Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬੈਸਟੈੱਕ ਮਾਲ ਮੋਹਾਲੀ ਦੇ ਬਾਹਰ ਗੋਲ਼ੀਬਾਰੀ,ਫ਼ਿਲਮ ਦੇਖ ਕੇ ਪਰਤ ਰਹੇ ਵਿਅਕਤੀ ਦੇ ਲੱਗੀ ਗੋਲ਼ੀ, ਦੋ ਗ੍ਰਿਫ਼ਤਾਰ, ਇਕ ਫਰਾਰ

ਮੋਹਾਲੀ : ਮੋਹਾਲੀ ਦੇ ਫੇਜ਼-11 ਅਧੀਨ ਪੈਂਦੇ ਖੇਤਰ ਬੈੱਸਟੈੱਕ ਮੌਲ ਦੇ ਬਾਹਰ ਗੋਲ਼ੀਬਾਰੀ ਕਰਨ ਤੇ ਦੋਸ਼ ’ਚ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਲੜਾਈ ਦੌਰਾਨ ਇਕ ਵਿਕ ਵਿਅਕਤੀ ਦੇ ਪੱਟ ’ਚ ਗੋਲ਼ੀ ਲੱਗ ਗਈ ਜਿਸ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਆਪਣੇ ਬਿਆਨਾਂ ’ਚ ਬਿਕਰਮਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਪਿੰਡ ਪੱਤੜਾਂ ਨੇ ਪੁਲਿਸ ਨੂੰ ਦੱਸਿਆ ਹੈ ਕਿ ਊਹ 6 ਨਵੰਬਰ ਨੂੰ ਰਾਤ 10.50 ਮਿੰਟ ’ਤੇ ਫ਼ਿਲਮ ਪਾਣੀ ’ਚ ਮਧਾਣੀ ਦੇਖਣ ਲਈ ਬੈੱਸਟੈੱਕ ਮਾਲ ’ਚ ਗਿਆ ਸੀ। ਉਸ ਨੇ ਦੱਸਿਆ ਕਿ ਜਦੋਂ ਫ਼ਿਲਮ ਸ਼ੁਰੂ ਹੋਈ ਤਾਂ ਉਸ ਦੇ ਸਾਥੀਆਂ ਨੇ ਹਾਸਾ-ਮਜ਼ਾਕ ਸ਼ੁਰੂ ਹੋ ਕਰ ਦਿੱਤਾ। ਉਸ ਨੇ ਦੱਸਿਆ ਕਿ ਉਨ੍ਹਾਂ ਦੀਆਂ ਪਿੱਛੇ ਵਾਲੀਆਂ ਸੀਟਾਂ ’ਤੇ ਦੋ ਲੜਕੇ ਬੈਠੇ ਸਨ ਜਿਨ੍ਹਾਂ ਨੇ, ਸਾਡੇ ’ਤੇ (ਬਿਕਰਮਜੀਤ ਸਿੰਘ) ਔਰਤਾਂ ਨੂੰ ਛੇੜਨ ਦਾ ਦੋਸ਼ ਲਗਾ ਕੇ ਗਾਲ਼ੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਮਾਮਲਾ ਵਧਦਾ ਦੇਖ ਕੇ ਬਿਕਰਮਜੀਤ ਤੇ ਉਸ ਦੇ ਸਾਥੀਆਂ ਨੇ ਮਾਫ਼ੀ ਮੰਗ ਕੇ ਆਪਣੀਆਂ ਸੀਟਾਂ ਬਦਲ ਲਈਆਂ। ਬਿਆਨਾਂ ਅਨੁਸਾਰ ਜਦੋਂ ਫ਼ਿਲਮ ਖ਼ਤਮ ਹੋਈ ਤਾਂ ਇਨ੍ਹਾਂ ਵਿਅਕਤੀਆਂ ਨੇ ਰਾਤ 1.25 ’ਤੇ ਇਨ੍ਹਾਂ ਨੂੰ ਘੇਰ ਲਿਆ ਤੇ ਮਾਰ-ਕੁਟਾਈ ਕਰਨੀ ਸ਼ੁਰੂ ਕਰ ਦਿੱਤੀ। ਇਨ੍ਹਾਂ ਵਿਚੋਂ ਇਕ ਵਿਅਕਤੀ ਕੋਲ ਰਿਵਾਲਵਰ ਸੀ ਜਿਸ ਨੇ ਇਥੇ ਗੋਲ਼ੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਤੇ ਬਚਣ ਦੇ ਬਾਵਜੂਦ ਇਕ ਫਾਇਰ ਬਿਕਰਮਜੀਤ ਸਿੰਘ ਦੇ ਪੱਟ ’ਚ ਲੱਗ ਗਿਆ। ਇਸ ਤੋਂ ਬਾਅਦ ਇਸ ਥਾਂ ’ਤੇ ਕਾਫ਼ੀ ਲੋਕ ਇਕੱਠੇ ਹੋਏ ਗਏ ਤੇ ਮਾਮਲਾ ਸ਼ਾਂਤ ਹੋ ਗਿਆ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸੋਹਨ ਸਿੰਘ ਦੱਸਿਆ ਕਿ ਇਸ ਮਾਮਲੇ ’ਚ ਮੁਲਜ਼ਮ ਜਸਮੇਰ ਸਿੰਘ ਤੇ ਰਵਿੰਦਰ ਪਾਲ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਜਦ ਕਿ ਹਾਲੇ ਇਕ ਵਿਅਕਤੀ ਦੀ ਭਾਲ਼ ਹੈ। ਉਸ ਨੇ ਦੱਸਿਆ ਕਿ ਜਸਮੇਰ ਸਿੰਘ ਦਾ ਲਾਇਸੰਸੀ ਰਿਵਾਲਰ ਵੀ ਬਰਾਮਦ ਕੀਤਾ ਗਿਆ ਹੈ ਤੇ ਇਨ੍ਹਾਂ ਅਦਾਲਤ ’ਚ ਹਾਲੇ ਪੇਸ਼ ਕਰਨਾ ਹੈ।

Vinkmag ad
Share Our Daily Posts

News Desk

Read Previous

20 ਕਿੱਲੋ ਅਫੀਮ ਸਮੇਤ ਕਾਬੂ ਕੀਤੇ ਦੋ ਮੁਲਜ਼ਮਾਂ ਤੋਂ 40 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਛੇ ਖ਼ਿਲਾਫ਼ ਮਾਮਲਾ ਦਰਜ

Read Next

ਡੀਜ਼ਲ ਦੇ ਰੇਟ 5 ਰੁਪਏ ਘੱਟ ਹੋਣ ‘ਤੇ ਸੰਤੁਸ਼ਟ ਨਹੀਂ ਹਨ ਕਿਸਾਨ, ਟਰਾਂਸਪੋਰਟਰ ਤੇ ਪੈਟਰੋਲੀਅਮ ਕਾਰੋਬਾਰੀ ਬੋਲੇ- ਕੇਂਦਰ ਐਕਸਾਈਜ਼ ਡਿਊਟੀ ਘਟਾਵੇ