Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਵਰਤੀਆਂ ਜਾਣ ਵਾਲੀਆਂ ਵਸਤਾਂ ਦੀ ਰੇਟ ਸੂਚੀ ਜਾਰੀ, ਪੜ੍ਹੋ ਕਿਹੜੀ ਵਸਤੂ ਦਾ ਕਿੰਨਾ ਹੋਵੇਗਾ ਰੇਟ

ਜਲੰਧਰ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਮੀਟਿੰਗਾਂ ਤੇ ਰੈਲੀਆ ਦੌਰਾਨ ਚਾਹ ਤੇ ਕੌਫੀ ਦਾ ਕੱਪ 12 ਰੁਪਏ ਤੇ ਸਮੋਸਾ 15 ਰੁਪਏ ਦਾ ਪਵੇਗਾ। ਇਸੇ ਤਰ੍ਹਾਂ ਮੁਰਗਾ 200 ਰੁਪਏ ਕਿੱਲੋ, ਮੀਟ 385 ਰੁਪਏ ਕਿੱਲੋ ਤੇ ਮੱਛੀ ਦੀ ਕੀਮਤ 550 ਰੁਪਏ ਵਿਚ ਪਵੇਗਾ।

201 ਵਸਤਾਂ ’ਚ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਕੀਤੀਆ ਜਾਣ ਵਾਲੀਆ ਮੀਟਿੰਗਾਂ ਤੇ ਰੈਲੀਆ ਵਿਚ ਟੈਂਟ ਦੇ ਸਾਮਾਨ ਤੋਂ ਇਲਾਵਾ ਖਾਣ-ਪੀਣ ਦੀਆ ਵਸਤਾਂ, ਢੋਆ-ਢੁਆਈ ਤੇ ਚੋਣ ਪ੍ਰਚਾਰ ਲਈ ਵਰਤੇ ਜਾਣ ਵਾਲੇ ਵਾਹਨ, ਲੇਬਰ ਦਾ ਖ਼ਰਚ, ਮਾਣ-ਸਨਮਾਨ ਕਰਨ, ਇਸ਼ਤਿਹਾਰਬਾਜ਼ੀ ਤੇ ਚੋਣ ਪ੍ਰਚਾਰ ਲਈ ਵਰਤੀ ਜਾਣ ਵਾਲੀ ਚੋਣ ਸਮੱਗਰੀ ਤੋਂ ਇਲਾਵਾ ਹਰ ਤਰ੍ਹਾਂ ਦੀ ਉਹ ਸਮੱਗਰੀ ਸ਼ਾਮਲ ਕੀਤੀ ਗਈ ਹੈ ਜੋ ਕਿ ਕਿਸੇ ਵੀ ਉਮੀਦਵਾਰ ਜਾਂ ਸਿਆਸੀ ਪਾਰਟੀ ਵੱਲੋਂ ਚੋਣਾਂ ਦੌਰਾਨ ਵਰਤੀ ਜਾਂਦੀ ਹੈ।

ਇਹ ਕੀਮਤਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਮਿਸ਼ਨਰ ਜਲੰਧਰ ਡਵੀਜ਼ਨ ਦੀ ਪ੍ਰਧਾਨਗੀ ਵਾਲੀ ਰਾਜ ਪੱਧਰੀ ਕਮੇਟੀ, ਜਿਸ ਵਿਚ ਡਿਪਟੀ ਕਮਿਸ਼ਨਰ ਜਲੰਧਰ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਮੈਂਬਰ ਵਜੋਂ ਸ਼ਾਮਲ ਸਨ, ਵੱਲੋਂ ਉਮੀਦਵਾਰਾਂ ਦੁਆਰਾ ਚੋਣ ਪ੍ਰਚਾਰ ’ਤੇ ਹੋਣ ਵਾਲੇ ਖ਼ਰਚੇ ਦੀ ਗਣਨਾ ਲਈ 201 ਵਸਤਾਂ ਦੇ ਰੇਟ ਨਿਰਧਾਰਿਤ ਕਰਨ ਮੌਕੇ ਰੱਖੀਆਂ ਗਈਆ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਵਿਚ 2022 ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਵਰਤੀਆਂ ਜਾਣ ਵਾਲੀਆਂ 201 ਵਸਤਾਂ ਲਈ ਇਹ ਰੇਟ ਲਿਸਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚਾਹ ਦੇ ਕੱਪ ਤੋਂ ਲੈ ਕੇ ਏਅਰ ਕੰਡੀਸ਼ਨਰ ਤਕ ਵਸਤਾਂ ਦੇ ਰੇਟ ਸਿਆਸੀ ਪਾਰਟੀਆਂ ਅਤੇ ਵਪਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਤੈਅ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਨਿਰਧਾਰਤ ਕੀਮਤਾਂ ਨੂੰ ਇਹ ਨਵੀਂ ਸੂਚੀ ਤਿਆਰ ਕਰਨ ਲਈ ਆਧਾਰ ਮੰਨਿਆ ਗਿਆ ਕਿਉਂਕਿ ਡੀਸੀ ਥੋਰੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਰੇਟ ਲਿਸਟ ਨੂੰ ਨੋਟੀਫਾਈ ਕਰ ਦਿੱਤਾ ਗਿਆ ਹੈ ਅਤੇ ਉਮੀਦਵਾਰਾਂ ਦੇ ਚੋਣ ਖ਼ਰਚੇ ਦੀ ਨਿਗਰਾਨੀ ਕਰਨ ਲਈ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਆਬਜ਼ਰਵਰਾਂ ਤੇ ਕਮੇਟੀਆਂ ਵੱਲੋਂ ਰੇਟ ਲਿਸਟ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਕੀਤੇ ਗਏ ਚੋਣ ਖ਼ਰਚੇ ਦਾ ਨਵੀਆਂ ਦਰਾਂ ਅਨੁਸਾਰ ਮੁੱਲਾਂਕਣ ਕੀਤਾ ਜਾਵੇਗਾ ਅਤੇ ਆਬਜ਼ਰਵਰਾਂ ਵੱਲੋਂ ਉਮੀਦਵਾਰਾਂ ਦੇ ਖ਼ਰਚੇ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।

ਕੋਰੋਨਾ ਮਾਹਮਾਰੀ ਤੋਂ ਬਚਾਅ ਦਾ ਸਾਮਾਨ ਵੀ ਸੂਚੀ ’ਚ ਸ਼ਾਮਲ

2022 ਦੀਆਂ ਵਿਧਾਨ ਸਭਾ ਚੋਣਾਂ ਵਿਸ਼ਵ ਭਰ ’ਚ ਕਹਿਰ ਮਚਾ ਚੁੱਕੀ ਕੋਰੋਨਾ ਮਹਾਮਾਰੀ ਦਰਮਿਆਨ ਹੋਣ ਜਾ ਰਹੀਆਂ ਹਨ। ਇਸ ਮਹਾਮਾਰੀ ਤੋਂ ਬਚਾਅ ਰੱਖਣ ਲਈ ਚੋਣ ਕਮਿਸ਼ਨ ਨੇ ਨਿਰਧਾਰਤ ਸਿਹਤ ਨਿਯਮਾਂ ਤਹਿਤ ਬਚਾਅ ਸਮੱਗਰੀ ਵੀ ਸੂਚੀ ’ਚ ਸ਼ਾਮਲ ਕੀਤੀ ਹੈ ਤੇ ਇਸ ਦੇ ਰੇਟ ਵੀ ਨਿਰਧਾਰਤ ਕੀਤੇ ਹਨ ਤਾਂ ਜੋ ਚੋਣ ਪ੍ਰਚਾਰ ਦੌਰਾਨ ਕੋਰੋਨਾ ਮਹਾਮਾਰੀ ਤੋਂ ਬਚਿਆ ਜਾ ਸਕੇ। ਚੋਣ ਕਮਿਸ਼ਨ ਨੇ ਪੀਪੀਈ ਗਾਊਨ ਕੀਮਤ 230 ਰੁਪਏ, ਹੈਂਡ ਸੈਨੇਟਾਈਜ਼ਰ (300 ਐੱਮਐੱਲ) 100 ਰੁਪਏ, ਫੇਸ ਸ਼ੀਲਡ 35 ਰੁਪਏ, ਐੱਨ-95 ਮਾਸਕ 45 ਰੁਪਏ, ਸਰਜੀਕਲ ਮਾਸਕ 3 ਰੁਪਏ ਤੇ ਸਾਬਣ 150 ਗ੍ਰਾਮ ਦੀ ਕੀਮਤ 40 ਰੁਪਏ ਨਿਰਧਾਰਤ ਕੀਤੀ ਹੈ।

Vinkmag ad
Share Our Daily Posts

News Desk

Read Previous

ਸਕੂਲਾਂ ‘ਚ ਪੰਜਾਬੀ ਲਾਜ਼ਮੀ ਕਰਨ ਦੇ ਫ਼ੈਸਲੇ ਦਾ ਸਵਾਗਤ

Read Next

40 ਲੱਖ ਲੈ ਕੇ ਅਫੀਮ ਸਮੱਗਲਰਾਂ ਨੂੰ ਛੱਡਣ ਵਾਲੇ ਪੁਲਿਸ ਮੁਲਾਜ਼ਮ ਤਿੰਨ ਦਿਨਾਂ ਰਿਮਾਂਡ ‘ਤੇ ਭੇਜੇ