Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਉਪ ਮੁੱਖ ਮੰਤਰੀ ਨੇ ਮੋਗਾ ਤੇ ਫਿਰੋਜ਼ਪੁਰ ਦੇ ਪਿੰਡਾਂ ‘ਚ ਨਸ਼ਿਆਂ ਦੀ ਵਿਕਰੀ ਦਾ ਲਿਆ ਸਖਤ ਨੋਟਿਸ, ਕਿਹਾ- ਕੋਈ ਵੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸਖਤ ਸਟੈਂਡ ਨੂੰ ਦੁਹਰਾਉਂਦਿਆ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦੋ ਪਿੰਡਾਂ ਕ੍ਰਮਵਾਰ ਰੌਲੀ ਤੇ ਵਜੀਦਪੁਰ ਵਿੱਚ ਨਸ਼ਿਆਂ ਦੀਆਂ ਵਿਕਰੀ ਦੀਆਂ ਰਿਪੋਰਟਾਂ ਦਾ ਸਖਤ ਨੋਟਿਸ ਲਿਆ ਹੈ।

ਉਪ ਮੁੱਖ ਮੰਤਰੀ ਵੱਲੋਂ ਦੋਵੇਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਦੇ ਮਾਮਲੇ ਵਿੱਚ ਠੋਸ ਕਾਰਵਾਈ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਆਰੰਭਣ ਲਈ ਵੀ ਕਿਹਾ ਹੈ। ਇਹ ਸਾਰੀ ਕਾਰਵਾਈ ਕਰ ਕੇ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਆਖਿਆ ਗਿਆ ਹੈ।

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਆਖਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਨਸ਼ਾ ਵੇਚਣ ਵਾਲਿਆਂ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਜ਼ਿਲਾ ਪੁਲਿਸ ਮੁਖੀਆਂ ਦੀ ਮੀਟਿੰਗ ਵਿੱਚ ਸਖਤ ਹਦਾਇਤਾਂ ਜਾਰੀ ਕਰਦਿਆਂ ਨਸ਼ਿਆਂ ਦੇ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਅਪਣਾਉਣ ਲਈ ਕਿਹਾ ਗਿਆ ਸੀ।

ਉਪ ਮੁੱਖ ਮੰਤਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਮੁੱਖ ਸਕੱਤਰ ਗ੍ਰਹਿ ਨੇ ਮੋਗਾ ਤੇ ਫਿਰੋਜ਼ਪੁਰ ਦੇ ਐਸ.ਐਸ.ਪੀਜ਼ ਨੂੰ ਬਾਕਾਇਦਾ ਪੱਤਰ ਜਾਰੀ ਕੀਤੇ ਗਏ ਹਨ। ਇਨ੍ਹਾਂ ਪੱਤਰਾਂ ਵਿੱਚ ਇਸ ਗੱਲ ਦਾ ਨੋਟਿਸ ਲਿਆ ਗਿਆ ਹੈ ਕਿ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋਂ ਸਮੂਹ ਜ਼ਿਲਾ ਪੁਲਿਸ ਮੁਖੀਆਂ ਨੂੰ ਨਸ਼ਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ ਪਰ ਸੋਸ਼ਲ ਮੀਡੀਆ ਰਿਪੋਰਟਾਂ ਅਨੁਸਾਰ ਉਕਤ ਪਿੰਡਾਂ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਅਤੇ ਪੁਲਿਸ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ ਹੈ।

ਪ੍ਰਮੁੱਖ ਸਕੱਤਰ ਗ੍ਰਹਿ ਨੇ ਦੋਵੇਂ ਐਸ.ਐਸ.ਪੀਜ਼ ਨੂੰ ਕਿਹਾ ਹੈ ਕਿ ਉਹ ਇਨ੍ਹਾਂ ਕੇਸਾਂ ਵਿੱਚ ਨਿੱਜੀ ਤੌਰ ਉਤੇ ਧਿਆਨ ਦੇਣ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ। ਇਸ ਤੋਂ ਇਲਾਵਾ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ, ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦਾ ਕੇਸ ਤਿਆਰ ਕੇ ਭੇਜਿਆ ਜਾਵੇ। ਸਾਰੀ ਕਾਰਵਾਈ ਤਿੰਨ ਦਿਨਾਂ ਦੇ ਅੰਦਰ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ ’ਤੇ ਹੋ ਸਕਦੇ ਹਨ ਵੱਡੇ ਫੈਸਲੇ

Read Next

ਸਕੂਲਾਂ ‘ਚ ਪੰਜਾਬੀ ਲਾਜ਼ਮੀ ਕਰਨ ਦੇ ਫ਼ੈਸਲੇ ਦਾ ਸਵਾਗਤ