Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਨੇ ਮਾਰੀ 89 ਲੱਖ ਤੋਂ ਵੱਧ ਦੀ ਠੱਗੀ, ਗਰੌਸਰੀ ਸਟੋਰ ਦਿਵਾਉਣ ਦੇ ਵੀ ਦਿਖਾਏ ਸਬਜ਼ਬਾਗ

ਲੁਧਿਆਣਾ : ਪਰਿਵਾਰ ਦੇ ਪੰਜ ਜੀਆਂ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸ਼ਾਤਿਰ ਟ੍ਰੈਵਲ ਏਜੰਟ ਨੇ ਉਨ੍ਹਾਂ ਨਾਲ 89 ਲੱਖ 83 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ।ਦੋ ਸਾਲ ਤਕ ਚੱਲੀ ਤਫਤੀਸ਼ ਤੋਂ ਬਾਅਦ ਥਾਣਾ ਦੁੱਗਰੀ ਦੀ ਪੁਲਿਸ ਨੇ ਪ੍ਰਾਪਰਟੀ ਕਾਰੋਬਾਰੀ ਅਵਤਾਰ ਸਿੰਘ ਦੇ ਬਿਆਨਾਂ ਉੱਪਰ ਰਾਜਿੰਦਰ ਨਗਰ ਨਿਊ ਦਿੱਲੀ ਦੇ ਟ੍ਰੈਵਲ ਏਜੰਟ ਦਵਿੰਦਰ ਸਾਗਰ ਅਤੇ ਦੋਰਾਹਾ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਦੇ ਖ਼ਿਲਾਫ਼ ਧੋਖਾਧੜੀ ਇਮੀਗ੍ਰੇਸ਼ਨ ਐਕਟ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਪਿੰਡ ਮਾਣਕਵਾਲ ਦੇ ਰਹਿਣ ਵਾਲੇ ਅਵਤਾਰ ਸਿੰਘ ਨੇ ਦੱਸਿਆ ਕਿ ਸਾਲ 2016 ਵਿਚ ਉਨ੍ਹਾਂ ਨੇ ਪੂਰੇ ਪਰਿਵਾਰ ਸਮੇਤ ਕੈਨੇਡਾ ਜਾਣਾ ਸੀ। ਇਸੇ ਦੌਰਾਨ ਉਨ੍ਹਾਂ ਦੇ ਵਾਕਫ਼ ਦੋਰਾਹਾ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਨੇ ਦਿੱਲੀ ਵਿੱਚ ਦੇ ਵਾਸੀ ਟ੍ਰੈਵਲ ਏਜੰਟ ਆਪਣੇ ਭਾਣਜੇ ਦਵਿੰਦਰ ਸਾਗਰ ਬਾਰੇ ਦੱਸਿਆ। ਰਾਕੇਸ਼ ਅਵਤਾਰ ਸਿੰਘ ਨੂੰ ਦਵਿੰਦਰ ਸਾਗਰ ਦੇ ਕੋਲ ਲੈ ਗਿਆ। ਦਵਿੰਦਰ ਸਾਗਰ ਨੇ ਅਵਤਾਰ ਸਿੰਘ ,ਉਸ ਦੀਆਂ ਦੋ ਬੇਟੀਆਂ, ਬੇਟੇ ਅਤੇ ਪਤਨੀ ਨੂੰ ਬੜੀ ਆਸਾਨੀ ਨਾਲ ਕੈਨੇਡਾ ਭੇਜ ਦੇਣ ਦੀ ਗੱਲ ਆਖੀ। ਐਨਾ ਹੀ ਨਹੀਂ ਮੁਲਜ਼ਮ ਨੇ ਕੈਨੇਡਾ ਵਿਚ ਗਰੌਸਰੀ ਸਟੋਰ ਦਿਵਾਉਣ ਦੇ ਸਬਜ਼ ਬਾਗ ਵੀ ਦਿਖਾਏ। ਮੁਲਜ਼ਮਾਂ ਨੇ ਅਲੱਗ-ਅਲੱਗ ਤਾਰੀਕਾਂ ਵਿਚ ਅਵਤਾਰ ਸਿੰਘ ਕੋਲੋਂ 89 ਲੱਖ 83 ਹਜ਼ਾਰ ਰੁਪਏ ਹਾਸਲ ਕੀਤੇ। ਮੁਲਜ਼ਮ ਦਵਿੰਦਰ ਸਾਗਰ ਨੇ ਪੂਰੇ ਪਰਿਵਾਰ ਦੇ ਪਾਸਪੋਰਟ ਵੀ ਆਪਣੇ ਕੋਲ ਹੀ ਰੱਖ ਲਏ। ਕੁਝ ਮਹੀਨੇ ਬੀਤ ਜਾਣ ਦੇ ਬਾਅਦ ਜਦ ਅਵਤਾਰ ਨੇ ਦਵਿੰਦਰ ਸਾਗਰ ਨਾਲ ਗੱਲ ਕੀਤੀ ਤਾਂ ਉਸਨੇ ਕੈਨੇਡਾ ਸੱਦਣ ਵਾਲੇ ਗੋਰੇ ਦੀ ਮਾਂ ਦੀ ਮੌਤ ਹੋਣ ਦੀ ਕਹਾਣੀ ਘੜ ਦਿੱਤੀ। ਕੁਝ ਸਮੇਂ ਬਾਅਦ ਦਵਿੰਦਰ ਸਾਗਰ ਨੇ ਅਵਤਾਰ ਸਿੰਘ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ। ਕਈ ਵਾਰ ਦਿੱਲੀ ਜਾਣ ਦੇ ਬਾਵਜੂਦ ਵੀ ਮੁਲਜ਼ਮ ਅਵਤਾਰ ਸਿੰਘ ਨੂੰ ਨਾ ਮਿਲਿਆ। ਥੱਕ ਹਾਰ ਕੇ ਬੈਠੇ ਅਵਤਾਰ ਸਿੰਘ ਨੇ 10 ਅਕਤੂਬਰ 2019 ਨੂੰ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਤਕਰੀਬਨ ਦੋ ਸਾਲ ਤਕ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮਾਮਲੇ ਦੀ ਪਡ਼ਤਾਲ ਕੀਤੀ ਅਤੇ ਥਾਣਾ ਦੁੱਗਰੀ ਦੀ ਪੁਲਿਸ ਨੂੰ ਮੁਕੱਦਮਾ ਦਰਜ ਕਰਨ ਦੇ ਆਦੇਸ਼ ਦਿੱਤੇ। ਇਸ ਮਾਮਲੇ ਵਿਚ ਥਾਣਾ ਦੁੱਗਰੀ ਦੇ ਸਬ ਇੰਸਪੈਕਟਰ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਅਵਤਾਰ ਸਿੰਘ ਦੇ ਬਿਆਨਾਂ ਉਪਰ ਟ੍ਰੈਵਲ ਏਜੰਟ ਦਵਿੰਦਰ ਸਾਗਰ ਅਤੇ ਦੋਰਾਹਾ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਦੇ ਖਿਲਾਫ ਐਫਆਈਆਰ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

 

 

Vinkmag ad
Share Our Daily Posts

News Desk

Read Previous

ਪੈਟਰੋਲ-ਡੀਜ਼ਲ ’ਤੇ ਪੰਜਾਬ ਵੀ ਘਟਾਏਗਾ ਵੈਟ, ਅੱਜ ਮੰਤਰੀ ਮੰਡਲ ਦੀ ਮੀਟਿੰਗ ’ਚ ਹੋਵੇਗਾ ਫ਼ੈਸਲਾ

Read Next

ਅੰਮ੍ਰਿਤਸਰ-ਖੇਮਕਰਨ ਰੋਡ ‘ਤੇ ਵਾਪਰਿਆ ਹਾਦਸਾ, ਟਰੱਕ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ