ਜਗਰਾਓਂ ,ਜੇਐਨਐਨ : ਜਲਾਲਾਬਾਦ ਬੰਬ ਧਮਾਕਿਆਂ ਦੇ ਦੋਸ਼ੀ ਰਣਜੀਤ ਸਿੰਘ ਵਾਸੀ ਨਹਿੰਗਾ ਦੇ ਝੁੱਗੇ ਨੂੰ ਪਨਾਹ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਉਸ ਦੇ ਪਿਤਾ ਜਸਵੰਤ ਸਿੰਘ ਅਤੇ ਪਿੰਡ ਬਲੀਪੁਰ, ਸਿੱਧਵਾਂ ਬੇਟ ਦੇ ਰਹਿਣ ਵਾਲੇ ਬਲਵੰਤ ਸਿੰਘ ਨੂੰ ਐਤਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦਾ ਪੁਲਿਸ ਰਿਮਾਂਡ 9 ਨਵੰਬਰ ਤਕ ਵਧਾ ਦਿੱਤਾ ਹੈ। ਦੋਵੇਂ ਮੁਲਜ਼ਮ ਪਹਿਲੇ ਐਤਵਾਰ ਤਕ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਸਨ। ਬੰਬ ਧਮਾਕਾ ਕੇਸ ਦਾ ਮੁਲਜ਼ਮ ਰਣਜੀਤ ਸਿੰਘ ਪਹਿਲਾਂ ਹੀ 9 ਨਵੰਬਰ ਤਕ ਪੁਲਿਸ ਰਿਮਾਂਡ ’ਤੇ ਹੈ।
ਮੁਲਜ਼ਮ ਦੇ ਸਾਥੀ ਤ੍ਰਿਲੋਕ ਸਿੰਘ ਵਾਸੀ ਪਿੰਡ ਖੁਰਸ਼ੈਦਪੁਰਾ, ਥਾਣਾ ਸਿੱਧਵਾਂ ਬੇਟ ਨੂੰ ਹਾਲੇ ਤਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਸ ‘ਤੇ ਰਣਜੀਤ ਸਿੰਘ ਨੂੰ ਪਨਾਹ ਦੇਣ ਦਾ ਵੀ ਦੋਸ਼ ਹੈ। ਡੀਐਸਪੀ (ਡੀ) ਅਨਿਲ ਕੁਮਾਰ ਨੇ ਦੱਸਿਆ ਕਿ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਰਣਜੀਤ ਸਿੰਘ ਅਤੇ ਉਸ ਦੇ ਸਾਥੀਆਂ ਤੋਂ ਵਿਸਫੋਟਕ ਸਮੱਗਰੀ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਣਜੀਤ ਅਤੇ ਉਸਦੇ ਸਾਥੀਆਂ ਕੋਲ ਵਿਸਫੋਟਕ ਸਮੱਗਰੀ ਹੈ। ਜਿਸ ਤੋਂ ਬਾਅਦ ਰਣਜੀਤ, ਜਸਵੰਤ ਅਤੇ ਬਲਵੰਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਕ ਟਿਫਿਨ ਬੰਬ ਬਰਾਮਦ ਕੀਤਾ ਗਿਆ ਹੈ। ਪੁਲਿਸ ਅਜੇ ਵੀ ਉਸਦੇ ਕਈ ਸਾਥੀਆਂ ਦੀ ਤਲਾਸ਼ ਕਰ ਰਹੀ ਹੈ।
ਕਈ ਥਿਊਰੀਆਂ ‘ਤੇ ਚੱਲ ਰਹੀ ਜਾਂਚ
ਜਸਵੰਤ ਸਿੰਘ ਦੇ ਇਸ਼ਾਰੇ ‘ਤੇ ਬਰਾਮਦ ਹੋਏ ਟਿਫਿਨ ਬੰਬ ਤੋਂ ਇਲਾਵਾ ਅਜੇ ਤਕ ਕੁਝ ਨਹੀਂ ਮਿਲਿਆ ਹੈ। ਇਸ ਲਈ ਦੋਵਾਂ ਦਾ ਹੋਰ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਵਿਚ ਉਨ੍ਹਾਂ ਕੋਲੋਂ ਅਸਲਾ ਅਤੇ ਵਿਸਫੋਟਕ ਸਮੱਗਰੀ ਬਰਾਮਦ ਕਰਨ ਤੋਂ ਇਲਾਵਾ ਹੋਰ ਸਾਥੀਆਂ ਦੇ ਸਬੰਧ ਵਿਚ ਵੀ ਪੁੱਛਗਿੱਛ ਕੀਤੀ ਜਾਵੇਗੀ। ਇਹ ਲੋਕ ਪੰਜਾਬ ਦੇ ਕਿਸੇ ਹੋਰ ਸ਼ਹਿਰ ਜਾਂ ਹੋਰ ਸੂਬੇ ਦੇ ਕਿਸ ਨਾਲ ਸਬੰਧਤ ਹਨ? ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
