Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪੰਜਾਬ ‘ਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ, ਅੱਜ ਰਾਤ ਤੋਂ ਲਾਗੂ ਹੋਣਗੀਆਂ ਕੀਮਤਾਂ, ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਕੱਲ੍ਹ

ਲੁਧਿਆਣਾ/ ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਰਾਹਤ ਦਿੱਤੀ ਹੈ। ਐਤਵਾਰ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਹੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉੱਤਰੀ ਭਾਰਤ ਵਿਚ ਪੰਜਾਬ ‘ਚ ਸਭ ਤੋਂ ਸਸਤਾ ਹੋਵੇਗਾ ਪੈਟਰੋਲ। ਉਨ੍ਹਾਂ ਕਿਹਾ ਕਿ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ, ਉਦੋਂ ਤੋਂ ਲੈ ਕੇ ਹੁਣ ਤਕ ਉਨ੍ਹਾਂ ਨੇ ਅਜਿਹਾ ਵੱਡਾ ਫ਼ੈਸਲਾ ਲੈਂਦੇ ਹੋਏ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਅਜਿਹੀ ਕਟੌਤੀ 20 ਸਾਲਾਂ ਵਿਚ ਪਹਿਲੀ ਵਾਰ ਦੇਖੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਵਿਚ ਡੀਜ਼ਲ ਦਾ ਰੇਟ 61 ਰੁਪਏ ਤੋਂ 98.50 ਰੁਪਏ ਹੋ ਗਿਆ ਹੈ। ਇਸ ਤਰ੍ਹਾਂ ਬੀਜੇਪੀ ਵੱਲੋਂ ਪੰਜਾਬ ਦੇ ਲੋਕਾਂ ਦੀ ਲੁੱਟ ਕੀਤੀ ਗਈ ਹੈ ਜਿਹੜੀ ਪਹਿਲਾਂ ਕਦੇ ਨਹੀਂ ਹੋਈ। ਤੇਲ ਕੀਮਤਾਂ ਉਪਰ ਬੀਜੇਪੀ ਸਰਕਾਰ ਦਾ ਕੋਈ ਕੰਟਰੋਲ ਨਹੀਂ ਰਿਹਾ ਤੇ ਇਸ ਨੇ ਪੂਰੇ ਦੇਸ਼ ਦੀ ਜਨਤਾ ਨੂੰ ਲੁੱਟਿਆ। ਰੇਟ ਪਹਿਲਾਂ 30-30 ਰੁਪਏ ਵਧਾ ਕੇ 5 ਰੁਪਏ ਘਟਾ ਦਿੱਤੇ ਤੇ ਵਾਹ-ਵਾਹ ਖੱਟਣੀ ਚਾਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰੇਟ ਨਹੀਂ ਐਕਸਾਈਜ਼ ਡਿਊਟੀ ਘਟਾਈ ਹੈ। ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ‘ਚ ਹੋਰ ਵੀ ਕਈ ਵੱਡੇ ਫ਼ੈਸਲੇ ਲਏ ਗਏ ਹਨ ਪਰ ਬਾਕੀਆਂ ਬਾਰੇ ਸੋਮਵਾਰ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿਚ ਦੱਸਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਨਵੰਬਰ 1986 ‘ਚ ਜ਼ਿਮੀਦਾਰਾਂ ਫਿਲਿੰਗ ਸਟੇਸ਼ਨ ‘ਤੇ ਕੰਮ ਕੀਤਾ ਤੇ ਅੱਜ ਤਕ ਉਨ੍ਹਾਂ ਨੇ ਪੈਟਰੋਲ ‘ਚ ਏਨੀ ਵੱਡੀ ਕਟੌਤੀ ਨਹੀਂ ਦੇਖੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਕਿਹਾ ਕਿ ਉਹ ਇਸ ਨੂੰ ਦੀਵਾਲੀ ਦਾ ਤੋਹਫ਼ਾ ਸਮਝਣ ਤੇ ਅੱਗੇ ਹੋਰ ਵੀ ਤੋਹਫ਼ੇ ਮਿਲਣਗੇ। ਉਨ੍ਹਾਂ ਕਿਹਾ ਕਿ ਬਿਜਲੀ-ਪਾਣੀ ਸਸਤੇ ਕਰਨ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੀ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਦੇ ਲੋਕ ਪੰਜਾਬ ਦੇ ਬਾਸ਼ਿੰਦੇ ਹਨ। ਕੈਬਨਿਟ ਮੀਟਿੰਗ ਤੋਂ ਇਕ ਦਿਨ ਪਹਿਲਾਂ ਅਕਾਲੀ ਦਲ ਵੱਲੋਂ ਚੰਨੀ ਦੀ ਕੋਠੀ ਘੇਰਨ ਨੂੰ ਉਨ੍ਹਾਂ ਨੇ ਸਿਆਸੀ ਡਰਾਮਾ ਕਰਾਰ ਦਿੱਤਾ। 20 ਸਾਲਾਂ ‘ਚ ਪਹਿਲੀ ਵਾਰ ਹੋਇਆ ਹੈ ਕਿ ਹਰਿਆਣੇ ਨਾਲੋਂ ਪੰਜਾਬ ‘ਚ ਤੇਲ ਸਸਤਾ ਹੋਵੇਗਾ। ਹਰਿਆਣਾ ਨਾਲੋਂ ਪੰਜਾਬ ‘ਚ ਪੈਟਰੋਲ 3 ਰੁਪਏ ਤੇ ਦਿੱਲੀ ਨਾਲੋਂ ਪੰਜਾਬ ‘ਚ ਪੈਟਰੋਲ 9 ਰੁਪਏ ਸਸਤਾ ਹੋ ਗਿਆ ਹੈ।

Vinkmag ad
Share Our Daily Posts

News Desk

Read Previous

ਪੈਟਰੋਲ ਪੰਪ ਸੰਚਾਲਕਾਂ ਨੇ CM ਚੰਨੀ ਦੇ ਫ਼ੈਸਲੇ ਦਾ ਕੀਤਾ ਸਵਾਗਤ, ਰੱਦ ਕੀਤੀ ਹੜਤਾਲ

Read Next

ਜਲੰਧਰ ‘ਚ ਸੋਮਵਾਰ ਤੋਂ ਪੈਟਰੋਲ 94.99 ਰੁਪਏ/ਲੀਟਰ, ਇਕ ਲੀਟਰ ਡੀਜ਼ਲ 83.74 ਰੁਪਏ ‘ਚ ਮਿਲੇਗਾ