ਼ਲ (ਰੁਪਏ ਪ੍ਰਤੀ ਲੀਟਰ)

ਊਨਾ————————-93.79/ 78.75

ਪੰਚਕੂਲਾ————————–95.67/ 86.88

ਚੰਡੀਗੜ੍ਹ————————-94.21 /80.89

ਜੰਮੂ ————————-96.13/ 80.31

ਮੋਹਾਲੀ————————-106.26 /89.83

ਜਲੰਧਰ————————–104.99/ 88.74

ਲੁਧਿਆਣਾ————————-105.75 /89.41

ਹੁਸ਼ਿਆਰਪੁਰ————————-105.66/ 88.95

ਪਠਾਨਕੋਟ————————-106.20 /89.79

ਰੂਪਨਗਰ————————-106.31/ 89.63

Vinkmag ad
Share Our Daily Posts

News Desk

Read Previous

ਅਸਤੀਫ਼ਾ ਵਾਪਸ ਲੈਣ ਦੇ ਦੂਸਰੇ ਦਿਨ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਨਤਮਸਤਕ ਹੋਏ ਸਿੱਧੂ, ਬੇਅਦਬੀ ਦੇ ਦੋਸ਼ੀਆਂ ਲਈ ਕੀਤੀ ਮਿਸਾਲੀ ਸਜ਼ਾ ਦੀ ਅਰਦਾਸ

Read Next

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਨੇ ਮਾਰੀ 89 ਲੱਖ ਤੋਂ ਵੱਧ ਦੀ ਠੱਗੀ, ਗਰੌਸਰੀ ਸਟੋਰ ਦਿਵਾਉਣ ਦੇ ਵੀ ਦਿਖਾਏ ਸਬਜ਼ਬਾਗ