Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਪੰਜਾਬ ਪੁਲਿਸ ਵਲੋਂ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ; ਇੱਕ ਗ੍ਰਿਫ਼ਤਾਰ

ਜਲੰਧਰ : ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮਿ੍ਰਤਸਰ ਵਜੋਂ ਹੋਈ ਹੈ। ਭਗੌੜਾ ਹੋਇਆ ਯੁੱਧਵੀਰ ਐਨਡੀਪੀਐਸ ਦੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਨੇ ਦੋਸ਼ੀ ਕੋਲੋਂ ਰਜਿਸਟ੍ਰੇਸਨ ਨੰਬਰ ਯੂਪੀ 14 ਈਯੂ 8399 ਵਾਲੀ ਇੱਕ ਟੋਇਟਾ ਅਰਬਨ ਕਰੂਜਰ ਕਾਰ ਵੀ ਬਰਾਮਦ ਕੀਤੀ ਹੈ।

ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਵਿੰਗ ਵੱਲੋਂ ਕਰਤਾਰਪੁਰ-ਕਿਸ਼ਨਪੁਰਾ ਰੋਡ ‘ਤੇ ਨਾਕਾ ਲਗਾਇਆ ਸੀ।ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮ ਨੇ ਯੁੱਧਵੀਰ ਵੱਲੋਂ ਚਲਾਈ ਜਾ ਰਹੀ ਅਰਬਨ ਕਰੂਜਰ ਕਾਰ ਨੂੰ ਰੋਕਿਆ ਅਤੇ 55 ਕਿਲੋ ਅਫੀਮ ਬਰਾਮਦ ਕੀਤੀ। ਹਾਲਾਂਕਿ, ਯੁੱਧਵੀਰ ਦਾ ਸਾਥੀ ਪਲਵਿੰਦਰ ਸਿੰਘ ਉਰਫ ਸੰਨੀ ਵਾਸੀ ਅੰਮਿ੍ਰਤਸਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਯੁੱਧਵੀਰ ਨੇ ਖੁਲਾਸਾ ਕੀਤਾ ਕਿ ਉਸ ਨੂੰ ਇਹ ਖੇਪ ਪੇਸ਼ੇਵਰ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਵਾਸੀ ਪਿੰਡ ਵਜੀਰ ਭੁੱਲਰ(ਬਿਆਸ ) ਮੌਜੂਦਾ ਸਮੇਂ ਦੌਰਾਨ ਵਿਦੇਸ਼ ਵਿੱਚ ਰਹਿ ਰਹੇ , ਰਾਹੀਂ ਪ੍ਰਾਪਤ ਹੋਈ। ਯੁੱਧਵੀਰ ਨੇ ਕਬੂਲਿਆ ਕਿ ਨਵ ਵਿਦੇਸ਼ ‘ਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ‘ਚ ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ ‘ਤੇ ਸਪਲਾਈ ਕਰਦਾ ਹੈ। ਜਿਕਰਯੋਗ ਹੈ ਕਿ ਨਵ ਉੱਤੇ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਅਪਰਾਧਿਕ ਮਾਮਲੇ ਆਇਦ ਹਨ ਅਤੇ ਉਹ ਫਿਲੌਰ ਦੇ ਚਿੰਟੂ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਹਾਲ ਹੀ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬਰਾਮਦ ਕੀਤੀ ਗਈ 300 ਕਿਲੋ ਹੈਰੋਇਨ ਦੀ ਖੇਪ ਵਿੱਚ ਨਵ ਦਾ ਨਾਂ ਵੀ ਸਾਹਮਣੇ ਆਇਆ ਸੀ। ਐਸ.ਐਸ.ਪੀ. ਜਲੰਧਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਬਰਾਮਦਗੀ ਅਤੇ ਗਿ੍ਰਫਤਾਰੀਆਂ ਹੋਣ ਦੀ ਆਸ ਹੈ।

ਦੱਸਣਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 176 ਮਿਤੀ 9 ਨਵੰਬਰ, 2021 ਨੂੰ ਥਾਣਾ ਕਰਤਾਰਪੁਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 18ਸੀ/61/85 ਤਹਿਤ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ, ਇਨ੍ਹਾਂ ਮੁੱਦਿਆਂ ’ਤੇ ਹੋ ਸਕਦੇ ਹਨ ਵੱਡੇ ਫੈਸਲੇ

Read Next

ਕਾਂਸਟੇਬਲ ਲਗਵਾਉਣ ਦੇ ਨਾਂ ‘ਤੇ ਠੱਗੇ ਪੰਜ ਲੱਖ