Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਸਕੂਲਾਂ ‘ਚ ਪੰਜਾਬੀ ਲਾਜ਼ਮੀ ਕਰਨ ਦੇ ਫ਼ੈਸਲੇ ਦਾ ਸਵਾਗਤ

ਜਲੰਧਰ : ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦੱਸਵੀਂ ਕਲਾਸ ਤਕ ਦੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਅਤੇ ਹੋਰ ਪੰਜਾਬੀ ਭਾਸ਼ਾਵਾਂ ਸਿੱਖਿਆ ਪੰਜਾਬ ਐਕਟ 2008 ਵਿਚ ਸੋਧ ਕਰਨ ਦੇ ਫ਼ੈਸਲੇ ਤੇ ਐਕਟ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਰਾਸ਼ੀ ਦੋ ਲੱਖ ਕਰਨ ਦੇ ਫ਼ੈਸਲਿਆਂ ਦਾ ਸਿੱਖ ਤਾਲਮੇਲ ਕਮੇਟੀ ਨੇ ਜ਼ੋਰਦਾਰ ਸਵਾਗਤ ਕੀਤਾ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰਰੀਤ ਸਿੰਘ ਨੀਟੂ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਗੁਰਵਿੰਦਰ ਸਿੰਘ ਸਿੱਧੂ ਅਤੇ ਵਿੱਕੀ ਸਿੰਘ ਖ਼ਾਲਸਾ ਨੇ ਕਿਹਾ ਹੈ ਇਸ ਫੈਸਲੇ ਨਾਲ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲਿਆਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਹਰੇਕ ਸਕੂਲ ਨੂੰ ਪੰਜਾਬੀ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਹੋਵੇਗੀ। ਇਸ ਦੀ ਜਿੰਨੀ ਵੀ ਪ੍ਰਸ਼ੰਸਾ ਕਰੀਏ, ਉਹ ਥੋੜ੍ਹੀ ਹੈ। ਇਸ ਮੌਕੇ ਹਰਪ੍ਰਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ, ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਮਨਜੀਤ ਸਿੰਘ ਵਿੱਕੀ, ਕੁਲਦੀਪ ਸਿੰਘ ਵਿਰਦੀ, ਪਲਵਿੰਦਰ ਸਿੰਘ, ਬਾਬਾ ਅਭਿਸ਼ੇਕ ਸਿੰਘ, ਨਵਜੋਤ ਸਿੰਘ ਮਿੱਕੀ, ਹਰਵਿੰਦਰ ਸਿੰਘ ਚਿਟਕਾਰਾ, ਅਰਵਿੰਦਰ ਸਿੰਘ ਬਬਲੂ, ਸੰਨੀ ਉਬਰਾਏ, ਤਜਿੰਦਰ ਸਿੰਘ ਸੰਤ ਨਗਰ, ਕਮਲਜੀਤ ਸਿੰਘ ਜੋਨੀ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਉਪ ਮੁੱਖ ਮੰਤਰੀ ਨੇ ਮੋਗਾ ਤੇ ਫਿਰੋਜ਼ਪੁਰ ਦੇ ਪਿੰਡਾਂ ‘ਚ ਨਸ਼ਿਆਂ ਦੀ ਵਿਕਰੀ ਦਾ ਲਿਆ ਸਖਤ ਨੋਟਿਸ, ਕਿਹਾ- ਕੋਈ ਵੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ

Read Next

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਵਰਤੀਆਂ ਜਾਣ ਵਾਲੀਆਂ ਵਸਤਾਂ ਦੀ ਰੇਟ ਸੂਚੀ ਜਾਰੀ, ਪੜ੍ਹੋ ਕਿਹੜੀ ਵਸਤੂ ਦਾ ਕਿੰਨਾ ਹੋਵੇਗਾ ਰੇਟ