Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

20 ਕਿੱਲੋ ਅਫੀਮ ਸਮੇਤ ਕਾਬੂ ਕੀਤੇ ਦੋ ਮੁਲਜ਼ਮਾਂ ਤੋਂ 40 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਛੇ ਖ਼ਿਲਾਫ਼ ਮਾਮਲਾ ਦਰਜ

ਤਰਨਤਾਰਨ : ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਦੋ ਭਰਾਵਾਂ ਨੂੰ 20 ਕਿੱਲੋ ਤੋਂ ਵੱਧ ਅਫੀਮ ਸਮੇਤ ਗ੍ਰਿਫ਼ਤਾਰ ਕਰਨ ਤੇ ਫਿਰ 40 ਲੱਖ ਦੀ ਰਿਸ਼ਵਤ ਲੈ ਕੇ ਛੱਡ ਦੇਣ ਦੇ ਕਥਿਤ ਦੋਸ਼ਾਂ ਹੇਠ ਥਾਣਾ ਸਿਟੀ ਤਰਨਤਾਰਨ ’ਚ ਪੁਲਿਸ ਦੇ ਸਪੈਸ਼ਲ ਸੈੱਲ ਦੇ ਚਾਰ ਮੁਲਾਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਛੱਡੇ ਗਏ ਮੁਲਜ਼ਮ ਸਟੇਟ ਸਪੈਸ਼ਲ ਸੈੱਲ ਅੰਮ੍ਰਿਤਸਰ ਪੁਲਿਸ ਵੱਲੋਂ ਕਾਬੂ ਕਰਨ ’ਤੇ ਪੁੱਛਗਿੱਛ ਕੀਤੀ ਗਈ। ਉਕਤ ਦੋਵਾਂ ਭਰਾਵਾਂ ਨੂੰ ਵੀ ਤਰਨਤਾਰਨ ’ਚ ਦਰਜ ਮੁਕੱਦਮੇ ’ਚ ਨਾਮਜ਼ਦ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਮੁਕੱਦਮੇ ’ਚ ਨਾਮਜ਼ਦ ਕੀਤਾ ਜਾਵੇਗਾ।

ਡੀਐੱਸਪੀ ਸਬ ਡਵੀਜ਼ਨ ਤਰਨਤਾਰਨ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸਪੈਸ਼ਲ ਸੈੱਲ ਤਰਨਤਾਰਨ ’ਚ ਤਾਇਨਾਤ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ, ਹੈੱਡ ਕਾਂਸਟੇਬਲ ਮਲਕੀਤ ਸਿੰਘ, ਕਾਂਸਟੇਬਲ ਅਰਪਿੰਦਰਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੇ 28 ਅਗਸਤ ਨੂੰ ਰਣਜੀਤ ਸਿੰਘ ਰਾਣਾ ਤੇ ਜਸਪਾਲ ਸਿੰਘ (ਦੋਵੇਂ ਭਰਾ) ਪੁੱਤਰ ਵਿਰਸਾ ਸਿੰਘ ਵਾਸੀ ਭਿੱਟੇਵੱਢ (ਅੰਮ੍ਰਿਤਸਰ) ਨੂੰ 20 ਕਿੱਲੋ ਅਫੀਮ ਬਰਾਮਦ ਕਰ ਕੇ ਕਾਬੂ ਕੀਤਾ ਸੀ ਪਰ ਫਿਰ ਉਨ੍ਹਾਂ ਕੋਲੋਂ 40 ਲੱਖ ਰੁਪਏ ਰਿਸ਼ਵਤ ਲੈ ਕੇ ਛੱਡ ਦਿੱਤਾ ਜਦੋਂਕਿ ਮੁਲਾਜ਼ਮਾਂ ਵੱਲੋਂ ਅਫੀਮ ਵੀ ਆਪਣੇ ਕੋਲ ਰੱਖ ਲਈ ਗਈ। ਇਹ ਖੁਲਾਸਾ ਰਣਜੀਤ ਸਿੰਘ ਰਾਣਾ ਤੇ ਜਸਪਾਲ ਸਿੰਘ ਨੇ ਥਾਣਾ ਸਟੇਟ ਸਪੈਸ਼ਲ ਆਪੇ੍ਰਸ਼ਨ ਸੈੱਲ ਅੰਮ੍ਰਿਤਸਰ ਦੀ ਪੁਲਿਸ ਅੱਗੇ ਵੀ ਕੀਤਾ, ਜਿਸ ਨੇ ਉਕਤ ਮੁਲਜ਼ਮਾਂ ਨੂੰ 28 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ, ਮਲਕੀਤ ਸਿੰਘ, ਅਰਪਿੰਦਰਜੀਤ ਸਿੰਘ ਤੇ ਅਰਸ਼ਦੀਪ ਸਿੰਘ ਤੋਂ ਇਲਾਵਾ ਰਣਜੀਤ ਸਿੰਘ ਤੇ ਜਸਪਾਲ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐੱਨਡੀਪੀਐੱਸ ਐਕਟ ਤਹਿਤ ਥਾਣਾ ਸਿਟੀ ਤਰਨਤਾਰਨ ਵਿਚ ਮੁਕੱਦਮਾ ਦਰਜ ਕਰ ਕੇ ਕਾਂਸਟੇਬਲ ਅਰਪਿੰਦਰਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਵਾਂ ਹੌਲਦਾਰਾਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ ਜਦੋਂਕਿ ਰਣਜੀਤ ਸਿੰਘ ਰਾਣਾ ਤੇ ਜਸਪਾਲ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਹਿਰਾਸਤ ਵਿਚ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਾਲੇ ਤਕ ਅਫੀਮ ਜਾਂ ਨਕਦੀ ਦੀ ਕੋਈ ਬਰਾਮਦਗੀ ਨਹੀਂ ਹੋਈ ਹੈ ਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।

Vinkmag ad
Share Our Daily Posts

News Desk

Read Previous

ਜਗਰਾਓਂ ਦੀ ਅਦਾਲਤ ਨੇ ਕੱਲ੍ਹ ਤਕ ਵਧਾਇਆ 2 ਦੋਸ਼ੀਆਂ ਦਾ ਰਿਮਾਂਡ, ਪੁੱਛਗਿੱਛ ਜਾਰੀ

Read Next

ਬੈਸਟੈੱਕ ਮਾਲ ਮੋਹਾਲੀ ਦੇ ਬਾਹਰ ਗੋਲ਼ੀਬਾਰੀ,ਫ਼ਿਲਮ ਦੇਖ ਕੇ ਪਰਤ ਰਹੇ ਵਿਅਕਤੀ ਦੇ ਲੱਗੀ ਗੋਲ਼ੀ, ਦੋ ਗ੍ਰਿਫ਼ਤਾਰ, ਇਕ ਫਰਾਰ