Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਕਾਂਸਟੇਬਲ ਲਗਵਾਉਣ ਦੇ ਨਾਂ ‘ਤੇ ਠੱਗੇ ਪੰਜ ਲੱਖ

ਜੇਐੱਨਐੱਨ, ਅੰਮਿ੍ਤਸਰ : ਚੰਡੀਗੜ੍ਹ ਬੈਠੇ ਪੁਲਿਸ ਅਧਿਕਾਰੀਆਂ ਨਾਲ ਮੋਬਾਈਲ ‘ਤੇ ਗੱਲ ਕਰਵਾ ਕੇ ਠੱਗੀ ਕਰਨ ਵਾਲੇ ਨੌਜਵਾਨ ਦੇ ਖ਼ਿਲਾਫ਼ ਡੀ ਡਵੀਜ਼ਨ ਥਾਣੇ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਨੇ ਕਾਂਸਟੇਬਲ ਲਗਵਾਉਣ ਦੇ ਨਾਂ ‘ਤੇ ਸਬ ਇੰਸਪੈਕਟਰ ਸੁਰਿੰਦਰ ਮੋਹਨ ਨੂੰ 5.50 ਲੱਖ ਦਾ ਚੂਨਾ ਲਗਾ ਦਿੱਤਾ। ਫਿਲਹਾਲ ਮੁਲਜ਼ਮ ਫਰਾਰ ਹੈ। ਸਬ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜਮ ਦੀ ਗਿ੍ਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਨਾਰਕੋਟਿਕਸ ਸੈੱਲ ‘ਚ ਤਾਇਨਾਤ ਸਬ ਇੰਸਪੈਕਟਰ ਸੁਰਿੰਦਰ ਮੋਹਨ ਨੇ ਡੀ ਡਵੀਜ਼ਨ ਥਾਣੇ ਦੀ ਪੁਲਿਸ ਨੂੰ ਦੱਸਿਆ ਕਿ ਕੁੱਝ ਸਾਲ ਪਹਿਲਾਂ ਉਨਾਂ੍ਹ ਦੀ ਮੁਲਾਕਾਤ ਕੋੜੀਆਂ ਖੂਹ ਵਾਸੀ ਵਿਪਿਨ ਕੁਮਾਰ ਦੇ ਨਾਲ ਹੋਈ ਸੀ। ਮੁਲਜ਼ਮ ਅਕਸਰ ਉਨਾਂ੍ਹ ਦੇ ਥਾਣੇ ‘ਚ ਆਇਆ ਕਰਦਾ ਸੀ ਅਤੇ ਉਥੇ ਹੀ ਬੈਠ ਕੇ ਦੱਸਦਾ ਸੀ ਕਿ ਉਸ ਦੀ ਚੰਡੀਗੜ ਬੈਠੇ ਕਈ ਪੁਲਿਸ ਅਧਿਕਾਰੀਆਂ ਨਾਲ ਚੰਗੀ ਗੱਲ ਹੈ। ਉਹ ਕਈ ਲੋਕਾਂ ਨੂੰ ਪੰਜਾਬ ਪੁਲਿਸ ‘ਚ ਭਰਤੀ ਕਰਵਾ ਚੁੱਕਿਆ ਹੈ। ਮੁਲਜਮ ਨੇ ਇਕ ਵਾਰ ਆਪਣੇ ਮੋਬਾਇਲ ਤੋਂ ਕਿਸੇ ਪੁਲਿਸ ਅਫ਼ਸਰ ਨਾਲ ਗੱਲ ਵੀ ਕਰਵਾਈ ਸੀ। ਮੁਲਜ਼ਮ ਨੇ ਦੱਸਿਆ ਕਿ ਉਹ ਉਨਾਂ੍ਹ ਦੇ ਬੇਟੇ, ਗੁਆਂਢੀ ਗੌਰਵ ਅਤੇ ਭਤੀਜੇ ਪਲਵਿੰਦਰ ਕੁਮਾਰ ਨੂੰ ਕਾਂਸਟੇਬਲ ਦੀ ਨੌਕਰੀ ਦਿਵਾ ਸਕਦਾ ਹੈ। ਮੁਲਜ਼ਮ ਨੇ ਐਡਵਾਂਸ ਦੇ ਤੌਰ ‘ਤੇ ਉਨਾਂ੍ਹ ਨੂੰ 5.50 ਲੱਖ ਰੁਪਏ ਲੈ ਲਏ। ਪੈਸੇ ਲੈਣ ਦੇ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ ਤੇ ਉਨਾਂ੍ਹ ਦਾ ਮੋਬਾਈਲ ਤਕ ਚੁੱਕਣਾ ਛੱਡ ਦਿੱਤਾ।

Vinkmag ad
Share Our Daily Posts

News Desk

Read Previous

ਪੰਜਾਬ ਪੁਲਿਸ ਵਲੋਂ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ; ਇੱਕ ਗ੍ਰਿਫ਼ਤਾਰ

Read Next

ਪਿਸਤੌਲ ਵਿਖਾ ਕੇ ਲੁੱਟੀ ਕਾਰ, ਮਾਮਲਾ ਦਰਜ