Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸਿੱਧੂ ਤੇ ਦਿਓਲ ਦੀ ਲੜਾਈ ’ਤੇ ਡਾ. ਚੀਮਾ ਦਾ ਸਵਾਲ, ਕਿਹਾ-ਸੰਵਿਧਾਨਕ ਅਹੁਦੇ ਦੀ ਰੱਖਿਆ ਕਰਨ ਦੇ ਸਮੱਰਥ ਕਿਉਂ ਨਹੀਂ ਹਨ ਸੀਐੱਮ

ਚੰਡੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਸਰਕਾਰ ਦੇ ਏਜੀ ਏਪੀਐਸ ਦਿਓਲ ਵਿਚਕਾਰ ਚੱਲ ਰਹੀ ਲਡ਼ਾਈ ’ਤੇ ਚੁਸਕੀ ਲੈਂਦੇ ਹੋਏ ਟਵੀਟ ਕੀਤੀ ਹੈ। ਇਸ ਟਵੀਟ ਵਿਚ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਜਵਾਬ ਮੰਗਦੇ ਹੋਏ ਕਿਹਾ ਕਿ ਇਹ ਉਜਾਗਰ ਹੋ ਗਿਆ ਹੈ ਕਿ ਸੱਤਾਧਾਰੀ ਪਾਰਟੀ ਦੇ ਪ੍ਰਧਾਨ ਕਿਵੇਂ ਏਜੀ ਦੇ ਸੰਵਿਧਾਨਕ ਦਫ਼ਤਰ ਦੇ ਕੰਮਕਾਜ ਵਿਚ ਰੁਕਾਵਟ ਬਣ ਰਹੇ ਹਨ। ਉਨ੍ਹਾਂ ਵੱਲੋਂ ਸਿਆਸੀ ਹਿਸਾਬ ਕਿਤਾਬ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਐਮ ਚੰਨੀ ਨੂੰ ਇਹ ਦੱਸਣ ਕਿ ਉਹ ਸੰਵਿਧਾਨਿਕ ਅਹੁਦੇ ਦੀ ਰੱਖਿਆ ਕਰਨ ਦੇ ਸਮੱਰਥ ਕਿਉਂ ਨਹੀਂ ਹਨ?

ਦੱਸ ਦੇਈਏ ਕਿ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਅੱਜ ਸਵੇਰੇ ਇਕ ਪ੍ਰੈਸ ਰਿਲੀਜ਼ ਕਰਕੇ ਵੱਡਾ ਹਮਲਾ ਕੀਤਾ ਸੀ। ਇਸ ਬਿਆਨ ਵਿਚ ਉਨ੍ਹਾਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਆਪਣੇ ਨਿੱਜੀ ਸਿਆਸੀ ਮੁਨਾਫ਼ੇ ਲਈ ਸਰਕਾਰ ਤੇ ਏਜੀ ਦੇ ਕੰਮਾਂ ਵਿਚ ਰੁਕਾਵਟ ਬਣ ਰਹੇ ਹਨ। ਨਸ਼ੇ ਅਤੇ ਬੇਅਦਬੀ ਮਾਮਲਿਆਂ ਵਿਚ ਇਨਸਾਫ਼ ਵਿਚ ਰੋਡ਼ੇ ਅਟਕਾ ਰਹੇ ਹਨ। ਸਿਆਸੀ ਮੁਨਾਫੇ ਲਈ ਗਲਤ ਜਾਣਕਾਰੀ ਫੈਲਾਅ ਰਹੇ ਹਨ। ਸਿੱਧੂ ਆਪਣੀਆਂ ਭਾਸ਼ਣਬਾਜ਼ੀਆਂ ਨਾਲ ਸਰਕਾਰ ਦੀ ਮਿਹਨਤ ’ਤੇ ਪਾਣੀ ਫੇਰ ਰਹੇ ਹਨ।

ਜ਼ਿਕਰਯੋਗ ਹੈ ਕਿ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ’ਤੇ ਨਿਸ਼ਾਨੇ ਸਾਧ ਰਹੇ ਹਨ। ਇਕ ਦਿਨ ਉਹ ਚੰਨੀ ਨਾਲ ਖਡ਼੍ਹੇ ਹੋਣ ਦਾ ਦਾਅਵਾ ਕਰਦੇ ਹਨ ਤੇ ਦੂਜੇ ਹੀ ਦਿਨ ਉਹ ਵਿਰੋਧੀ ਧਿਰ ਵਾਂਗ ਉਨ੍ਹਾਂ ਨੂੰ ਕਟਹਿਰੇ ਵਿਚ ਖਡ਼੍ਹਾ ਕਰ ਲੈਂਦੇ ਹਨ। ਇਸ ਨਾਲ ਕਾਂਗਰਸ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਜਨਤਾ ਵਿਚ ਸ਼ੰਕੇ ਵਧ ਜਾਂਦੇ ਹਨ।

Vinkmag ad
Share Our Daily Posts

News Desk

Read Previous

ਪਿੰਡ ਬੁੱਟਰ ਕਲਾਂ ਚ’ ਘਰ ‘ਚੋਂ ਰਾਇਫਲ ਚੋਰੀ

Read Next

ਬਾਬਾ ਬਕਾਲਾ ‘ਚ ਮਾਂ-ਧੀ ਦਾ ਕਤਲ, ਘਰ ਦੇ ਵਿਹੜੇ ‘ਚ ਮਿਲੀਆਂ ਲਾਸ਼ਾਂ