ਜਲੰਧਰ, ਜੇਐੱਨਐੱਨ : ਲਗਪਗ ਚਾਰ ਮਹੀਨੇ ਬਾਅਦ ਸੋਮਵਾਰ ਤੋਂ ਮਹਾਨਗਰ ਵਿਚ ਪੈਟਰੋਲ ਦੀ ਪ੍ਰਤੀ ਲੀਟਰ ਕੀਮਤ 100 ਰੁਪਏ ਤੋਂ ਘੱਟ ਹੋਵੇਗੀ। ਐਤਵਾਰ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੈਟਰੋਲ ‘ਤੇ ਵੈਟ ‘ਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਸੋਮਵਾਰ ਸਵੇਰੇ 6.00 ਵਜੇ ਤੋਂ ਮਹਾਨਗਰ ਵਿਚ ਪੈਟਰੋਲ ਦੀ ਕੀਮਤ 94.99 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਇਕ ਲੀਟਰ ਡੀਜ਼ਲ ਕਰੀਬ 83.74 ਰੁਪਏ ਵਿਚ ਮਿਲੇਗਾ। ਡੀਜ਼ਲ ‘ਤੇ ਵੈਟ ਕਟੌਤੀ 5 ਰੁਪਏ ਕੀਤੀ ਗਈ ਹੈ।
2 ਜੁਲਾਈ ਨੂੰ ਮਹਾਨਗਰ ‘ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਚੰਡੀਗੜ੍ਹ ‘ਚ ਪੈਟਰੋਲ ਤੋਂ ਇਲਾਵਾ ਡੀਜ਼ਲ ਦੀ ਵਿਕਰੀ ‘ਤੇ ਵੈਟ ‘ਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਸੋਮਵਾਰ ਤੋਂ ਮਹਾਨਗਰ ‘ਚ ਡੀਜ਼ਲ ਦੀ ਕੀਮਤ ਲਗਭਗ 83.74 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਤੇਲ ਕੰਪਨੀਆਂ ਨੇ ਆਖਰੀ ਵਾਰ 5 ਨਵੰਬਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਸੀ। ਜਲੰਧਰ ‘ਚ ਪੈਟਰੋਲ ਦੀ ਕੀਮਤ 104.99 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 88.74 ਰੁਪਏ ਪ੍ਰਤੀ ਲੀਟਰ ਚੱਲ ਰਹੀ ਹੈ।
ਦੂਜੇ ਪਾਸੇ ਪੈਟਰੋਲੀਅਮ ਡੀਲਰਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਰਾਹਤ ਨੂੰ ਗਲਤ ਫੈਸਲਾ ਕਰਾਰ ਦਿੱਤਾ ਜਾ ਰਿਹਾ ਹੈ।10 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ 5 ਰੁਪਏ ਪ੍ਰਤੀ ਲੀਟਰ ਸਸਤਾ ਹੋਣਾ ਚਾਹੀਦਾ ਸੀ। ਪਬਲਿਕ ਟਰਾਂਸਪੋਰਟ ਸੈਕਟਰ ਵਿਚ ਰਾਹਤ ਮਿਲਣੀ ਚਾਹੀਦੀ ਸੀ ਤਾਂ ਕਿ ਮਾਲ ਭਾੜਾ ਘੱਟ ਹੁੰਦਾ। ਇਸ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣਾ ਅਤੇ ਚੰਡੀਗੜ੍ਹ ਦੀਆਂ ਕੀਮਤਾਂ ਨੂੰ ਧਿਆਨ ਵਿੱਚ ਰੱਖ ਕੇ ਐਲਾਨ ਕੀਤਾ ਹੈ ਪਰ ਹਿਮਾਚਲ ਵਿੱਚ ਅਜੇ ਵੀ ਪੰਜਾਬ ਨਾਲੋਂ ਪੈਟਰੋਲ ਤੇ ਡੀਜ਼ਲ ਸਸਤਾ ਹੈ।
