Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਲੜਕੀਆਂ ਦਾ ਜੀਵਨ ਰੌਸ਼ਨ ਕਰਨ ਵਾਲੀ ਬੀਬੀ ਪ੍ਰਕਾਸ਼ ਕੌਰ ਨੂੰ ਪਦਮ ਸ਼੍ਰੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੀਤਾ ਸਨਮਾਨਿਤ

ਜੇਐੱਨਐੱਨ, ਜਲੰਧਰ : ਜਲੰਧਰ ਵਾਸੀ ਬੀਬੀ ਪ੍ਰਕਾਸ਼ ਕੌਰ ਅੱਜ ਜਲੰਧਰ ਹੀ ਨਹੀਂ, ਬਲਕਿ ਪੂਰੇ ਪੰਜਾਬ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਨੂੰ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮਾਜ ਸੇਵਾ ਤੇ ਅਨਾਥ ਬੱਚਿਆਂ ਦਾ ਭਵਿੱਖ ਸੰਵਾਰਨ ਲਈ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ ਕੀਤਾ। ਉਹ ਅਨਾਥ ਬੱਚਿਆਂ ਨੂੰ ਅਪਣਾਉਂਦੇ ਹਨ ਤੇ ਉਨ੍ਹਾਂ ‘ਤੇ ਮਾਂ ਦੀ ਮਮਤਾ ਲੁਟਾਉਂਦੇ ਹਨ। ਸਮਾਜ ‘ਚ ਲੜਕੀਆਂ ਨਾਲ ਦੁਰਵਿਹਾਰ ਤੇ ਅੱਤਿਆਚਾਰ ਨੂੰ ਜੜ੍ਹੋਂ ਖ਼ਤਮ ਕਰਨ ‘ਚ ਲੱਗੇ ਬੀਬੀ ਪ੍ਰਕਾਸ਼ ਕੌਰ ਦੋ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਯੂਨੀਕ ਹੋਮ ਚਲਾ ਰਹੇ ਹਨ। ਇਸ ‘ਚ ਮਾਪਿਆਂ ਵੱਲੋਂ ਠੁਕਰਾਈਆਂ ਤੇ ਸੜਕਾਂ ਤੋਂ ਮਿਲੀਆਂ ਕੁੜੀਆਂ ਨੂੰ ਆਪਣੇ ਕੋਲ ਰੱਖਦੇ ਹਨ ਤੇ ਉਨ੍ਹਾਂ ਦਾ ਪਾਲਣ-ਪੋਸ਼ਣ ਤੋਂ ਲੈ ਕੇ ਪੜ੍ਹਾਈ ਤਕ ਦੀ ਪੂਰੀ ਸੇਵਾ ਕਰਦੇ ਹਨ। ਯੂਨੀਕ ਹੋਮ ‘ਚ ਰਹਿ ਰਹੀਆਂ ਬੱਚੀਆਂ ਦਾ ਉਹ ਆਪਣੀਆਂ ਧੀਆਂ ਵਾਂਗ ਧਿਆਨ ਰੱਖਦੇ ਹਨ ਤੇ ਉਨ੍ਹਾਂ ਦੇ ਵਿਆਹ ਵੀ ਖੁਦ ਕਰਵਾਉਂਦੇ ਹਨ। ਕਈ ਵਾਰ ਮਾਪੇ ਖੁਦ ਹੀ ਨੰਨ੍ਹੀਆਂ ਬੱਚੀਆਂ ਨੂੰ ਯੂਨੀਕ ਹੋਮ ਛੱਡ ਜਾਂਦੇ ਹਨ। ਇਸ ਤਰ੍ਹਾਂ ਨਾਲ ਬੱਚੀਆਂ ਤੋਂ ਮਾਪਿਆਂ ਦਾ ਮੂੰਹ ਫੇਰਨਾ ਤੇ ਉਨ੍ਹਾਂ ਨੂੰ ਇਕੱਲਿਆਂ ਛੱਡ ਜਾਣਾ ਬੀਬੀ ਪ੍ਰਕਾਸ਼ ਕੌਰ ਨੂੰ ਬਹੁਤ ਦੁਖ ਪਹੁੰਚਾਉਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਧੀਆਂ ਨੂੰ ਇੰਝ ਸੁੱਟੋ ਨਾ ਮੈਨੂੰ ਦੇ ਜਾਵੋ। ਉਨ੍ਹਾਂ ਦੀ ਇਹੀ ਸੋਚ ਤੇ ਸਮਾਜ ਪ੍ਰਤੀ ਪਿਆਰ ਤੇ ਕੁੜੀਆਂ ਪ੍ਰਤੀ ਸਨੇਹ ਨੂੰ ਦੇਖਦੇ ਹੋਏ ਅੱਜ ਉਨ੍ਹਾਂ ਨੂੰ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਬੱਚੀਆਂ ਦੇ ਹਾਲਾਤ ਸੁਧਾਰਨ ਤੇ ਉਨ੍ਹਾਂ ਨੂੰ ਨਵੀਂ ਦਿਸ਼ਾ ਦੇਣ ‘ਚ ਲੱਗੇ ਬੀਬੀ ਪ੍ਰਕਾਸ਼ ਕੌਰ ਨੂੰ ਪਹਿਲਾਂ ਵੀ ਕਈ ਵਾਰ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਰਿਲਾਇੰਸ ਗਰੁੱਪ ਦੀ ਨੀਤਾ ਅੰਬਾਨੀ ਉਨ੍ਹਾਂ ਨੂੰ ਰਿਅਲ ਹੀਰੋ ਦੇ ਅਵਾਰਡ ਨਾਲ ਸਨਮਾਨਿਤ ਕਰ ਚੁੱਕੀ ਹੈ। ਇੱਥੋਂ ਤਕ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵੀ ਯੂਨੀਕ ਹੋਮ ‘ਚ ਆ ਚੁੱਕੇ ਹਨ ਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰ ਚੁੱਕੇ ਹਨ। ਪਹਿਲਾਂ ਉਨ੍ਹਾਂ ਅਵਤਾਰ ਨਗਰ ‘ਚ ਮਾਡਲ ਹਾਊਸ ਰੋਡ ‘ਤੇ ਯੂਨੀਕ ਹੋਮ ਨਾਮਕ ਸੰਸਥਾ ਬਣਾ ਕੇ ਅਨਾਥ ਬੱਚੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਸੀ। ਉਸ ਤੋਂ ਬਾਅਦ ਹੋਲੀ-ਹੋਲੀ ਉਨ੍ਹਾਂ ਕੋਲ ਅਨਾਥ ਬੱਚੀਆਂ ਦੀ ਗਿਣਤੀ ਵੱਧ ਗਈ। ਉਨ੍ਹਾਂ ਦੀ ਸੇਵਾ ਭਾਵਨਾ ਨੂੰ ਵੇਖਦੇ ਹੋਏ ਦੇਸ਼ ਵਿਦੇਸ਼ਾਂ ਦੀਆਂ ਸੰਸਥਾਵਾਂ ਵੱਲੋਂ ਆਰਥਿਕ ਸਹਾਇਤਾ ਵੀ ਆਉਣ ਲੱਗੀ। ਫਿਰ ਪ੍ਰਕਾਸ਼ ਕੌਰ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਨਕੋਦਰ ਰੋਡ ‘ਤੇ ਵੀ ਨਵੇਂ ਸਿਰਿਓਂ ਯੂਨੀਕ ਹੋਮ ਦਾ ਨਿਰਮਾਣ ਕਰਵਾ ਲਿਆ ਹੈ।

Vinkmag ad
Share Our Daily Posts

News Desk

Read Previous

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਸਰਪੰਚ ਦੇ ਭਰਾ ਨੇ ਆਪਣੇ ਆਪ ਨੂੰ ਤੇ ਪਤਨੀ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ

Read Next

ਕਾਰ ਦੀ ਟੱਕਰ ‘ਚ ਮੋਟਰਸਾਈਕਲ ਸਵਾਰ ਜ਼ਖ਼ਮੀ